ਰਾਣਾ ਰਣਬੀਰ ਦੇ ਘਰ ਲੱਗੀਆਂ ਰੌਣਕਾਂ, ਨਾਨਕਾ ਮੇਲ ਦਾ ਕੁਝ ਇਸ ਤਰ੍ਹਾਂ ਹੋਇਆ ਸਵਾਗਤ
ਰਾਣਾ ਰਣਬੀਰ (Rana Ranbir) ਦੀ ਧੀ ਦੇ ਵਿਆਹ (Daughter Wedding) ਦੀਆਂ ਰਸਮਾਂ ਚੱਲ ਰਹੀਆਂ ਹਨ । ਘਰ ‘ਚ ਨਾਨਕਾ ਮੇਲ ਆ ਚੁੱਕਿਆ ਹੈ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ । ਅਦਾਕਾਰ ਦੀ ਧੀ ਸੀਰਤ ਰਾਣਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕੀਤੇ ਹਨ । ਜਿਸ ‘ਚ ਨਾਨਕਾ ਮੇਲ ਦਾ ਬੜੇ ਹੀ ਜ਼ੋਰ ਸ਼ੋਰ ਦੇ ਨਾਲ ਸਵਾਗਤ ਕੀਤਾ ਜਾ ਰਿਹਾ ਹੈ ।
ਹੋਰ ਪੜ੍ਹੋ : ਸੋਨੂੰ ਸੂਦ ਪੱਠੇ ਕੁਤਰਦੇ ਹੋਏ ਆਏ ਨਜ਼ਰ, ਬਿੰਨੂ ਢਿੱਲੋਂ ਨੇ ਸਿਖਾਇਆ ਰੁੱਗ ਲਗਾਉਣਾ
ਸੀਰਤ ਨੇ ਮਹਿੰਦੀ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਇਸ ਤੋਂ ਪਹਿਲਾਂ ਸੀਰਤ ਰਾਣਾ ਨੇ ਆਪਣੀ ਮਹਿੰਦੀ ਦੀ ਰਸਮਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਸਾਂਝੇ ਕੀਤੇ ਸਨ । ਜਿਨ੍ਹਾਂ ‘ਚ ਸੀਰਤ ਆਪਣੀ ਮਹਿੰਦੀ ਨੂੰ ਫਲਾਂਟ ਕਰਦੀ ਨਜ਼ਰ ਆਈ ਸੀ । ਇਸ ਤੋਂ ਇਲਾਵਾ ਸੀਰਤ ਨੇ ਹੋਰ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਆਪਣੇ ਪਿਤਾ ਅਤੇ ਮੰਮੀ ਦੇ ਨਾਲ ਨਜ਼ਰ ਆ ਰਹੀ ਹੈ ।
ਇਸ ਤੋਂ ਇਲਾਵਾ ਕੁਝ ਹੋਰ ਤਸਵੀਰਾਂ ਵੀ ਸੀਰਤ ਨੇ ਸਾਂਝੀਆਂ ਕੀਤੀਆਂ ਹਨ ।ਜਿਸ ‘ਚ ਉਹ ਆਪਣੇ ਰਿਸ਼ਤੇਦਾਰਾਂ ਦੇ ਨਾਲ ਵਿਆਹ ਦੇ ਲੱਡੂ ਵੱਟਦੀ ਹੋਈ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਹ ਤਸਵੀਰਾਂ ਤੇਜ਼ੀ ਦੇ ਨਾਲ ਵਾਇਰਲ ਹੋ ਰਹੀਆਂ ਹਨ ਅਤੇ ਹਰ ਕੋਈ ਧੀ ਦੇ ਵਿਆਹ ਦੇ ਲਈ ਅਦਾਕਾਰ ਨੂੰ ਵਧਾਈਆਂ ਦੇ ਰਿਹਾ ਹੈ ।
ਸੀਰਤ ਨੇ ਪਹਿਲਾਂ ਪ੍ਰੀ-ਵੈਡਿੰਗ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਇਸ ਤੋਂ ਪਹਿਲਾਂ ਸੀਰਤ ਨੇ ਆਪਣੀ ਪ੍ਰੀ-ਵੈਡਿੰਗ ਫੰਕਸ਼ਨ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਜਿਸ ‘ਚ ਸੀਰਤ ਆਪਣੇ ਹੋਣ ਵਾਲੇ ਪਤੀ ਦੇ ਨਾਲ ਨਜ਼ਰ ਆਈ ਸੀ ।
- PTC PUNJABI