ਪ੍ਰਸਿੱਧ ਗਾਇਕ ਲਹਿੰਬਰ ਹੁਸੈਨਪੁਰੀ ਦੇ ਪਿਤਾ ਜੀ ਦਾ ਦਿਹਾਂਤ, ਗਾਇਕ ਨੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ
ਪੰਜਾਬੀ ਇੰਡਸਟਰੀ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਲਹਿੰਬਰ ਹੁਸੈਨਪੁਰੀ ਦੇ ਪਿਤਾ ਜੀ ਦਾ ਦਿਹਾਂਤ ਹੋ ਗਿਆ ਹੈ। ਇਸ ਬਾਰੇ ਗਾਇਕ ਨੇ ਆਪਣੇ ਫੇਸਬੁੱਕ ਪੇਜ ‘ਤੇ ਵੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਲਿਖਿਆ ‘ ਜੇਹਾ ਚਿਰੀ ਲਿਖਿਆ ਤੇਹਾ ਹੁਕਮ ਕਮਾਹਿ ਘੱਲੇ ਆਵਹਿ ਨਾਨਕਾ ਸਦੇ ਉਠੀ ਜਾਹਿ' ਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੁਚਿਤ ਕੀਤਾ ਜਾਂਦਾ ਹੈ ਕਿ ਮੇਰੇ ਸਤਿਕਾਰਯੋਗ ਪਿਤਾ ਜੀ ਸਰਦਾਰ ਮੋਹਨ ਸਿੰਘ ਜੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਅੱਜ ਮਿਤੀ 3 ਸਿਤੰਬਰ 2024ਨੂੰ ਸਾਨੂੰ ਸਦੀਵੀਂ ਵਿਛੋੜਾ ਦੇ ਗਏ ਹਨ ।
ਹੋਰ ਪੜ੍ਹੋ : ਗਿੱਪੀ ਗਰੇਵਾਲ ਦਾ ਸਭ ਤੋਂ ਛੋਟਾ ਪੁੱਤਰ ਗੁਰਬਾਜ਼ ਗਰੇਵਾਲ ‘ਮੂਲ ਮੰਤਰ’ ਦਾ ਪਾਠ ਕਰਦਾ ਹੋਇਆ ਆਇਆ ਨਜ਼ਰ, ਵੇਖੋ ਵੀਡੀਓ
ਉਹਨਾਂ ਦਾ ਅੰਤਿਮ ਸਸਕਾਰ ਪਿੰਡ ਹੁਸੈਨਪੁਰ, ਪੋਸਟ ਆਫਿਸ,ਮਾਲੜੀ, ਤਹਿਸੀਲ ਨਕੋਦਰ, ਜਿਲਾ ਜਲੰਧਰ, ਪੰਜਾਬ ਵਿਖੇ ਹੋਏਗਾ ਜੀ । ਮੈਂ ਆਪ ਹਾਲੇ ਇੰਡੀਆ ਤੋਂ ਬਾਹਰ ਹਾਂ ਜੀ ਇਸ ਲਈ ਅੰਤਿਮ ਸੰਸਕਾਰ ਦੀ ਤਾਰੀਖ ਜਲਦ ਹੀ ਦੱਸੀ ਜਾਏਗੀ ਙ ਆਪ ਸਭ ਮੇਰੇ ਪਿਤਾ ਜੀ ਲਈ ਕਰੋ ਅਰਦਾਸ ਪ੍ਰਮਾਤਮਾ ਉਹਨਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਜੀ’।
ਲਹਿੰਬਰ ਹੁਸੈਨਪੁਰੀ ਦਾ ਵਰਕ ਫ੍ਰੰਟ
ਲਹਿੰਬਰ ਹੁਸੈਨਪੁਰੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਜਿੱਥੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉੱਥੇ ਹੀ ਬਾਲੀਵੁੱਡ ਇੰਡਸਟਰੀ ਦੇ ਲਈ ਵੀ ਕਈ ਹਿੱਟ ਗੀਤ ਗਾਏ ਹਨ । ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।
- PTC PUNJABI