ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਨੇ ਖਰੀਦਿਆਂ ਨਵਾਂ ਘਰ, ਪਰਿਵਾਰ ਦੇ ਨਾਲ ਜੋੜੀ ਨੇ ਮਨਾਈਆਂ ਖੁਸ਼ੀਆਂ
ਗਾਇਕਾ ਨੇਹਾ ਕੱਕੜ (Neha kakkar) ਅਤੇ ਰੋਹਨਪ੍ਰੀਤ ਸਿੰਘ ਨੇ ਨਵਾਂ ਘਰ ਖਰੀਦਿਆ ਹੈ । ਜਿਸ ਦੀਆਂ ਤਸਵੀਰਾਂ ਵੀ ਇਸ ਜੋੜੀ ਦੇ ਵੱਲੋਂ ਬੀਤੇ ਦਿਨੀਂ ਸਾਂਝੀਆਂ ਕੀਤੀਆਂ ਗਈਆਂ ਸਨ । ਗ੍ਰਹਿ ਪ੍ਰਵੇਸ਼ ਦੀਆਂ ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਆਪਣੇ ਪਰਿਵਾਰ ਦੇ ਨਾਲ ਖੁਸ਼ੀਆਂ ਮਨਾਉਂਦੀ ਹੋਈ ਨਜ਼ਰ ਆ ਰਹੀ ਹੈ । ਇਸ ਦੇ ਨਾਲ ਹੀ ਉਸ ਦੇ ਘਰ ਦੀਆਂ ਝਲਕ ਵੀ ਵੇਖਣ ਨੂੰ ਮਿਲ ਰਹੀ ਹੈ।
ਹੋਰ ਪੜ੍ਹੋ : ਹੇਮਾ ਮਾਲਿਨੀ ਦੇ ਨਾਲ ਤਸਵੀਰ ਖਿਚਵਾਉਣ ਦੇ ਲਈ ਮਹਿਲਾ ਆਈ ਅੱਗੇ, ਅਦਾਕਾਰਾ ਨੇ ਕਿਹਾ ‘ਮੈਨੂੰ ਹੱਥ ਨਾ ਲਗਾਓ’
ਜਿਉਂ ਹੀ ਇਨ੍ਹਾਂ ਤਸਵੀਰਾਂ ਨੂੰ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਹਰ ਕੋਈ ਉਨ੍ਹਾਂ ਨੂੰ ਵਧਾਈ ਦਿੰਦਾ ਹੋਇਆ ਨਜ਼ਰ ਆਇਆ ।
ਨੇਹਾ ਕੱਕੜ ਦਾ ਵਰਕ ਫ੍ਰੰਟ
ਨੇਹਾ ਕੱਕੜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਬਾਲੀਵੁੱਡ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਲਈ ਵੀ ਕਈ ਗੀਤ ਗਾਏ ਹਨ । ਸੋਸ਼ਲ ਮੀਡੀਆ ‘ਤੇ ਗਾਇਕਾ ਦੀ ਵੱਡੀ ਫੈਨ ਫਾਲੋਵਿੰਗ ਹੈ। ਕਦੇ ਸਮਾਂ ਹੁੰਦਾ ਸੀ ਕਿ ਨੇਹਾ ਕੱਕੜ ਜਗਰਾਤਿਆਂ ‘ਚ ਗਾਉਂਦੀ ਹੁੰਦੀ ਸੀ ।
ਉਸ ਦਾ ਸਬੰਧ ਉਤਰਾਖੰਡ ਦੇ ਨਾਲ ਹੈ। ਉਹ ਅਕਸਰ ਦਿੱਲੀ ‘ਚ ਆਪਣੀ ਭੈਣ ਸੋਨੂੰ ਕੱਕੜ ਦੇ ਨਾਲ ਗਾਉਂਦੀ ਹੁੰਦੀ ਸੀ ਜਿਸ ਤੋਂ ਬਾਅਦ ਉਸ ਨੇ ਕਈ ਰਿਆਲਟੀ ਸ਼ੋਅ ‘ਚ ਪਰਫਾਰਮ ਕੀਤਾ ਅਤੇ ਉਸ ਨੂੰ ਕਾਮਯਾਬੀ ਮਿਲੀ ਅਤੇ ਅੱਜ ਕੱਲ੍ਹ ਉਸ ਦਾ ਨਾਮ ਚੋਟੀ ਦੇ ਸਿੰਗਰਸ ‘ਚ ਆਉਂਦਾ ਹੈ।
- PTC PUNJABI