ਪੰਜਾਬੀ ਇੰਡਸਟਰੀ ਤੋਂ ਮੰਦਭਾਗੀ ਖ਼ਬਰ, ਚੱਲ ਮੇਰਾ ਪੁੱਤ, ਅਸ਼ਕੇ ਸਣੇ ਕਈ ਫ਼ਿਲਮਾਂ ਦੇ ਨਿਰਮਾਤਾ ਕਾਰਜ ਗਿੱਲ ਦੇ ਪਿਤਾ ਦਾ ਹੋਇਆ ਦਿਹਾਂਤ
ਪੰਜਾਬੀ ਇੰਡਸਟਰੀ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ । ਉਹ ਇਹ ਹੈ ਕਿ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਫ਼ਿਲਮ ਨਿਰਮਾਤਾ ਕਾਰਜ ਗਿੱਲ (Karaj Gill) ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ । ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।ਅਦਾਕਾਰ ਮਲਕੀਤ ਰੌਣੀ ਨੇ ਇੱਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ‘ਦੁੱਖ ਨਾਲ ਦੱਸ ਰਹੇ ਹਾਂ ਕਿ ਪੰਜਾਬੀ ਫ਼ਿਲਮਾਂ ਦੇ ਨਿਰਮਾਤਾ ਕਾਰਜ ਗਿੱਲ ਦੇ ਪਿਤਾ ਜੀ ,ਸ. ਹਰਬੰਸ ਸਿੰਘ ਗਿੱਲ ਨਹੀ ਰਹੇ ,ਉਹਨਾਂ ਦਾ ਸੰਸਕਾਰ ਪਿੰਡ ਗੁਰੂ ਕੀ ਵਡਾਲੀ ਅੰਮ੍ਰਿਤਸਰ ਸਾਹਿਬ ਵਿਖੇ ਹੋਵੇਗਾ’।ਕਾਰਜ ਗਿੱਲ ਦੇ ਪਿਤਾ ਜੀ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਦੁੱਖ ਜਤਾਇਆ ਹੈ।
ਹੋਰ ਪੜ੍ਹੋ : ਸੀਆਈਡੀ ਫੇਮ ਦਿਨੇਸ਼ ਫਡਨੀਸ ਦਾ 57 ਸਾਲ ਦੀ ਉਮਰ ‘ਚ ਦਿਹਾਂਤ, ਮਲਟੀਪਲ ਆਰਗਨ ਫੇਲ੍ਹ ਹੋਣ ਕਾਰਨ ਹੋਈ ਮੌਤ
ਕਾਰਜ ਗਿੱਲ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ
ਕਾਰਜ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਚੱਲ ਮੇਰਾ ਪੁੱਤ, ਅੰਗਰੇਜ, ਬੰਬੂਕਾਟ, ਲਾਹੌਰੀਏ ਸਣੇ ਕਈ ਫ਼ਿਲਮਾਂ ਬਣਾਈਆਂ ਹਨ । ਇਨ੍ਹਾਂ ਸਾਰੀਆਂ ਫ਼ਿਲਮਾਂ ‘ਚ ਉਨ੍ਹਾਂ ਨੇ ਆਪਣੀ ਬਿਹਤਰੀਨ ਪ੍ਰਤਿਭਾ ਦੇ ਨਾਲ ਸਭ ਨੂੰ ਜਾਣੂ ਕਰਵਾਇਆ ਹੈ ।
ਕਾਰਜ ਗਿੱਲ ਨੇ2013 ‘ਚ ਅਮਰਿੰਦਰ ਗਿੱਲ ਦੇ ਨਾਲ ਕੈਨੇਡੀਅਨ ਪ੍ਰੋਡਕਸ਼ਨ ਕੰਪਨੀ ਰਿਦਮ ਬੁਆਏਜ਼ ਦੀ ਸਥਾਪਨਾ ਕੀਤੀ ਸੀ । ਕੰਪਨੀ ਦਾ ਨਾਮ ਉਨ੍ਹਾਂ ਦੇ ਕਾਲਜ ਸਮੇਂ ਦੇ ਭੰਗੜਾ ਗਰੁੱਪ ਦੇ ਨਾਂਅ ‘ਤੇ ਰੱਖਿਆ ਗਿਆ ਸੀ ।
- PTC PUNJABI