ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਗਾਇਕ ਰਣਜੀਤ ਬਾਵਾ, ਕੀਤੀ ਸਰਬੱਤ ਦੇ ਭਲੇ ਲਈ ਅਰਦਾਸ
Ranjit Bawa at Golden Temple Amritsar: ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ (Ranjit Bawa) ਇਨ੍ਹੀਂ ਦਿਨੀਂ ਆਪਣੇ ਨਵੇਂ ਪ੍ਰੋਜੈਕਟਸ ਨੂੰ ਲੈ ਕੇ ਕਾਫੀ ਚਰਚਾ ਵਿੱਚ ਹਨ। ਹਾਲ ਹੀ ਵਿੱਚ ਗਾਇਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ, ਜਿੱਥੋਂ ਉਨ੍ਹਾਂ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ।
ਗਾਇਖ ਰਣਜੀਤ ਬਾਵਾ ਅੱਜ ਤੜਕੇ ਅੰਮ੍ਰਿਤਸਰ ਪਹੁੰਚੇ। ਇੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਗਾਇਕ ਨੇ ਗੁਰੂ ਘਰ ਵਿੱਚ ਹਾਜਰੀ ਲਵਾਈ ਤੇ ਗੁਰੂ ਕੀ ਇਲਾਹੀ ਬਾਣੀ ਦਾ ਆਨੰਦ ਮਾਣਿਆ। ਇੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਗਾਇਕ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਦੱਸ ਦਈਏ ਕਿ ਗਾਇਕ ਰਣਜੀਤ ਬਾਵਾ ਆਪਣੇ ਸਾਦਗੀ ਤੇ ਸਾਫ ਸੁਥਰੀ ਗਾਇਕੀ ਲਈ ਕਾਫੀ ਮਸ਼ਹੂਰ ਹਨ। ਉਨ੍ਹਾਂ ਨੇ ਹੁਣ ਤੱਕ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ। ਇਨ੍ਹਾਂ ਚੋਂ ਮਿੱਟੀ ਦਾ ਬਾਵਾ, ਮਿੱਟੀ ਦਾ ਬਾਵਾ , ਲਲਕਾਰੇ ਤੇ ਗਾਨੀ ਸਣੇ ਕਈ ਹੋਰ ਗੀਤ ਸ਼ਾਮਿਲ ਹਨ।
ਰਣਜੀਤ ਬਾਵਾ ਨੂੰ ਅਕਸਰ ਗੀਤਾਂ ਦੇ ਜ਼ਰੀਏ ਪੰਜਾਬੀ ਸੱਭਿਆਚਾਰ ਨੂੰ ਪ੍ਰਮੋਟ ਕਰਦੇ ਹੋਏ ਵੇਖਿਆ ਜਾਂਦਾ ਹੈ। ਹਾਲ ਹੀ ਵਿੱਚ ਗਾਇਕ ਦਾ ਨਵਾਂ ਗੀਤ ਮਾਵਾਂ ਠੰਡੀਆਂ ਛਾਵਾਂ ਰਿਲੀਜ਼ ਹੋਇਆ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਿਆਰ ਮਿਲ ਰਿਹਾ ਹੈ।
- PTC PUNJABI