ਦੁਖਦ ਖਬਰ! ਸੁਪਰਹਿੱਟ ਪੰਜਾਬੀ ਫਿਲਮਾਂ ਦੇ ਲੇਖਕ ਮਾਸਟਰ ਤਰਲੋਚਨ ਸਿੰਘ ਦੀ ਸੜਕ ਹਾਦਸੇ ‘ਚ ਮੌਤ

ਪਾਲੀਵੁੱਡ ਦੀਆਂ ਸੁਪਰਹਿੱਟ ਫ਼ਿਲਮਾਂ ਏਕਮ ਅਤੇ ਹਸ਼ਰ ਸਮੇਤ ਅਣਗਿਣਤ ਹੋਰ ਵੱਡੇ ਅਤੇ ਛੋਟੇ ਪਰਦੇ ਦੀਆਂ ਫਿਲਮਾਂ ਦੇ ਲੇਖਕ ਅਤੇ ਕਈ ਦਹਾਕਿਆਂ ਤੋਂ ਪੰਜਾਬੀ ਸਾਹਿਤਕ ਅਕਾਦਮੀ ਨਾਲ ਜੁੜੇ ਉੱਘੇ ਸਾਹਿਤਕਾਰ ਮਾ. ਤਰਲੋਚਨ ਸਿੰਘ (65) ਦੀ ਅੱਜ ਸੜ੍ਹਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸਾਹਮਣੇ ਆਉਣ ਮਗਰੋ ਪੰਜਾਬੀ ਸਾਹਿਤਕ ਖੇਤਰਾਂ ਵਿੱਚ ਸੋਗ ਦੀ ਲਹਿਰ ਫੈਲ ਗਈ।

Reported by: PTC Punjabi Desk | Edited by: Pushp Raj  |  August 11th 2023 09:00 AM |  Updated: August 11th 2023 09:00 AM

ਦੁਖਦ ਖਬਰ! ਸੁਪਰਹਿੱਟ ਪੰਜਾਬੀ ਫਿਲਮਾਂ ਦੇ ਲੇਖਕ ਮਾਸਟਰ ਤਰਲੋਚਨ ਸਿੰਘ ਦੀ ਸੜਕ ਹਾਦਸੇ ‘ਚ ਮੌਤ

 Master Tarlochan Singh death :  ਪਾਲੀਵੁੱਡ ਦੀਆਂ ਸੁਪਰਹਿੱਟ ਫ਼ਿਲਮਾਂ ਏਕਮ ਅਤੇ ਹਸ਼ਰ ਸਮੇਤ ਅਣਗਿਣਤ ਹੋਰ ਵੱਡੇ ਅਤੇ ਛੋਟੇ ਪਰਦੇ ਦੀਆਂ ਫਿਲਮਾਂ ਦੇ ਲੇਖਕ ਅਤੇ ਕਈ ਦਹਾਕਿਆਂ ਤੋਂ ਪੰਜਾਬੀ ਸਾਹਿਤਕ ਅਕਾਦਮੀ ਨਾਲ ਜੁੜੇ ਉੱਘੇ ਸਾਹਿਤਕਾਰ ਮਾ. ਤਰਲੋਚਨ ਸਿੰਘ (65) ਦੀ ਅੱਜ ਸੜ੍ਹਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸਾਹਮਣੇ ਆਉਣ ਮਗਰੋ ਪੰਜਾਬੀ ਸਾਹਿਤਕ ਖੇਤਰਾਂ ਵਿੱਚ ਸੋਗ ਦੀ ਲਹਿਰ ਫੈਲ ਗਈ।

