ਰੋਸ਼ਨ ਪ੍ਰਿੰਸ ਸਟਾਰਰ ਫਿਲਮ 'Bina Band Chal England' ਦੀ ਰਿਲੀਜ਼ ਡੇਟ ਆਈ ਸਾਹਮਣੇ, ਇਸ ਦਿਨ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ਫਿਲਮ

ਪੰਜਾਬੀ ਅਦਾਕਾਰ ਰੋਸ਼ਨ ਪ੍ਰਿੰਸ ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ 'ਬਿਨਾਂ ਬੈਂਡ ਚੱਲ ਇੰਗਲੈਂਡ' ਨੂੰ ਲੈ ਕੇ ਸੁਰਖੀਆਂ 'ਚ ਹਨ। ਲੰਮੇਂ ਸਮੇਂ ਦੀ ਉਡੀਕ ਮਗਰੋਂ ਇਸ ਫਿਲਮ ਦੇ ਨਿਰਮਾਤਾਵਾਂ ਨੇ 18 ਅਕਤੂਬਰ ਨੂੰ ਫਿਲਮ ਦਾ ਅਧਿਕਾਰਤ ਪੋਸਟਰ ਰਿਲੀਜ਼ ਕੀਤਾ ਤੇ ਇਸ ਦੇ ਨਾਲ ਹੀ ਫਿਲਮ ਦੀ ਰਿਲੀਜ਼ ਡੇਟ ਬਾਰੇ ਵੀ ਖੁਲਾਸਾ ਕੀਤਾ ਹੈ।

Reported by: PTC Punjabi Desk | Edited by: Pushp Raj  |  October 19th 2023 05:27 PM |  Updated: October 19th 2023 06:27 PM

ਰੋਸ਼ਨ ਪ੍ਰਿੰਸ ਸਟਾਰਰ ਫਿਲਮ 'Bina Band Chal England' ਦੀ ਰਿਲੀਜ਼ ਡੇਟ ਆਈ ਸਾਹਮਣੇ, ਇਸ ਦਿਨ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ਫਿਲਮ

Film 'Bina Band Chal England' release date: ਪੰਜਾਬੀ ਅਦਾਕਾਰ ਰੋਸ਼ਨ ਪ੍ਰਿੰਸ ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ 'ਬਿਨਾਂ ਬੈਂਡ ਚੱਲ ਇੰਗਲੈਂਡ' ਨੂੰ ਲੈ ਕੇ ਸੁਰਖੀਆਂ 'ਚ ਹਨ। ਲੰਮੇਂ ਸਮੇਂ ਦੀ ਉਡੀਕ ਮਗਰੋਂ ਇਸ ਫਿਲਮ ਦੇ ਨਿਰਮਾਤਾਵਾਂ ਨੇ 18 ਅਕਤੂਬਰ ਨੂੰ ਫਿਲਮ ਦਾ ਅਧਿਕਾਰਤ ਪੋਸਟਰ ਰਿਲੀਜ਼ ਕੀਤਾ ਤੇ ਇਸ ਦੇ ਨਾਲ ਹੀ ਫਿਲਮ ਦੀ ਰਿਲੀਜ਼ ਡੇਟ ਬਾਰੇ ਵੀ ਖੁਲਾਸਾ ਕੀਤਾ ਹੈ। 

ਦੱਸ ਦਈਏ ਕਿ ਫਿਲਮ 'ਬਿਨਾਂ ਬੈਂਡ ਚੱਲ ਇੰਗਲੈਂਡ' 'ਚ ਅਦਾਕਾਰ ਰੋਸ਼ਨ ਪ੍ਰਿੰਸ ਤੇ ਅਦਾਕਾਰਾ ਸਾਇਰਾ ਵੀ ਨਜ਼ਰ ਆਵੇਗੀ। ਦਰਸ਼ਕ ਇਸ ਫਿਲਮ ਨੂੰ ਵੇਖਣ ਲਈ ਕਾਫੀ ਉਤਸ਼ਾਹਿਤ ਹਨ। 

