ਮਿਸ ਪੂਜਾ ਨੇ ਵੈਲੇਂਨਟਾਈਨ ਡੇਅ ‘ਤੇ ਪਤੀ ਅਤੇ ਬੇਟੇ ਦੇ ਨਾਲ ਸਾਂਝਾ ਕੀਤਾ ਵੀਡੀਓ

Reported by: PTC Punjabi Desk | Edited by: Shaminder  |  February 15th 2024 03:31 PM |  Updated: February 15th 2024 03:31 PM

ਮਿਸ ਪੂਜਾ ਨੇ ਵੈਲੇਂਨਟਾਈਨ ਡੇਅ ‘ਤੇ ਪਤੀ ਅਤੇ ਬੇਟੇ ਦੇ ਨਾਲ ਸਾਂਝਾ ਕੀਤਾ ਵੀਡੀਓ

ਬੀਤੇ ਦਿਨ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਵੈਲੇਂਨਟਾਈਨ ਡੇਅ ਮਨਾਇਆ। ਇਸ ਮੌਕੇ ‘ਤੇ ਗਾਇਕਾ ਮਿਸ ਪੂਜਾ (Miss Pooja)  ਨੇ ਆਪਣੇ ਪਤੀ ਅਤੇ ਬੇਟੇ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ  ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਪਤੀ ਤੇ ਬੇਟੇ ਦੇ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ । ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਪਤੀ ਨੂੰ ਵੈਲੇਂਨਟਾਈਨ ਡੇਅ ਦੀ ਵਧਾਈ ਦਿੱਤੀ ਹੈ। 

Miss Pooja: ਕੀ ਮਿਸ ਪੂਜ ਨੇ ਲਿਆ ਸੋਸ਼ਲ ਮੀਡੀਆ ਤੋਂ ਬ੍ਰੇਕ, ਗਾਇਕਾ ਦੀ ਪੋਸਟ ਪੜ੍ਹ ਫੈਨਜ਼ ਹੋਏ ਪਰੇਸ਼ਾਨ

ਹੋਰ ਪੜ੍ਹੋ : ਕਾਰਗਿਲ ਸ਼ਹੀਦ ਵਿਕਰਮ ਬੱਤਰਾ ਦੀ ਮਾਂ ਕਮਲਕਾਂਤ ਬੱਤਰਾ ਦਾ ਦਿਹਾਂਤ, ਹਾਰਟ ਅਟੈਕ ਕਾਰਨ ਹੋਈ ਮੌਤ

ਮਿਸ ਪੂਜਾ ਦਾ ਵਰਕ ਫ੍ਰੰਟ 

ਮਿਸ ਪੂਜਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਪਿਛਲੇ ਲੰਮੇ ਸਮੇਂ ਤੋਂ ਗਾਇਕਾ ਗਾਇਕੀ ਦੇ ਖੇਤਰ ‘ਚ ਸਰਗਰਮ ਹਨ । ਇਸ ਤੋਂ ਇਲਾਵਾ  ਫ਼ਿਲਮਾਂ ‘ਚ ਵੀ ਉਹ ਨਜ਼ਰ ਆ ਚੁੱਕੀ ਹੈ। ਜਿਸ ‘ਚ ਮੈਂਡੀ ਤੱਖਰ ਅਤੇ ਸ਼ੈਰੀ ਮਾਨ ਦੇ ਨਾਲ ਫ਼ਿਲਮ ‘ਇਸ਼ਕ ਗਰਾਰੀ’ ਵੀ ਸ਼ਾਮਿਲ ਹੈ। ਮਿਸ ਪੂਜਾ ਦੇ ਨਾਲ ਹੁਣ ਤੱਕ ਸਭ ਤੋਂ ਵੱਧ ਗੀਤ ਗਾਉਣ ਦਾ ਰਿਕਾਰਡ ਵੀ ਹੈ  ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਇਸ ਉਪਲਬਧੀ ਨੂੰ ਆਪਣੇ ਨਾਂਅ ਕੀਤਾ ਸੀ। 

Miss Pooja shares an adorable video of son Aalaap as he plays in snow; video insideਮਿਸ ਪੂਜਾ ਦੀ ਨਿੱਜੀ ਜ਼ਿੰਦਗੀ 

ਮਿਸ ਪੂਜਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਰੋਮੀ ਟਾਹਲੀ ਦੇ ਨਾਲ ਵਿਆਹ ਕਰਵਾਇਆ ਹੈ। ਪਰ ਕਦੇ ਵੀ ਇਸ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਸੀ ਕੀਤੀ ਕਿ ਉਹ ਮਿਸ ਤੋਂ ਮਿਸੇਜ਼ ਬਣ ਚੁੱਕੇ ਹਨ। ਇਸ ਗੱਲ ਦਾ ਖੁਲਾਸਾ ਉਦੋਂ ਹੋਇਆ ਸੀ ਜਦੋਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਬੇਟੇ ਦੇ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਸਨ।

ਮਿਸ ਪੂਜਾ ਵਿਦੇਸ਼ ‘ਚ ਹੀ ਰਹਿੰਦੇ ਹਨ ਅਤੇ ਉਹ ਇੱਕ ਗਾਇਕਾ ਹੋਣ ਦੇ ਨਾਲ-ਨਾਲ ਬਿਜਨੇਸ ਦੇ ਖੇਤਰ ‘ਚ ਵੀ ਕੰਮ ਕਰ ਰਹੇ ਹਨ । ਜਿਸ ਦਾ ਖੁਲਾਸਾ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਕੀਤਾ ਸੀ।  ਗਾਇਕਾ ਦਾ ਪਤੀ ਵੀ ਗਾਇਕੀ ਦੇ ਖੇਤਰ ‘ਚ ਕੰਮ ਕਰ ਰਿਹਾ ਹੈ।ਮਿਸ ਪੂਜਾ ਦਾ ਅਸਲੀ ਨਾਂਅ ਗੁਰਵਿੰਦਰ ਕੌਰ ਕੈਂਥ ਹੈ ।ਪਰ ਇੰਡਸਟਰੀ ‘ਚ ਉਨ੍ਹਾਂ ਨੂੰ ਮਿਸ ਪੂਜਾ ਦੇ ਨਾਮ ਨਾਲ ਹੀ ਜਾਣਿਆ ਜਾਂਦਾ ਹੈ।  

 

 

-


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network