ਰਾਣਾ ਰਣਬੀਰ ਦੀ ਧੀ ਨੇ ਪਤੀ ਦੇ ਨਾਲ ਸਾਂਝਾ ਕੀਤਾ ਖੂਬਸੂਰਤ ਵੀਡੀਓ

ਰਾਣਾ ਰਣਬੀਰ ਦੀ ਧੀ ਸੀਰਤ ਰਾਣਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਵਿਆਹ ਤੋਂ ਬਾਅਦ ਕਿਸੇ ਰਿਸ਼ਤੇਦਾਰੀ ਦੇ ਵਿਆਹ ‘ਚ ਸ਼ਾਮਿਲ ਹੋਣ ਦੇ ਲਈ ਤਿਆਰ ਹੁੰਦੀ ਦਿਖਾਈ ਦੇ ਰਹੀ ਹੈ । ਇਸ ਤੋਂ ਇਲਾਵਾ ਉਸ ਨੇ ਹੋਰ ਵੀ ਕਈ ਵੀਡੀਓ ਸਾਂਝੇ ਕੀਤੇ ਹਨ ।

Reported by: PTC Punjabi Desk | Edited by: Shaminder  |  August 22nd 2023 05:23 PM |  Updated: August 22nd 2023 05:23 PM

ਰਾਣਾ ਰਣਬੀਰ ਦੀ ਧੀ ਨੇ ਪਤੀ ਦੇ ਨਾਲ ਸਾਂਝਾ ਕੀਤਾ ਖੂਬਸੂਰਤ ਵੀਡੀਓ

ਰਾਣਾ ਰਣਬੀਰ (Rana Ranbir)ਦੀ ਧੀ ਸੀਰਤ ਰਾਣਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਵਿਆਹ ਤੋਂ ਬਾਅਦ ਕਿਸੇ ਰਿਸ਼ਤੇਦਾਰੀ ਦੇ ਵਿਆਹ ‘ਚ ਸ਼ਾਮਿਲ ਹੋਣ ਦੇ ਲਈ ਤਿਆਰ ਹੁੰਦੀ ਦਿਖਾਈ ਦੇ ਰਹੀ ਹੈ । ਇਸ ਤੋਂ ਇਲਾਵਾ ਉਸ ਨੇ ਹੋਰ ਵੀ ਕਈ ਵੀਡੀਓ ਸਾਂਝੇ ਕੀਤੇ ਹਨ ।

ਹੋਰ ਪੜ੍ਹੋ : ਫ਼ਿਲਮ ‘ਗਦਰ-2’ ‘ਚ ਵਿਲੇਨ ਦਾ ਕਿਰਦਾਰ ਨਿਭਾਉਣ ਵਾਲੇ ਰੂਮੀ ਖ਼ਾਨ ਨੇ ਮਾਡਲ ਦੇ ਤੌਰ ‘ਤੇ ਕੀਤੀ ਸੀ ਕਰੀਅਰ ਦੀ ਸ਼ੁਰੂਆਤ, ਹਾਲ ਹੀ ‘ਚ ਅਦਾਕਾਰ ‘ਤੇ ਹੋਇਆ ਸੀ ਹਮਲਾ

ਇੱਕ ਵੀਡੀਓ ‘ਚ ਉਹ ਆਪਣੇ ਪਤੀ ਦੇ ਨਾਲ ਕਿਤੇ ਘੁੰਮਦੀ ਹੋਈ ਨਜ਼ਰ ਆ ਰਹੀ ਹੈ ਅਤੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਸ ਨੇ ਲਿਖਿਆ ਕਿ ‘ਬੈਸਟ ਟ੍ਰੈਵਲ ਪਾਰਟਨਰ’ । ਇਸ ਤੋਂ ਇਲਾਵਾ ਸੀਰਤ ਨੇ ਹੋਰ ਵੀ ਕਈ ਵੀਡੀਓ ਸ਼ੇਅਰ ਕੀਤੇ ਹਨ । 

ਕੁਝ ਦਿਨ ਪਹਿਲਾਂ ਹੋੋਇਆ ਵਿਆਹ

ਸੀਰਤ ਰਾਣਾ ਦਾ ਕੁਝ ਦਿਨ ਪਹਿਲਾਂ ਹੀ ਵਿਆਹ ਹੋਇਆ ਹੈ। ਇਸ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ । ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਸ਼ਾਮਿਲ ਹੋਏ ਸਨ । ਜਿਸ ‘ਚ ਕਮਲਜੀਤ ਨੀਰੂ, ਸਤਿੰਦਰ ਸੱਤੀ ਸਣੇ ਕਈ ਹਸਤੀਆਂ ਇਸ ਵਿਆਹ ‘ਚ ਨਜ਼ਰ ਆਈਆਂ ਸਨ । 

ਰਾਣਾ ਰਣਬੀਰ ਨੇ ਵੀ ਵਿਆਹ ਦੀਆਂ ਤਸਵੀਰਾਂ ਕੀਤੀਆਂ ਸੀ ਸਾਂਝੀਆਂ 

ਅਦਾਕਾਰ ਰਾਣਾ ਰਣਬੀਰ ਨੇ ਵੀ ਆਪਣੀ ਧੀ ਦੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ । ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਦਾਕਾਰ ਨੇ ਫੈਨਸ ਵੱਲੋਂ ਧੀ ਨੂੰ ਦੁਆਵਾਂ ਭੇਜਣ ਦੇ ਲਈ ਸ਼ੁਕਰਾਨਾ ਵੀ ਕੀਤਾ ਸੀ ।  

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network