Gavi Chahal : ਹੜ੍ਹ 'ਚ ਫਸੇ ਲੋਕਾਂ ਦੀ ਮਦਦ ਕਰਦੇ ਨਜ਼ਰ ਆਏ ਅਦਾਕਾਰ ਗੈਵੀ ਚਾਹਲ, ਵੇਖੋ ਵੀਡੀਓ

ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਤੋਂ ਬਾਅਦ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਅਜਿਹੇ 'ਚ ਪੰਜਾਬ ਦੇ ਕਈ ਜ਼ਿਲ੍ਹੇ ਪਾਣੀ 'ਚ ਡੁੱਬੇ ਨਜ਼ਰ ਆਏ। ਇਨ੍ਹਾਂ ਹਲਾਤਾਂ ਨੂੰ ਦੇਖਦੇ ਹੋਏ ਪੰਜਾਬੀ ਸਿਨੇਮਾ ਜਗਤ ਨਾਲ ਜੁੜੇ ਸਿਤਾਰਿਆਂ ਨੇ ਚਿੰਤਾ ਜਤਾਉਂਦੇ ਹੋਏ ਪੋਸਟ ਸਾਂਝੀ ਕੀਤੀ ਹੈ। ਇਸ ਵਿਚਾਲੇ ਪੰਜਾਬੀ ਅਦਾਕਾਰ ਗੈਵੀ ਚਾਹਲ ਵੀ ਹੜ੍ਹ ਪੀੜਤਾਂ ਲਈ ਅੱਗੇ ਆਏ ਹਨ ਤੇ ਅਦਾਕਾਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

Reported by: PTC Punjabi Desk | Edited by: Pushp Raj  |  July 13th 2023 09:16 AM |  Updated: July 13th 2023 09:16 AM

Gavi Chahal : ਹੜ੍ਹ 'ਚ ਫਸੇ ਲੋਕਾਂ ਦੀ ਮਦਦ ਕਰਦੇ ਨਜ਼ਰ ਆਏ ਅਦਾਕਾਰ ਗੈਵੀ ਚਾਹਲ, ਵੇਖੋ ਵੀਡੀਓ

Gavi Chahal helps Flood Victims: ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਤੋਂ ਬਾਅਦ ਹਾਲਾਤ ਚਿੰਤਾਜਨਕ ਬਣ ਗਏ ਹਨ। ਦਰਅਸਲ, ਪਿਛਲੇ ਕੁੱਝ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਪੰਜਾਬ 'ਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਅਜਿਹੇ 'ਚ ਪੰਜਾਬ ਦੇ ਕਈ ਜ਼ਿਲ੍ਹੇ ਪਾਣੀ 'ਚ ਡੁੱਬੇ ਨਜ਼ਰ ਆਏ। ਹਾਲਾਂਕਿ ਮੀਂਹ ਹੱਟਣ ਤੋਂ ਬਾਅਦ ਵੀ ਕਈ ਇਲਾਕੇ ਅਜਿਹੇ ਹਨ ਜੋ ਪਾਣੀ ਨਾਲ ਭਰੇ ਹੋਏ ਹਨ। ਇਸ ਤੋਂ ਇਲਾਵਾ ਕਈ ਲੋਕ ਆਪਣੇ ਘਰ ਟੁੱਟਣ ਤੋਂ ਬਾਅਦ ਬੇਘਰ ਵੀ ਹੋਏ ਗਏ।

 ਇਨ੍ਹਾਂ ਹਲਾਤਾਂ ਨੂੰ ਦੇਖਦੇ ਹੋਏ ਪੰਜਾਬੀ ਸਿਨੇਮਾ ਜਗਤ ਨਾਲ ਜੁੜੇ ਸਿਤਾਰਿਆਂ ਨੇ ਚਿੰਤਾ ਜਤਾਉਂਦੇ ਹੋਏ ਪੋਸਟ ਸਾਂਝੀ ਕੀਤੀ ਹੈ। ਇਸ ਵਿਚਾਲੇ ਪੰਜਾਬੀ ਅਦਾਕਾਰ ਗੈਵੀ ਚਾਹਲ ਵੀ ਹੜ੍ਹ ਪੀੜਤਾਂ ਲਈ ਅੱਗੇ ਆਏ ਹਨ।ਪੰਜਾਬੀ ਫਿਲਮਾਂ ਦਾ ਜਾਣਿਆ-ਪਛਾਣਿਆ ਚਿਹਰਾ ਅਦਾਕਾਰ ਗੈਵੀ ਚਾਹਲ ਹੜ੍ਹ ਵਿੱਚ ਫਸੇ ਲੋਕਾਂ ਦੀ ਵੱਧ ਚੜ ਕੇ ਮਦਦ ਕਰ ਰਹੇ ਹਨ, ਇਸ ਨਾਲ ਸੰਬੰਧਿਤ ਅਦਾਕਾਰ ਨੇ ਵੀਡੀਓ ਵੀ ਸਾਂਝਾ ਕੀਤਾ ਹੈ।

ਦਰਅਸਲ, ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸ ਵਿੱਚ ਉਹ ਗੋਡੇ-ਗੋਡੇ ਭਰੇ ਪਾਣੀ ਵਿੱਚ ਉਤਰ ਕੇ ਲੋਕਾਂ ਦੀ ਮਦਦ ਕਰ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਵੀਡੀਓ ਨੂੰ ਕੈਪਸ਼ਨ ਦਿੰਦੇ ਹੋਏ ਲਿਖਿਆ, ਨਾਨਕ ਨਾਮ ਚੜਦੀਕਲਾ ਤੇਰੇ ਭਾਣੇ ਸਰਬੱਤ ਦਾ ਭਲਾ 🙏🏻ਵਾਹਿਗੁਰੂ ਜੀ ਮੇਹਰ ਕਰਿਓ 🙏🏻ਚੜਦੀਕਲਾ !! ਅਤੇ ਧੰਨਵਾਦ @khalsaaid_india @khalsa_aid ਹਮੇਸ਼ਾ ਮਨੁੱਖਤਾ ਦੀ ਸੇਵਾ ਲਈ ਖੜ੍ਹਾ ਹੈ। ਇਲਾਕੇ ਦਾ ਕੋਈ ਵੀ ਲੋੜਵੰਦ ਸੰਪਰਕ ਕਰ ਸਕਦਾ ਹੈ !! ਆਓ ਮਨੁੱਖਤਾ ਦੀ ਸੇਵਾ ਕਰੀਏ 🙏🏻 ਵਾਹਿਗੁਰੂ...। '

ਹੋਰ ਪੜ੍ਹੋ: ਫ਼ਿਲਮ 'ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ' ਤੋਂ ਨਵਾਂ ਗੀਤ 'ਤੇਰੇ ਬੋਲ' ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਪਸੰਦ 

ਦੱਸਣਯੋਗ ਹੈ ਕਿ ਪੰਜਾਬ ਇੰਨੀਂ ਦਿਨੀਂ ਲਗਾਤਾਰ ਪੈ ਰਹੇ ਮੀਂਹ ਕਰਕੇ ਪਾਣੀ-ਪਾਣੀ ਹੋਇਆ ਪਿਆ ਹੈ। ਇਸ ਦੇ ਨਾਲ ਨਾਲ ਮੌਸਮ ਵਿਭਾਗ ਨੇ 13-14 ਜੁਲਾਈ ਨੂੰ ਵੀ ਪੰਜਾਬ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਪੰਜਾਬ ਦੇ ਕਈ ਇਲਾਕਿਆਂ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network