ਕੌਰ ਬੀ, ਸੁਖਸ਼ਿੰਦਰ ਸ਼ਿੰਦਾ ਸਣੇ ਕਈ ਸਿਤਾਰਿਆਂ ਨੇ ਗੁਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ
ਗੁਰੁ ਗੋਬਿੰਦ ਸਿੰਘ ਜੀ (Guru Gobind Singh Ji) ਦਾ ਅੱਜ ਪ੍ਰਕਾਸ਼ ਦਿਹਾੜਾ (Guru Gobind Singh Jayanti 2024) ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਪੰਜਾਬੀ ਸਿਤਾਰਿਆਂ ਨੇ ਵੀ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਗਾਇਕਾ ਕੌਰ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਗੁਰੁ ਸਾਹਿਬ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ‘ਦਸਮ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਲੱਖ-ਲੱਖ ਮੁਬਾਰਕਾਂ’।
ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਸਭ ਨੂੰ ਗੁਰੁ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਵਹ ਪ੍ਰਗਟਿਓ ਮਰਦ ਅਗੰਮੜਾ ਵਰੀਆਮ ਇਕੇਲਾ ।। ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ ।। ਸਾਹਿਬ ਏ ਕਮਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਆਪ ਜੀ ਨੂੰ ਬੇਅੰਤ ਬੇਅੰਤ ਵਧਾਈਆ ਹੋਣ ਜੀ’ । ਸੰਗਤਾਂ ਵੀ ਗੁਰੁ ਸਾਹਿਬ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋ ਰਹੀਆਂ ਹਨ ਅਤੇ ਗੁਰੁ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕਰ ਰਹੀਆਂ ਹਨ ।
ਗੁਰੁ ਗੋਬਿੰਦ ਸਿੰਘ ਜੀ ਦਾ ਜਨਮ ਪਟਨਾ ਸਾਹਿਬ ਵਿਖੇ ਹੋਇਆ ਸੀ । ਉਨ੍ਹਾਂ ਦਾ ਸਮੁੱਚਾ ਜੀਵਨ ਸੰਘਰਸ਼ ਦੇ ਨਾਲ ਭਰਿਆ ਹੋਇਆ ਸੀ। ਪਰ ਉਹ ਅਕਾਲ ਪੁਰਖ ਦੇ ਭਾਣੇ ‘ਚ ਰਹਿ ਕੇ ਦਿਨ ਰਾਤ ਭਗਤੀ ‘ਚ ਲੀਨ ਰਹਿੰਦੇ ਸਨ ।ਗੁਰੁ ਸਾਹਿਬ ਨੇ ਆਪਣੇ ਜੀਵਨ ਕਾਲ ‘ਚ ਕਈ ਲੜਾਈਆਂ ਲੜੀਆਂ ਸਨ ਅਤੇ ਦੁਸ਼ਮਣਾਂ ਦੇ ਦੰਦ ਖੱਟੇ ਕੀਤੇ ਸਨ ਆਪ ਜਿੱਥੇ ਹਥਿਆਰ ਚਲਾਉਣ ‘ਚ ਮਾਹਿਰ ਸਨ । ਉੱਥੇ ਹੀ ਕਵੀ ਦਰਬਾਰ ਵੀ ਸਜਾਉੇਂਦੇ ਸਨ । ਉਨ੍ਹਾਂ ਦੇ ਦਰਬਾਰ ‘ਚ ੫੨ ਕਵੀ ਸਨ ।
ਗੁਰੁ ਸਾਹਿਬ ਖੁਦ ਵੀ ਕਈ ਭਾਸ਼ਾਵਾਂ ਜਾਣਦੇ ਸਨ ।ਆਪ ਜੀ ਦੇ ਚਾਰ ਸਾਹਿਬਜ਼ਾਦੇ ਸਨ । ਬਾਬਾ ਅਜੀਤ ਸਿੰਘ, ਬਾਬਾ ਫਤਿਹ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਜੁਝਾਰ ਸਿੰਘ ਜੀ । ਗੁਰੁ ਸਾਹਿਬ ਨੇ ਆਪਣਾ ਸਰਬੰਸ ਦੇਸ਼ ਅਤੇ ਕੌਮ ਦੀ ਖਾਤਿਰ ਵਾਰ ਦਿੱਤਾ ਸੀ।ਚਾਰੇ ਸਾਹਿਬਜ਼ਾਦਿਆਂ ਨੇ ਸ਼ਹਾਦਤ ਪਾਈ ਸੀ । ਵੱਡੇ ਸਾਹਿਬਜ਼ਾਦਿਆਂ ਨੇ ਚਮਕੌਰ ਸਾਹਿਬ ‘ਚ ਯੁੱਧ ਦੌਰਾਨ ਸ਼ਹੀਦੀ ਪਾਈ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਸਰਹਿੰਦ ‘ਚ ਜਿਉਂਦਾ ਦੀਵਾਰਾਂ ‘ਚ ਚਿਣਵਾ ਦਿੱਤਾ ਗਿਆ ਸੀ।
-