ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਪੰਜਾਬੀ ਗਾਇਕ ਸਰਬਜੀਤ ਚੀਮਾ
Sarbjit Cheema Visit Golden Temple: ਪੰਜਾਬੀ ਇੰਡਸਟਰੀ ਦੇ ਦਿੱਗਜ਼ ਗਾਇਕ ਸਰਬਜੀਤ ਚੀਮਾ (Sarbjit Cheema) ਆਪਣੇ ਬਲੁੰਦ ਆਵਾਜ਼ ਤੇ ਸਭਿਆਚਾਰਕ ਗੀਤਾਂ ਲਈ ਕਾਫੀ ਮਸ਼ਹੂਰ ਹਨ। ਹਾਲ ਹੀ 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Golden Temple Amritsar) ਵਿਖੇ ਨਤਮਸਤਕ ਹੋਣ ਪਹੁੰਚੇ। ਦੱਸ ਦਈਏ ਕਿ ਗਾਇਕ ਸਰਬਜੀਤ ਚੀਮਾ ਬੀਤੇ ਲੰਮੇਂ ਤੋਂ ਇੰਡਸਟਰੀ ਤੋਂ ਦੂਰ ਰਹੇ ਹਨ, ਪਰ ਜਲਦ ਹੀ ਉਹ ਆਪਣੇ ਨਵੇਂ ਪ੍ਰੋਜੈਕਟਸ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਹਨ। ਪੰਜਾਬੀ ਗਾਇਕ ਅਤੇ ਅਦਾਕਾਰ ਸਰਬਜੀਤ ਚੀਮਾ ਆਪਣੀਆਂ 2 ਫਿਲਮਾਂ ਦੀ ਸੂਟਿੰਗ ਪੂਰੀ ਕਰਨ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਨਤਮਸਤਕ ਹੋਣ ਪਹੁੰਚੇ। ਜਿੱਥੋਂ ਗਾਇਕ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀਆਂ ਹਨ।
ਗਾਇਕ ਨੇ ਗੁਰੂਘਰ ਪਹੁੰਚ ਕੇ ਦਰਸ਼ਨ ਕੀਤੇ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਗੁਰੂ ਕੀ ਇਲਾਹੀ ਬਾਣੀ ਦਾ ਸਰਵਣ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਬਜੀਤ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂਘਰ ਆਕੇ ਪਹਿਲਾਂ ਵਾਂਗ ਹੀ ਬੇਹੱਦ ਸਕੂਨ ਤੇ ਸ਼ਾਂਤੀ ਦਾ ਅਨੁਭਵ ਹੋਇਆ ਹੈ। ਉਹ ਅਕਸਰ ਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਨਤਮਸਤਕ ਹੋਣ ਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਪਹੁੰਚਦੇ ਹਨ। ਇਸ ਦੇ ਨਾਲ ਹੀ ਚੀਮਾ ਨੇ ਕਿਹਾ ਕਿ ਇਨਸਾਨ ਰੱਬ ਦੇ ਚਰਨਾਂ ਨਾਲ ਜੁੜਿਆ ਰਹੇ ਇਸ ਤੋਂ ਚੰਗੀ ਗੱਲ ਹੋਰ ਕੋਈ ਨਹੀਂ ਹੋ ਸਕਦੀ।