ਅਦਾਕਾਰ ਰੋਸ਼ਨ ਪ੍ਰਿੰਸ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਫਿਲਮ ਦਾ ਨਵਾਂ ਪੋਸਟਰ ਸਾਂਝਾ ਕੀਤਾ ਹੈ। ਇਹ ਪੋਸਟਰ ਖੁਸ਼ੀ ਅਤੇ ਜੀਵੰਤਤਾ ਨਾਲ ਭਰਿਆ ਹੋਇਆ ਹੈ। ਇਸ ਦੇ ਨਾਲ ਹੀ ਇਸ ਪੋਸਟਰ 'ਤੇ ਫਿਲਮ ਦੀ ਰਿਲੀਜ਼ ਡੇਟ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਹ ਫਿਲਮ 17 ਨਵੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। 

ਫਿਲਮ ਦੀ ਸਟਾਰ ਕਾਸਟ ਬਾਰੇ ਗੱਲ ਕਰੀਏ ਤਾਂ ਰੋਸ਼ਨ ਪ੍ਰਿੰਸ, ਸਾਇਰਾ, ਬੀ.ਐਨ.ਸ਼ਰਮਾ, ਰਾਜ ਧਾਲੀਵਾਲ, ਗੁਰਪ੍ਰੀਤ ਘੁੱਗੀ, ਰੁਪਿੰਦਰ ਰੂਪੀ ਅਤੇ ਹਾਰਬੀ ਸੰਘਾ ਸਣੇ ਕਈ ਪਾਲੀਵੁੱਡ ਸਿਤਾਰੇ  ਫਿਲਮ 'ਚ ਅਹਿਮ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ। ਇਹ ਫਿਲਮ ਇੱਕ ਪ੍ਰੇਮ ਕਹਾਣੀ ਤੋਂ ਲੈ ਕੇ ਪਰਿਵਾਰਕ ਡਰਾਮੇ ਤੱਕ ਦੀਆਂ ਸ਼ੈਲੀਆਂ ਨੂੰ ਦਰਸਾਉਂਦੀ ਹੋਈ ਨਜ਼ਰ ਆਵੇਗੀ। 

 ਹੋਰ ਪੜ੍ਹੋ: ਧਰਮਿੰਦਰ ਨੇ ਪੁੱਤ ਸੰਨੀ ਦਿਓਲ ਦੇ ਜਨਮਦਿਨ 'ਤੇ ਸਾਂਝੀ ਕੀਤੀ ਖ਼ਾਸ ਵੀਡੀਓ, ਫੈਨਜ਼ ਨੂੰ ਪਸੰਦ ਆ ਰਹੀ ਹੈ ਪਿਉ-ਪੁੱਤ ਬਾਂਡਿੰਗ

ਇਹ ਫਿਲਮ ਰਾਜੂ ਵਰਮਾ ਵੱਲੋਂ ਲਿਖੀ ਗਈ ਹੈ ਅਤੇ ਸਤਿੰਦਰ ਦੇਵ ਵੱਲੋਂ  ਨਿਰਦੇਸ਼ਿਤ ਕੀਤੀ ਗਈ ਹੈ। ਜਦੋਂ ਕਿ ਇਹ ਪ੍ਰੋਜੈਕਟ ਬਲਵਿੰਦਰ ਹੀਰ, ਰਮਨ ਪਲਟਾ ਅਤੇ ਹਰਸ਼ ਵਿਰਕ ਵੱਲੋਂ ਬੈਂਕਰੋਲ ਕੀਤਾ ਗਿਆ ਹੈ। ਇਸ ਦੌਰਾਨ, ਓਮਜੀ ਗਰੁੱਪ ਫਿਲਮ ਨੂੰ ਦੁਨੀਆ ਭਰ ਵਿੱਚ ਵੰਡੇਗਾ।

ਫੈਨਜ਼ ਵੱਲੋਂ ਇਸ ਫਿਲਮ ਦਾ ਪੋਸਟਰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫੈਨਜ਼ ਰੋਸ਼ਨ ਪ੍ਰਿੰਸ ਤੇ ਸਾਇਰਾ ਦੀ ਆਨ ਸਕ੍ਰੀਨ ਕੈਮਿਸਟਰੀ ਵੇਖਣ ਲਈ ਕਾਫੀ ਉਤਸ਼ਾਹਿਤ ਹਨ। ਦੱਸ ਦਈਏ ਕਿ ਟੀਵੀ ਐਂਕਰ ਸਾਇਰਾ ਇਸ ਫਿਲਮ ਰਾਹੀ ਪੰਜਾਬੀ ਫਿਲਮਾਂ 'ਚ ਆਪਣਾ ਡੈਬਿਊ ਕਰਨ ਵਾਲੀ ਹੈ। 

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network