ਰਣਜੀਤ ਬਾਵਾ ਗੁਰਦੁਆਰਾ ਸਾਹਿਬ ‘ਚ ਹੋਏ ਨਤਮਸਤਕ, ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਯਾਦ
ਗੁਰੁ ਗੋਬਿੰਦ ਸਿੰਘ ਜੀ ਨੇ ਦੇਸ਼ ਅਤੇ ਕੌਮ ਦੀ ਖਾਤਿਰ ਆਪਣਾ ਸਭ ਕੁਝ ਨਿਊਛਾਵਰ ਕਰ ਦਿੱਤਾ । ਉਨ੍ਹਾਂ ਦੇ ਸਾਹਿਬਜ਼ਾਦਿਆਂ ਦੇ ਸ਼ਹਾਦਤ ਦੇ ਦਿਨ ਚੱਲ ਰਹੇ ਹਨ । ਇਸ ਮੌਕੇ ‘ਤੇ ਸੰਗਤਾਂ ਗੁਰੁ ਘਰਾਂ ‘ਚ ਨਤਮਸਤਕ ਹੋ ਕੇ ਉਨ੍ਹਾਂ ਦੀ ਕੁਰਬਾਨੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰ ਰਹੀਆਂ ਹਨ । ਸ੍ਰੀ ਫਤਿਹਗੜ੍ਹ ਸਾਹਿਬ ‘ਚ ਸ਼ਹੀਦੀ ਜੋੜ ਮੇਲੇ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ। ਗੁਰੁ ਸਾਹਿਬ ਦੇ ਵੱਲੋਂ ਆਪਣਾ ਸਰਬੰਸ ਦੇਸ਼ ਅਤੇ ਕੌਮ ਦੀ ਖਾਤਿਰ ਵਾਰ ਦਿੱਤਾ ਗਿਆ ਸੀ।ਗਾਇਕ ਰਣਜੀਤ ਬਾਵਾ ( Ranjit Bawa)ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੁੰਦੇ ਹੋਏ ਨਜ਼ਰ ਆ ਰਹੇ ਹਨ ।
ਹੋਰ ਪੜ੍ਹੋ : ‘ਚੰਨ ਮਾਤਾ ਗੁਜਰੀ ਦਾ ਬੈਠਾ ਕੰਡਿਆਂ ‘ਤੇ ਸੇਜ ਵਿਛਾਈ’ ਜਸਬੀਰ ਜੱਸੀ ਦੇ ਭਰਾ ਨੇ ਗਾਇਆ ਗੀਤ, ਹਰ ਕਿਸੇ ਦੀਆਂ ਅੱਖਾਂ ਹੋਈਆਂ ਨਮ
ਇਸ ਵੀਡੀਓ ਦੇ ਬੈਕਗਰਾਊਂਡ ‘ਚ ਉਨ੍ਹਾਂ ਦਾ ਧਾਰਮਿਕ ਗੀਤ ‘ਠੰਢੇ ਬੁਰਜ ‘ਚ ਹੌਸਲੇ ਨੇ ਤੱਤੇ ਵੀਰ ਜੀ’ ਚੱਲ ਰਿਹਾ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।
ਰਣਜੀਤ ਬਾਵਾ ਦਾ ਵਰਕ ਫ੍ਰੰਟ ਰਣਜੀਤ ਬਾਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ‘ਚ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕੀਤਾ । ਇਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ।
ਹੁਣ ਤੱਕ ਉਹ ਹਾਈਐਂਡ ਯਾਰੀਆਂ, ਲੈਂਬਰ ਗਿੰਨੀ, ਭਲਵਾਨ ਸਿੰਘ, ਤਾਰਾ ਮੀਰਾ, ਮਿਸਟਰ ਐਂਡ ਮਿਸਿਜ਼ 420 ਅਤੇ ਹੋਰ ਕਈ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ । ਹਾਲ ਹੀ ‘ਚ ਉਨ੍ਹਾਂ ਦੇ ਕਈ ਗੀਤ ਰਿਲੀਜ਼ ਹੋਏ ਹਨ । ਜਿਸ ‘ਚ ਮਾਂਵਾਂ ਠੰਢੀਆਂ ਛਾਂਵਾਂ, ਨੀਂ ਮਿੱਟੀਏ, ਗਾਨੀ, ਪੰਜਾਬ ਵਰਗੀ ਸਣੇ ਕਈ ਹਿੱਟ ਗੀਤ ਦਿੱਤੇ ਹਨ । ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ।
-