Harbhajan Mann: ਪੰਜਾਬੀ ਗਾਇਕ ਹਰਭਜਨ ਮਾਨ ਬਠਿੰਡਾ ਸ਼ਹਿਰ ਦੀਆਂ ਸੜਕਾਂ 'ਤੇ ਘੁੰਮਦੇ ਹੋਏ ਆਏ ਨਜ਼ਰ, ਬੋਲੇ-'ਬਚਪਨ ਦੀਆਂ ਯਾਦਾਂ ਤਾਜ਼ੀਆਂ ਹੋ ਗਈਆਂ'
Harbhajan Mann latest video: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦਿੱਗਜ਼ ਗਾਇਕ ਹਰਭਜਨ ਮਾਨ ਆਪਣੀ ਦਿਲਕਸ਼ ਗਾਇਕ ਤੇ ਖੂਬਸੂਰਤ ਅੰਦਾਜ਼ 'ਚ ਗੀਤ ਗਾਉਣ ਲਈ ਮਸ਼ਹੂਰ ਹਨ। ਹਾਲ ਹੀ ਵਿੱਚ ਹਰਭਜਨ ਮਾਨ ਬਠਿੰਡਾ ਸ਼ਹਿਰ ਪਹੁੰਚੇ ਤੇ ਇੱਥੇ ਉਹ ਬਜ਼ਾਰ ਦੀ ਸੈਰ ਕਰਦੇ ਨਜ਼ਰ ਆਏ ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਦੱਸ ਦਈਏ ਕਿ ਹਰਭਜਨ ਮਾਨ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੇ ਹਨ। ਉਹ ਅਕਸਰ ਸੋਸ਼ਲ ਮੀਡੀਆ ਰਾਹੀਂ ਫੈਨਜ਼ ਦੇ ਰੁਬਰੂ ਹੁੰਦੇ ਰਹਿੰਦੇ ਹਨ ਤੇ ਆਪਣੇ ਜ਼ਿੰਦਗੀ ਦੇ ਪਲਾਂ ਸਾਂਝੇ ਕਰਦੇ ਹਨ। ਹਾਲ ਹੀ ਵਿੱਚ ਗਾਇਕ ਬਠਿੰਡਾ ਪਹੁੰਚੇ, ਜਿੱਥੋਂ ਉਨ੍ਹਾਂ ਨੇ ਆਪਣੇ ਫੈਨਜ਼ ਲਈ ਵੀਡੀਓ ਸਾਂਝੀ ਕੀਤੀ ਹੈ।
ਗਾਇਕ ਵੱਲੋਂ ਸ਼ੇਅਰ ਕੀਤੀ ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਹਰਭਜਨ ਮਾਨ ਹਾਲ ਹੀ ਵਿੱਚ ਬਠਿੰਡਾ ਪਹੁੰਚੇ ਸੀ। ਇੱਥੇ ਉਨ੍ਹਾਂ ਨੂੰ ਬਠਿੰਡਾ ਸ਼ਹਿਰ ਦੀਆਂ ਸੜਕਾਂ, ਗਲੀਆਂ ਤੇ ਬਾਜ਼ਾਰਾਂ 'ਚ ਘੁੰਮਦੇ ਹੋਏ ਦੇਖਿਆ ਗਿਆ। ਇਸ ਵੀਡੀਓ 'ਚ ਹਰਭਜਨ ਮਾਨ ਕਾਫੀ ਜ਼ਿਆਦਾ ਖੁਸ਼ ਨਜ਼ਰ ਆ ਰਹੇ ਹਨ। ਵੀਡੀਓ 'ਚ ਗਾਇਕ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਉਹ ਬਠਿੰਡਾ ਆ ਕੇ ਹਮੇਸ਼ਾ ਹੀ ਕਾਫੀ ਖੁਸ਼ ਹੁੰਦੇ ਹਨ। ਇਸ ਦੇ ਨਾਲ ਹੀ ਹਰਭਜਨ ਮਾਨ ਨੇ ਇਹ ਵੀ ਕਿਹਾ ਕਿ ਇੱਥੇ ਆ ਕੇ ਉਨ੍ਹਾਂ ਦੇ ਬਚਪਨ ਦੀਆਂ ਯਾਦਾਂ ਤਾਜ਼ੀਆਂ ਹੋ ਗਈਆਂ ਹਨ।
ਦੱਸ ਦਈਏ ਕਿ ਹਰਭਜਨ ਮਾਨ ਜਲਦ ਹੀ ਆਪਣਾ 'ਸਤਰੰਗੀ ਪੀਂਘ' ਵਰਲਡ ਟੂਰ ਕਰਨ ਜਾ ਰਹੇ ਹਨ। ਇਹ ਵਰਲਡ ਟੂਰ ਕੈਨੇਡਾ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੇ ਤਹਿਤ ਉਹ 6 ਮਈ 2023 ਨੂੰ ਬ੍ਰਿਟਿਸ਼ ਕੋਲੰਬੀਆ ਦੇ ਐਬਸਫੋਰਡ 'ਚ ਲਾਈਵ ਸ਼ੋਅ ਕਰਨਗੇ। ਇਸ ਤੋਂ ਬਾਅਦ ਉਹ ਓਨਟਾਰੀਓ 'ਚ ਵੀ ਲਾਈਵ ਕੰਸਰਟ ਕਰਨਗੇ। ਇਸ ਦੌਰਾਨ ਫੈਨਜ਼ ਨੂੰ ਪੰਜਾਬੀ ਲੋਕ ਗਾਇਕੀ ਦੇ ਰੰਗ ਦੇਖਣ ਨੂੰ ਮਿਲਣਗੇ।
- PTC PUNJABI