ਬੱਚਿਆਂ ਤੇ ਪਤੀ ਨਾਲ ਛੁੱਟੀਆਂ ਦਾ ਆਨੰਦ ਮਾਣਦੀ ਨਜ਼ਰ ਆਈ ਨੀਰੂ ਬਾਜਵਾ, ਅਦਾਕਾਰਾ ਨੇ ਤਸਵੀਰਾਂ ਕੀਤੀਆਂ ਸਾਂਝੀਆਂ
Neeru bajwa enjoy vacations with family: ਨੀਰੂ ਬਾਜਵਾ ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਭਿਨੇਤਰੀ ਹੈ। ਫਿਲਮ 'ਜੱਟ ਐਂਡ ਜੂਲੀਅਟ 3' ਦੀ ਸਫਲਤਾ ਤੋਂ ਬਾਅਦ ਨੀਰੂ ਬਾਜਵਾ ਬਾਜਵਾ ਇਨ੍ਹੀਂ ਦਿਨੀਂ ਆਪਣੇ ਬੱਚਿਆਂ ਤੇ ਪਤੀ ਨਾਲ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ, ਅਦਾਕਾਰਾ ਨੇ ਆਪਣੀਆਂ ਨਵੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ।
ਦੱਸ ਦਈਏ ਕਿ ਨੀਰੂ ਬਾਜਵਾ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀਆਂ ਤਸਵੀਰਾਂ, ਵੀਡੀਓ ਤੇ ਆਪਣੇ ਪ੍ਰੋਫੈਸ਼ਨਲ ਪ੍ਰੋਜੈਕਟਸ ਨੂੰ ਲੈ ਕੇ ਨਵੀਂ ਅਪਡੇਟ ਸ਼ੇਅਰ ਕਰਦੀ ਰਹਿੰਦੀ ਹੈ।
ਹਾਲ ਹੀ ਵਿੱਚ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੇ ਪਰਿਵਾਰ ਨਾਲ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਅਦਾਕਾਰਾ ਨੇ ਆਪਣੇ ਪਰਿਵਾਰ ਤੇ ਕਿਊਟ ਧੀਆਂ ਦੇ ਨਾਲ ਨਵੀਂ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਇਨ੍ਹਾਂ ਵੀਡੀਓਜ਼ ਤੇ ਤਸਵੀਰਾਂ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਬਾਜਵਾ ਆਪਣੀ ਧੀਆਂ ਦੇ ਨਾਲ ਵੈਨਕੂਵਰ ਵਿਖੇ ਵਕੇਸ਼ਨਸ ਮਨਾ ਰਹੀ ਹੈ। ਇਸ ਦੌਰਾਨ ਉਹ ਆਪਣੀ ਧੀਆਂ ਦੇ ਨਾਲ ਹੈਲੋ ਕਿੱਟੀ ਰੈਸਟੋਰੈਂਟ ਪਹੁੰਚੀ, ਜਿੱਥੇ ਉਹ ਆਪਣੇ ਬੱਚਿਆਂ ਨਾਲ ਆਨੰਦ ਮਾਣਦੀ ਤੇ ਸ਼ਾਪਿੰਗ ਕਰਦੀ ਨਜ਼ਰ ਆਈ।
ਫੈਨਜ਼ ਨੀਰੂ ਬਾਜਵਾ ਦੀਆਂ ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਉਹ ਉਸ ਦੀ ਸ਼ਲਾਘਾ ਕਰ ਰਹੇ ਹਨ ਕਿ ਨੀਰੂ ਬਾਜਵਾ ਆਪਣੇ ਬੱਚਿਆਂ ਦੀ ਪਰਵਰਿਸ਼ ਚੰਗੇ ਤਰੀਕੇ ਨਾਲ ਕਰ ਰਹੀ ਹੈ ਤੇ ਆਪਣੇ ਪਰਿਵਾਰ ਨੂੰ ਸਮਾਂ ਦੇਣਾ ਨਹੀਂ ਭੁੱਲਦੀ।
ਹੋਰ ਪੜ੍ਹੋ : ਯੁਵਰਾਜ ਹੰਸ ਦੀ ਧੀ ਨੇ ਪਹਿਲੀ ਵਾਰ ਕਿਹਾ 'ਪਾਪਾ', ਗਾਇਕ ਨੇ ਧੀ ਨਾਲ ਸਾਂਝੀ ਕੀਤੀ ਕਿਊਟ ਵੀਡੀਓ
ਦੱਸ ਦਈਏ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮਾਂ ਉੱਤੇ ਕੰਮ ਕਰ ਰਹੀ ਹੈ। ਅਦਾਕਾਰਾ ਜਲਦ ਹੀ ਆਪਣੀ ਨਵੀਂ ਫਿਲਮ 'ਵਾਹ ਨੀ ਪੰਜਾਬਣੇ' ਅਤੇ ਫਿਲਮ 'ਸ਼ੁਕਰਾਨਾ' ਵਿੱਚ ਨਜ਼ਰ ਆਵੇਗੀ। ਨੀਰੂ ਬਾਜਵਾ ਦੀ ਫਿਲਮ 'ਸ਼ੁਕਰਾਨਾ' ਅਗਲੇ ਸਾਲ 9 ਮਈ 2025 ਨੂੰ ਰਿਲੀਜ਼ ਹੋਵੇਗੀ। ਇਸ ਫਿਲਮ ਵਿੱਚ ਨੀਰੂ ਬਾਜਵਾ ਦੇ ਨਾਲ -ਨਾਲ ਤਾਨੀਆ ਨਜ਼ਰ ਆਵੇਗੀ।
- PTC PUNJABI