ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਸਾਥੀਆਂ ਤੇ ਪਾਲਤੂ ਕੁੱਤੇ ਨਾਲ ਮਿਲ ਕੇ ਕੀਤਾ ਫਨੀ ਡਾਂਸ, ਵੀਡੀਓ ਵੇਖ ਹੱਸ-ਹੱਸ ਦੁਹਰੇ ਹੋਏ ਫੈਨਜ਼
Sunanda Sharma video : ਮਸ਼ਹੂਰ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਆਪਣੇ ਗੀਤਾਂ ਦੇ ਨਾਲ ਆਪਣੀ ਖੂਬਸੂਰਤੀ ਲਈ ਵੀ ਜਾਣੀ ਜਾਂਦੀ ਹੈ। ਸੁਨੰਦਾ ਸ਼ਰਮਾ ਨੇ ਆਪਣੀ ਵੱਖਰੀ ਗਾਇਕੀ ਨਾਲ ਪੰਜਾਬੀ ਇੰਡਸਟਰੀ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ। ਹਾਲ ਹੀ ਵਿੱਚ ਗਾਇਕਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਸੁਨੰਦਾ ਫਨੀ ਡਾਂਸ ਕਰ ਰਹੀ ਹੈ।
ਹਾਲ ਹੀ ਵਿੱਚ ਸੁਨੰਦਾ ਸ਼ਰਮਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਜਿਸ ਵਿੱਚ ਉਹ ਆਪਣੇ ਸਾਥੀਆਂ ਨਾਲ ਇੱਕ ਰੀਅਲਸ ਵਾਲੇ ਟ੍ਰੈਂਡਿੰਗ ਗੀਤ 'ਤੇ ਡਾਂਸ ਕਰ ਰਹੀ ਹੈ। ਸੁਨੰਦਾ ਨੇ ਆਪਣੀ ਵੀਡੀਓ ਦੇ ਵਿੱਚ ਕਿਹਾ ਕਿ ਪਹਿਲਾ ਸਥਾਨ ਆਪਣੇ ਆਪ ਨੂੰ ਦਿਓ। ਪਹਿਲਾਂ ਖੁਦ ਨੂੰ ਪਿਆਰ ਕਰੋ।
ਵੀਡੀਓ ਸ਼ੇਅਰ ਕਰਦੇ ਹੋਏ ਗਾਇਕਾ ਨੇ ਕੈਪਸ਼ਨ `ਚ ਲਿਖਿਆ, " ਅਸੀਂ ਸੋਚਿਆ ਅਸੀਂ ਵੀ ਇਹ ਟ੍ਰੈਂਡ ਫਾਲੋ ਕਰ ਲਈਏ 😂#chorichori is trending on reels 🤩 ਬਾਈ ਮਜ਼ਾ ਈ ਆ ਗਿਆ 💃🕺👯♀️'
ਵਾਇਰਲ ਹੋ ਰਹੀ ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਸੁਨੰਦ ਸ਼ਰਮਾ ਆਪਣੇ ਸਾਥਿਆਂ ਤੇ ਪਾਲਤੂ ਕੁੱਤੇ ਚੀਚੀ ਦੇ ਨਾਲ ਇੱਕ ਪੰਜਾਬੀ ਲੋਕ 'ਚੋਰੀ-ਚੋਰੀ ਤੱਕਣਾ ਪਿਆ' ਉੱਤੇ ਡਾਂਸ ਕਰ ਰਹੀ ਹੈ। ਇਸ ਦੌਰਾਨ ਸਾਰੇ ਇੱਕਠੇ ਖੂਬ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਫੈਨਜ਼ ਨੂੰ ਸਭ ਤੋਂ ਵੱਧ ਡਾਂਸ ਚੀਚੀ ਦਾ ਪਸੰਦ ਆ ਰਿਹਾ ਹੈ ਜੋ ਕਿਊਟ ਅੰਦਾਜ਼ ਨਾਲ ਹਰ ਕਿਸੇ ਦਾ ਦਿਲ ਜਿੱਤ ਰਿਹਾ ਹੈ।
ਹੋਰ ਪੜ੍ਹੋ: ਫ਼ਿਲਮ 'ਦਿ ਕੇਰਲਾ ਸਟੋਰੀ' ਦੇ ਸਮਰਥਨ 'ਚ ਆਏ ਯੋਗੀ ਅਦਿਤਿਆਨਾਥ, ਯੂਪੀ 'ਚ ਟੈਕਸ ਫ੍ਰੀ ਹੋਈ ਫ਼ਿਲਮ
ਦੱਸ ਦਈਏ ਕਿ ਸੁਨੰਦਾ ਸ਼ਰਮਾ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਹਨ। ਉਹ ਅਕਸਰ ਸੋਸ਼ਲ ਮੀਡੀਆ 'ਤੇ ਆਪਣੇ ਨਾਲ ਰੁਬਰੂ ਹੁੰਦੀ ਰਹਿੰਦੀ ਹੈ। ਉਹ ਆਪਣੀ ਹਰ ਅਪਡੇਟ ਫ਼ੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਉਹ ਫ਼ੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਇਸ ਦੇ ਨਾਲ ਨਾਲ ਉਸ ਨੇ ਆਪਣੀ ਗਾਇਕੀ ਦੇ ਕਰੀਅਰ `ਚ ਇੰਡਸਟਰੀ ਨੂੰ ਜ਼ਬਰਦਸਤ ਹਿੱਟ ਗੀਤ ਦਿੱਤੇ ਹਨ।
- PTC PUNJABI