ਮਾਸਟਰ ਸਲੀਮ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਕਿਵੇਂ 8 ਸਾਲ ਦੀ ਉਮਰ ’ਚ ਹੀ ਗੀਤ ਗਾ ਕੇ ਸੁਰਾਂ ਦਾ ਬਣ ਗਿਆ ਸੀ ਮਾਸਟਰ
ਗਾਇਕ ਮਾਸਟਰ ਸਲੀਮ (Master Saleem) ਨੇ ਆਪਣਾ ਜਨਮ ਦਿਨ ਮਨਾਇਆ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਜਨਮ ਦਿਨ ਦਾ ਕੇਕ ਕੱਟਦਾ ਹੋਇਆ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਗਾਇਕ ਦੇ ਫੈਨਸ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ । ਮਾਸਟਰ ਸਲੀਮ ਦੇ ਦੋਸਤ ਅਤੇ ਮਿਊਜ਼ਿਕ ਡਾਇਰੈਕਟਰ ਸਚਿਨ ਆਹੂਜਾ ਨੇ ਵੀ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ ।
ਪਿਤਾ ਤੋਂ ਸਿੱਖੀਆਂ ਸੰਗੀਤ ਦੀਆਂ ਬਾਰੀਕੀਆਂ
ਮਾਸਟਰ ਸਲੀਮ ਨੇ ਬਚਪਨ ਤੋਂ ਹੀ ਗਾਉਣਾ ਸ਼ੁਰੂ ਕਰ ਦਿੱਤਾ ਸੀ । ਗਾਇਕੀ ਦੀ ਗੁੜ੍ਹਤੀ ਉਨ੍ਹਾਂ ਨੂੰ ਆਪਣੇ ਘਰੋਂ ਹੀ ਮਿਲੀ ਸੀ। ਕਿਉਂਕਿ ਉਨ੍ਹਾਂ ਦੇ ਪਿਤਾ ਉਸਤਾਦ ਪੂਰਨ ਸ਼ਾਹ ਕੋਟੀ ਵੀ ਉੱਚ ਕੋਟੀ ਦੇ ਗਾਇਕ ਹਨ । ਮਾਸਟਰ ਸਲੀਮ ਨਾਲ ਜਿਨਾਂ ਦੀ ਦਿਲਚਸਪੀ ਬਚਪਨ ਤੋਂ ਹੀ ਗਾਇਕੀ ਵਿੱਚ ਸੀ । ਸਲੀਮ ਨੇ ਬਚਪਨ ‘ਚ ਗਾਇਕੀ ਦੇ ਗੁਰ ਸਿੱਖਣੇ ਸ਼ੁਰੂ ਕਰ ਦਿੱਤੇ । ਅੱਠ ਸਾਲ ਦੀ ਉਮਰ ਵਿੱਚ ਉਨਾਂ ਨੇ ਬਠਿੰਡਾ ਦੂਰਦਰਸ਼ਨ ਸਟੇਸ਼ਨ ‘ਤੇ ਚਰਖੇ ਦੀ ਘੂਕ ਗੀਤ ਗਾ ਕੇ ਧੁੰਮਾਂ ਪਾ ਦਿੱਤੀਆਂ ਸਨ ।
ਇਸ ਗੀਤ ਤੋਂ ਬਾਅਦ ਹੀ ਉਨਾਂ ਨੂੰ ਨਾਮ ਮਿਲਿਆ ਮਾਸਟਰ ਸਲੀਮ । ਇਸ ਤੋਂ ਬਾਅਦ ਉਨਾਂ ਨੇ ਦੂਰਦਰਸ਼ਨ ‘ਤੇ ਪ੍ਰਸਾਰਿਤ ਹੋਣ ਵਾਲੇ ਪ੍ਰੋਗਰਾਮ ‘ਝਿਲਮਿਲ ਤਾਰੇ’ ਵਿੱਚ ਵੀ ਪਰਫਾਰਮ ਕਰਨਾ ਸ਼ੁਰੂ ਕੀਤਾ । ਉਨਾਂ ਦੀ ਚਰਖੇ ਦੀ ਘੂਕ ਜਦੋਂ ਰਿਲੀਜ ਹੋਈ ਤਾਂ ਉਨਾਂ ਦੀ ਉਮਰ ਮਹਿਜ਼ ਦਸ ਸਾਲ ਸੀ ।
ਇਸ ਗੀਤ ਨੇ ਪਹੁੰਚਾਇਆ ਬੁਲੰਦੀਆਂ ‘ਤੇ
ਮਾਸਟਰ ਸਲੀਮ ਨੇ ਪੰਜਾਬੀ ਤੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ । ਪਰ ਉਨ੍ਹਾਂ ਦਾ ਗੀਤ ‘ਢੋਲ ਜਗੀਰੋ ਦਾ’ ਅਜਿਹਾ ਗੀਤ ਸੀ । ਜਿਸ ਨੇ ਉਨ੍ਹਾਂ ਨੂੰ ਸ਼ੌਹਰਤ ਦੀਆਂ ਬੁਲੰਦੀਆਂ ਤੇ ਰਾਤੋ ਰਾਤ ਪਹੁੰਚਾ ਦਿੱੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ।
- PTC PUNJABI