ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ, ਦਰਸ਼ਨ ਔਲਖ ਨੇ ਸੰਗਤਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਅੱਜ ਪ੍ਰਕਾਸ਼ ਗੁਰਪੁਰਬ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਸੰਗਤਾਂ ਵੀ ਗੁਰੁ ਘਰਾਂ ‘ਚ ਨਤਮਸਤਕ ਹੋ ਰਹੀਆਂ ਹਨ ।

Reported by: PTC Punjabi Desk | Edited by: Shaminder  |  September 04th 2024 09:53 AM |  Updated: September 04th 2024 09:53 AM

ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ, ਦਰਸ਼ਨ ਔਲਖ ਨੇ ਸੰਗਤਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਅੱਜ ਪ੍ਰਕਾਸ਼ ਗੁਰਪੁਰਬ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਸੰਗਤਾਂ ਵੀ ਗੁਰੁ ਘਰਾਂ ‘ਚ ਨਤਮਸਤਕ ਹੋ ਰਹੀਆਂ ਹਨ । ਅਦਾਕਾਰ ਦਰਸ਼ਨ ਔਲਖ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਸਮੂਹ ਸੰਗਤਾਂ ਨੂੰ ਗੁਰੁ ਗ੍ਰੰਥ ਸਾਹਿਬ ਜੀ ਦੇ ਗੁਰਪੁਰਬ ਦੀ ਵਧਾਈ ਦਿੱਤੀ ਹੈ।

ਹੋਰ ਪੜ੍ਹੋ : ਜੈਸਮੀਨ ਸੈਂਡਲਾਸ ਦਾ ਅੱਜ ਹੈ ਜਨਮ ਦਿਨ, ਜਾਣੋ ਗਾਇਕਾ ਦੇ ਕਰੀਅਰ ਤੇ ਨਿੱਜੀ ਜ਼ਿੰਦਗੀ ਬਾਰੇ

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤ ਨੂੰ ਵਧਾਈਆਂ ਹੋਵਣ ਜੀ ਸਰਬੱਤ ਦੇ ਭਲੇ ਦੀ ਅਰਦਾਸ ਦਰਸ਼ਨ ਔਲਖ’। ਦਰਸ਼ਨ ਔਲਖ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਦੱਸ ਦਈਏ ਕਿ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੇ ਮੌਕੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ।

ਇਸ ਦੇ ਨਾਲ ਹੀ ਦੀਪਮਾਲਾ ਵੀ ਕੀਤੀ ਗਈ ਹੈ।ਦਰਸ਼ਨ ਔਲਖ ਦੇ ਨਾਲ-ਨਾਲ ਹੋਰ ਵੀ ਕਈ ਸਿਤਾਰਿਆਂ ਨੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ। 

ਦਰਸ਼ਨ ਔਲਖ ਦਾ ਵਰਕ ਫ੍ਰੰਟ 

ਦਰਸ਼ਨ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network