ਸਰਬਜੀਤ ਚੀਮਾ ਨੇ ਕਿਹਾ ਕਿ ਜਲਦ ਹੀ ਉਨ੍ਹਾਂ ਦੀਆਂ ਦੋ ਨਵੀਂ ਫਿਲਮਾਂ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀਆਂ ਹਨ। ਇੱਕ ਫਿਲਮ ਦਾ ਨਾਮ 'ਉੱਚਾ ਦਰ ਬਾਬੇ ਨਾਨਕ ਦਾ' ਹੈ ਅਤੇ ਦੂਜੀ ਫਿਲਮ 'ਸੁੱਚਾ ਸੂਰਮਾ' ਹੈ। ਸਰਬਜੀਤ ਚੀਮਾ ਨੇ ਦੱਸਿਆ ਕਿ ਇਹਨਾਂ ਫਿਲਮਾਂ ਦੀ ਸੂਟਿੰਗ ਕੈਨੇਡਾ ਵਿੱਚ ਕੀਤੀ ਗਈ ਹੈ। ਜਿਸ ਤੋਂ ਬਾਅਦ ਉਹ ਬੀਤੇ ਦਿਨੀਂ ਹੀ ਪੰਜਾਬ ਪਰਤੇ ਹਨ ਜਿਸ ਤੋਂ ਬਾਅਦ ਉਹ ਗੁਰੂ ਦਾ ਅਸ਼ੀਰਵਾਦ ਲੈਣ ਲਈ ਸ੍ਰੀ ਦਰਬਾਰ ਸਾਹਿਬ ਆਏ ਹਨ।
ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਉੱਤੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੀਆਂ ਗਾਇਕ ਨੇ ਕਿਹਾ ਕਿ, ਨਸ਼ੇ ਦਾ ਮਾਮਲਾ ਮਹਿਜ਼ ਪੰਜਾਬ ਹੀ ਨਹੀਂ ਸਗੋਂ ਪੂਰੀ ਦੁਨੀਆਂ ਲਈ ਇੱਕ ਵੱਡਾ ਮਸਲਾ ਹੈ। ਪੰਜਾਬ ਦੇ ਨੌਜਵਾਨਾਂ ਬਾਰੇ ਬੋਲਦਿਆਂ ਚੀਮਾਂ ਨੇ ਕਿਹਾ ਕਿ ਜੇਕਰ ਬੱਚਿਆਂ ਨੂੰ ਗ਼ਲਤ ਸੰਗਤ ਮਿਲਦੀ ਹੈ ਤਾਂ ਹੀ ਕੋਈ ਨੌਜਵਾਨ ਮਾੜੇ ਰਾਹਾਂ ਉੱਤੇ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਚੰਗੇ ਪਾਸੇ ਮਿਹਨਤ ਕਰ ਰਹੇ ਹਨ ਅਤੇ ਉਹ ਸਫ਼ਲ ਵੀ ਹੋ ਰਹੇ ਹਨ। ਕਈ ਨੌਜਵਾਨ ਵਿਦੇਸ਼ਾਂ ਵਿੱਚ ਵੀ ਸੰਘਰਸ਼ ਕਰ ਰਹੇ ਹਨ ਤੇ ਸਾਨੂੰ ਚੰਗੇ ਕੰਮ ਕਰਨ ਵਾਲੇ ਨੌਜਵਾਨਾਂ ਦਾ ਹੌਂਸਲਾ ਵਧਾਉਣਾ ਚਾਹੀਦਾ ਹੈ ਤੇ ਜੋ ਹੋਰ ਲੋਕ ਵੀ ਉਨ੍ਹਾਂ ਤੋਂ ਪ੍ਰੇਰਿਤ ਹੋ ਸਕਣ।
ਹੋਰ ਪੜ੍ਹੋ : ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਗਾਇਕ ਜੱਸੀ ਗਿੱਲ
ਸਰਬਜੀਤ ਚੀਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਲੰਬੇ ਸਮੇਂ ਤੋਂ ਆਪਣੀ ਸਾਫ ਸੁਥਰੀ ਗਾਇਕੀ ਦੇ ਨਾਲ ਮਾਂ-ਬੋਲੀ ਪੰਜਾਬੀ ਦੀ ਸੇਵਾ ਕਰ ਰਹੇ ਨੇ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਉਹ ਗਾਇਕੀ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਆਪਣਾ ਲੋਹਾ ਮੰਨਵਾ ਚੁੱਕੇ ਨੇ। ਅਖੀਰਲੀ ਵਾਰ ਉਹ ‘ਮੁਕਲਾਵਾ’ਅਤੇ ‘ਮੁੰਡਾ ਚਾਹੀਦਾ’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸੀ।
-