 ਮਾਸਟਰ ਤਰਲੋਚਨ ਸਿੰਘ ਦੀ ਮੌਤ ਦੀ ਖ਼ਬਰ ਦਾ ਪਤਾ ਚੱਲਦੇ ਹੀ ਪੰਜਾਬੀ ਸਾਹਿਤਕ ਖੇਤਰਾਂ ਸਮੇਤ ਇਲਾਕੇ ਭਰ ਵਿਚ ਸੋਗ ਦੀ ਲਹਿਰ ਫੈਲ ਗਈ।ਮਿਲੀ ਜਾਣਕਾਰੀ ਅਨੁਸਾਰ ਉਹ ਅੱਜ ਸ਼ਾਮੀ ਕਰੀਬ ਸਾਢੇ 4 ਵਜੇ ਸਥਾਨਕ ਭਗਵਾਨਪੁਰਾ ਰੋਡ ’ਤੇ ਸਥਿਤ ਆਪਣੀ ਰਿਹਾਇਸ਼ ਵੱਲ ਸਕੂਟਰੀ ’ਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਤੇਜ ਰਫ਼ਤਾਰ ਲਾਲ ਰੰਗ ਦੀ ਥਾਰ ਗੱਡੀ ਨੇ ਉਨ੍ਹਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਅਤੇ ਇਹ ਥਾਰ ਗੱਡੀ ਦੂਰ ਤੱਕ ਉਨ੍ਹਾਂ ਨੂੰ ਘੜੀਸਦੀ ਹੋਈ ਲੈ ਗਈ, ਜਿਸ ਚੱਲਦੇ ਉਨ੍ਹਾਂ ਦੀ ਮੌਤ ਹੋ ਗਈ। 

ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਬੜੀ ਮੁਸ਼ਕਲ ਗੱਡੀ ਦੇ ਹੇਠਾ ਤੋਂ ਬਾਹਰ ਕੱਢਿਆ ਗਿਆ। ਪੁਲਿਸ ਦੇ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਗੱਡੀ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਗੱਡੀ ਦੇ ਚਾਲਕ ਬਾਰੇ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਡੀ.ਐੱਸ.ਪੀ. ਸਮਰਾਲਾ ਜਸਪਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਚਾਹੇ ਕੋਈ ਵੀ ਹੋਏ ਸਖ਼ਤ ਕਾਰਵਾਈ ਹੋਵੇਗੀ। 

ਹੋਰ ਪੜ੍ਹੋ: ਕ੍ਰਿਕੇਟਰ ਸ਼ਿਖਰ ਧਵਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਜੂਠੇ ਭਾਂਡਿਆਂ ਦੀ ਕੀਤੀ ਸੇਵਾ, ਦੇਖੋ ਵੀਡੀਓ

ਦੱਸ ਦੇਈਏ ਕਿ ਮਾਸਟਰ ਤਰਲੋਚਨ ਸਿੰਘ ਪੰਜਾਬੀ ਫਿਲਮ ‘ ਹਸ਼ਰ ਤੇ ਏਕਮ’ ਸਮੇਤ ਜਲੰਧਰ ਦੂਰਦਰਸਨ ‘ਤੇ ਪ੍ਰਸਾਰਿਤ ਹੋਏ ਟੈਲੀਵਿਜ਼ਨ ਸੀਰੀਅਲ ‘ਮੰਗੋ ‘ ਅਤੇ ਦੂਰਦਰਸ਼ਨ ਦੇ ਨੈਸ਼ਨਲ ਚੈਨਲ ਦਿੱਲੀ ‘ਤੇ ਪ੍ਰਸਾਰਿਤ ਟੈਲੀਵਿਜ਼ਨ ਸੀਰੀਅਲ ‘ਇੱਕ ਉਡਾਰੀ ਐਸੀ ਮਾਰੀ’ ਦੇ ਲੇਖਕ ਸਨ। ਇਸਦੇ ਨਾਲ ਹੀ ਮਾਸਟਰ ਤਰਲੋਚਨ ਸਿੰਘ ਨੇ ਬੱਬੂ ਮਾਨ ਦੀ ਫਿਲਮ ‘ਬਾਜ਼’ ਵਿਚ ਇੰਸਪੈਕਟਰ ਦਾ ਰੋਲ ਵੀ ਨਿਭਾਇਆ ਸੀ। 

 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network