ਮਾਨਸੀ ਸ਼ਰਮਾ ਨੇ ਆਪਣੇ ਬੱਚਿਆਂ ਦੇ ਨਾਲ ਸਾਂਝੀ ਕੀਤੀ ਪਿਆਰੀ ਜਿਹੀ ਤਸਵੀਰ, ਫੈਨਸ ਨੇ ਲੁਟਾਇਆ ਪਿਆਰ
ਮਾਨਸੀ ਸ਼ਰਮਾ (Mansi Sharma) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ‘ਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹੁਣ ਉਨਾਂ ਨੇ ਆਪਣੀ ਧੀ ਤੇ ਪੁੱਤਰ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਜਿਸ ‘ਚ ਅਦਾਕਾਰਾ ਆਪਣੇ ਦੋਵਾਂ ਬੱਚਿਆਂ ਦੇ ਨਾਲ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ। ਫੈਨਸ ਵੀ ਇਸ ਤਸਵੀਰ ‘ਤੇ ਖੂਬ ਰਿਐਕਸ਼ਨ ਦੇ ਰਹੇ ਹਨ। ਕਿਸੇ ਨੇ ਦਿਲ ਵਾਲਾ ਇਮੋਜੀ ਪੋਸਟ ਕੀਤਾ ਅਤੇ ਕੋਈ ਕਮੈਂਟ ਕਰਕੇ ਇਸ ਤਸਵੀਰ ‘ਤੇ ਪਿਆਰ ਲੁਟਾ ਰਿਹਾ ਹੈ। ਇਸ ਤੋਂ ਇਲਾਵਾ ਉਹ ਅਕਸਰ ਆਪਣੇ ਫਨੀ ਵੀਡੀਓਜ਼ ਵੀ ਸ਼ੇਅਰ ਕਰਦੇ ਰਹਿੰਦੇ ਹਨ ।
ਹੋਰ ਪੜ੍ਹੋ : ਅਫਸਾਨਾ ਖ਼ਾਨ ਤੇ ਹਨੀ ਸਿੰਘ ਜਲਦ ਲੈ ਕੇ ਆ ਰਹੇ ਨਵੇਂ ਗੀਤ, ਵੀਡੀਓ ਸਾਂਝਾ ਕਰ ਕੀਤਾ ਖੁਲਾਸਾ
ਮਾਨਸੀ ਸ਼ਰਮਾ ਦਾ ਵਰਕ ਫ੍ਰੰਟ
ਮਾਨਸੀ ਸ਼ਰਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਟੀਵੀ ਸੀਰੀਅਲ ‘ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਮਾਨਸੀ ਸ਼ਰਮਾ ਇਨ੍ਹੀਂ ਦਿਨੀਂ ਪੀਟੀਸੀ ਪੰਜਾਬੀ ਦੇ ਨਵੇਂ ਰਿਆਲਟੀ ਸ਼ੋਅ ‘ਡਾਂਸ ਪੰਜਾਬੀ ਡਾਂਸ’ ‘ਚ ਬਤੌਰ ਜੱਜ ਵੀ ਨਜ਼ਰ ਆ ਰਹੇ ਹਨ ।
ਮਾਨਸੀ ਸ਼ਰਮਾ ਦੀ ਨਿੱਜੀ ਜ਼ਿੰਦਗੀ
ਮਾਨਸੀ ਸ਼ਰਮਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਯੁਵਰਾਜ ਹੰਸ ਦੇ ਨਾਲ ਵਿਆਹੇ ਹੋਏ ਹਨ ਅਤੇ ਉਨ੍ਹਾਂ ਨੇ ਪਹਿਲੇ ਬੇਟੇ ਨੂੰ ਲਾਕਡਾਊਨ ਦੇ ਦੌਰਾਨ ਜਨਮ ਦਿੱਤਾ ਸੀ । ਜਿਸ ਤੋਂ ਬਾਅਦ ਕੁਝ ਮਹੀਨੇ ਪਹਿਲਾਂ ਉਨ੍ਹਾਂ ਨੇ ਧੀ ਨੂੰ ਜਨਮ ਦਿੱਤਾ ਹੈ।ਜਿਸ ਦੀਆਂ ਤਸਵੀਰਾਂ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ ।
- PTC PUNJABI