ਆਪਣੀ ਧੀਆਂ ਤੇ ਭੈਣ ਨਾਲ ਛੂਟਿਆਂ ਦਾ ਆਨੰਦ ਮਾਣਦੀ ਨਜ਼ਰ ਆਈ ਨੀਰੂ ਬਾਜਵਾ, ਵੇਖੋ ਵੀਡੀਓ

ਨੀਰੂ ਬਾਜਵਾ ਬਾਜਵਾ ਇਨ੍ਹੀਂ ਦਿਨੀਂ ਆਪਣੇ ਬੱਚਿਆਂ ਤੇ ਪਤੀ ਨਾਲ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ, ਅਦਾਕਾਰਾ ਨੇ ਆਪਣੀਆਂ ਨਵੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ।

Reported by: PTC Punjabi Desk | Edited by: Pushp Raj  |  August 10th 2024 04:32 PM |  Updated: August 10th 2024 04:32 PM

ਆਪਣੀ ਧੀਆਂ ਤੇ ਭੈਣ ਨਾਲ ਛੂਟਿਆਂ ਦਾ ਆਨੰਦ ਮਾਣਦੀ ਨਜ਼ਰ ਆਈ ਨੀਰੂ ਬਾਜਵਾ, ਵੇਖੋ ਵੀਡੀਓ

Neeru Bajwa adorable moments with Family : ਨੀਰੂ ਬਾਜਵਾ ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਭਿਨੇਤਰੀ ਹੈ। ਫਿਲਮ 'ਜੱਟ ਐਂਡ ਜੂਲੀਅਟ 3' ਦੀ ਸਫਲਤਾ ਤੋਂ ਬਾਅਦ ਨੀਰੂ  ਬਾਜਵਾ ਬਾਜਵਾ ਇਨ੍ਹੀਂ ਦਿਨੀਂ ਆਪਣੇ ਬੱਚਿਆਂ ਤੇ ਪਤੀ ਨਾਲ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ, ਅਦਾਕਾਰਾ ਨੇ ਆਪਣੀਆਂ ਨਵੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ।

ਦੱਸ ਦਈਏ ਕਿ ਨੀਰੂ ਬਾਜਵਾ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀਆਂ ਤਸਵੀਰਾਂ, ਵੀਡੀਓ ਤੇ ਆਪਣੇ ਪ੍ਰੋਫੈਸ਼ਨਲ ਪ੍ਰੋਜੈਕਟਸ ਨੂੰ ਲੈ ਕੇ ਨਵੀਂ ਅਪਡੇਟ ਸ਼ੇਅਰ ਕਰਦੀ ਰਹਿੰਦੀ ਹੈ। 

ਹਾਲ ਹੀ ਵਿੱਚ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੇ ਪਰਿਵਾਰ ਨਾਲ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਅਦਾਕਾਰਾ ਨੇ ਆਪਣੇ ਪਰਿਵਾਰ ਤੇ ਕਿਊਟ ਧੀਆਂ ਦੇ ਨਾਲ ਨਵੀਂ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ। 

 ਇਨ੍ਹਾਂ ਵੀਡੀਓਜ਼ ਤੇ ਤਸਵੀਰਾਂ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਬਾਜਵਾ ਆਪਣੀ ਧੀਆਂ ਅਤੇ ਭੈਣ ਸਬਰੀਨਾ ਦੇ ਨਾਲ ਵਕੇਸ਼ਨਸ ਮਨਾ ਰਹੀ ਹੈ। ਇਸ ਦੌਰਾਨ ਉਹ ਆਪਣੀ ਧੀਆਂ ਦੇ ਨਾਲ ਪਿਕਨਿਕ ਕਰਨ ਪਹੁੰਚੀ, ਜਿੱਥੇ ਉਹ ਆਪਣੇ ਬੱਚਿਆਂ ਨਾਲ ਆਨੰਦ ਮਾਣਦੀ ਤੇ ਭੈਂਣ ਸਬਰੀਨਾ ਨਾਲ ਮਸਤੀ ਕਰਦੀ ਨਜ਼ਰ ਆਈ। 

ਫੈਨਜ਼ ਨੀਰੂ ਬਾਜਵਾ ਦੀਆਂ ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਉਹ ਉਸ ਦੀ ਸ਼ਲਾਘਾ ਕਰ ਰਹੇ ਹਨ ਕਿ ਨੀਰੂ ਬਾਜਵਾ ਆਪਣੇ ਬੱਚਿਆਂ ਦੀ ਪਰਵਰਿਸ਼ ਚੰਗੇ ਤਰੀਕੇ ਨਾਲ ਕਰ ਰਹੀ ਹੈ ਤੇ ਆਪਣੇ ਪਰਿਵਾਰ ਨੂੰ ਸਮਾਂ ਦੇਣਾ ਨਹੀਂ ਭੁੱਲਦੀ। 

ਹੋਰ ਪੜ੍ਹੋ : ਤਾਪਸੀ ਪੰਨੂ ਨੂੰ ਪੈਪਰਾਜ਼ੀਸ 'ਤੇ ਆਇਆ ਗੁੱਸਾ, ਅਦਾਕਾਰਾ ਨੇ ਲਗਾਈ ਫਟਕਾਰ, ਵੇਖੋ ਵੀਡੀਓ 

ਦੱਸ ਦਈਏ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮਾਂ ਉੱਤੇ ਕੰਮ ਕਰ ਰਹੀ ਹੈ। ਅਦਾਕਾਰਾ ਜਲਦ ਹੀ ਆਪਣੀ ਨਵੀਂ ਫਿਲਮ 'ਵਾਹ ਨੀ ਪੰਜਾਬਣੇ' ਅਤੇ ਫਿਲਮ 'ਸ਼ੁਕਰਾਨਾ' ਵਿੱਚ ਨਜ਼ਰ ਆਵੇਗੀ। ਨੀਰੂ ਬਾਜਵਾ ਦੀ ਫਿਲਮ 'ਸ਼ੁਕਰਾਨਾ' ਅਗਲੇ ਸਾਲ 9 ਮਈ 2025 ਨੂੰ ਰਿਲੀਜ਼ ਹੋਵੇਗੀ। ਇਸ ਫਿਲਮ ਵਿੱਚ ਨੀਰੂ ਬਾਜਵਾ ਦੇ ਨਾਲ -ਨਾਲ ਤਾਨੀਆ ਨਜ਼ਰ ਆਵੇਗੀ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network