ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਗਾਇਕ ਜਸਬੀਰ ਜੱਸੀ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਬਾਲੀਵੁੱਡ ਤੇ ਪੰਜਾਬੀ ਦੇ ਮਸ਼ਹੂਰ ਗਾਇਕ ਜਸਬੀਰ ਜੱਸੀ ਅੱਜ ਤੜਕੇ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੇ। ਇੱਥੇ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਗਾਇਕ ਨੇ ਇਸ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਗੁਰੂ ਘਰ ਵਿੱਚ ਅਰਦਾਸ ਅਤੇ ਸੇਵਾ ਕੀਤੀ।

Reported by: PTC Punjabi Desk | Edited by: Pushp Raj  |  June 21st 2024 02:04 PM |  Updated: June 21st 2024 02:04 PM

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਗਾਇਕ ਜਸਬੀਰ ਜੱਸੀ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

Jasbir Jassi visit Golden Temple Amritsar: ਬਾਲੀਵੁੱਡ ਤੇ ਪੰਜਾਬੀ ਦੇ ਮਸ਼ਹੂਰ ਗਾਇਕ ਜਸਬੀਰ ਜੱਸੀ ਅੱਜ ਤੜਕੇ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੇ। ਇੱਥੇ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਗਾਇਕ ਨੇ ਇਸ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਗੁਰੂ ਘਰ ਵਿੱਚ ਅਰਦਾਸ ਅਤੇ ਸੇਵਾ ਕੀਤੀ।

ਦੱਸ ਦਈਏ ਕਿ ਜਸਬੀਰ ਜੱਸੀ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਵਿੱਚ ਵੀ ਆਪਣੀ ਵੱਖਰੀ ਪਛਾਣ ਬਣਾਈ ਹੈ। ਗਾਇਕ ਨੇ ਹੁਣ ਤੱਕ ਪਾਲੀਵੁੱਡ ਤੇ ਬਾਲੀਵੁੱਡ ਨੂੰ ਕਈ ਹਿੱਟ ਗੀਤ ਦਿੱਤੇ ਹਨ। 

ਹਾਲ ਹੀ ਵਿੱਚ ਗਾਇਕ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੇ। ਇੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ  ਵਿਖੇ ਮੱਥਾ ਟੇਕਿਆ ਅਤੇ ਗੁਰੂ ਕੀ ਇਲਾਹੀ ਬਾਣੀ ਦਾ ਸਰਵਣ ਕੀਤਾ। ਗਾਇਕ ਨੇ ਇੱਥੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ। 

ਜਸਬੀਰ ਜੱਸੀ ਨੇ ਕਿਹਾ ਕਿ ਉਨ੍ਹਾਂ ਦਾ ਜਨਮ ਅਤੇ ਪਾਲਣ ਪੋਸ਼ਣ ਪੰਜਾਬ ਵਿੱਚ ਹੋਇਆ ਹੈ ਅਤੇ ਉਨ੍ਹਾਂ ਨੂੰ ਗੁਰੂ ਘਰ ਦੀ ਮਹੱਤਤਾ ਦਾ ਅਹਿਸਾਸ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਕਿੰਨੀ ਮਹੱਤਤਾ ਹੈ।

ਹੋਰ ਪੜ੍ਹੋ : ਕੌਮਾਂਤਰੀ ਯੋਗ ਦਿਵਸ ਮੌਕੇ ਯੋਗਾ ਕਰਦੇ ਨਜ਼ਰ ਆਏ ਜੈਕੀ ਸ਼ਰਾਫ, ਅਦਾਕਾਰ ਨੇ ਲੋਕਾਂ ਨੂੰ ਕੀਤੀ ਯੋਗ ਕਰਨ ਤੇ ਬੂੱਟੇ ਲਾਉਣ ਦੀ ਸਲਾਹ

ਇਸ ਤੋਂ ਇਲਾਵਾ ਜਸਬੀਰ ਜੱਸੀ ਨੇ ਅੱਜ ਕੌਮਾਂਤਰੀ ਯੋਗ ਦਿਵਸ ਦੇ ਮੌਕੇ ਉੱਤੇ ਖਾਸ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਜਿਸ ਵਿੱਚ ਉਹ ਯੋਗਾ ਕਰਦੇ ਹੋਏ ਨਜ਼ਰ ਆ ਰਹੇ ਹਨ। ਫੈਨਜ਼ ਗਾਇਕ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕਰਦੇ ਹਨ। 

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network