ਸ਼ਿਖਰ ਧਵਨ ਨੇ ਗੁਰਦਾਸ ਮਾਨ ਦੇ ਨਾਲ ਕੀਤੀ ਮੁਲਾਕਾਤ, ਕਿਹਾ ‘ਮਾਨ ਸਾਹਿਬ ਨਾਲ ਦਿਲ ਦੀਆਂ ਗੱਲਾਂ ਸਾਂਝੀਆਂ ਕਰ ਰੂਹ ਖੁਸ਼ ਹੋ ਗਈ’
ਸ਼ਿਖਰ ਧਵਨ (Shikhar Dhawan) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਜਿੱਥੇ ਆਪਣੀ ਖੇਡ ਕ੍ਰਿਕੇਟ ਨੂੰ ਲੈ ਕੇ ਚਰਚਾ ‘ਚ ਰਹਿੰਦੇ ਹਨ, ਉੱਥੇ ਹੀ ਆਪਣੇ ਦੋਸਤਾਂ ਦੇ ਨਾਲ ਪੰਜਾਬੀ ਗੀਤਾਂ ‘ਤੇ ਡਾਂਸ ਕਰਦੇ ਹੋਏ ਨਜ਼ਰ ਆਉਂਦੇ ਹਨ। ਉਹ ਖੂਬ ਮਸਤੀ ਕਰਦੇ ਹੋਏ ਦਿਖਾਈ ਦਿੰਦੇ ਹਨ ।ਪੰਜਾਬ, ਪੰਜਾਬੀ ਅਤੇ ਪੰਜਾਬੀਆਂ ਪ੍ਰਤੀ ਉਨ੍ਹਾਂ ਦਾ ਪਿਆਰ ਕਿਸੇ ਤੋਂ ਲੁਕਿਆ ਹੋਇਆ ਨਹੀਂ ਹੈ ।ਬੀਤੇ ਦਿਨੀਂ ਸ਼ਿਖਰ ਧਵਨ ਦਾ ਪੰਜਾਬੀ ਗਾਇਕ ਸ਼ੁਭ ਅਤੇ ਕ੍ਰਿਕੇਟਰ ਦੇ ਨਾਲ ਪੰਜਾਬੀ ਗੀਤ ‘ਤੇ ਡਾਂਸ ਕਰਦੇ ਹੋਏ ਦਿਖਾਈ ਦਿੱਤੇ ਸਨ ।
ਜਿਸ ਤੋਂ ਬਾਅਦ ਹੁਣ ਸ਼ਿਖਰ ਧਵਨ ਨੇ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਗੁਰਦਾਸ ਮਾਨ (Gurdas Maan) ਦੇ ਨਾਲ ਮੁਲਾਕਾਤ ਕੀਤੀ ਹੈ ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਗੁਰਦਾਸ ਮਾਨ ਦੀ ਪਤਨੀ ਮਨਜੀਤ ਮਾਨ ਵੀ ਨਜ਼ਰ ਆ ਰਹੀ ਹੈ ।ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਸ਼ਿਖਰ ਧਵਨ ਨੇ ਲਿਖਿਆ ‘ਮਾਨ ਸਾਹਿਬ ਦੇ ਨਾਲ ਦਿਲ ਦੀਆਂ ਗੱਲਾਂ ਸਾਂਝੀਆਂ ਕਰਕੇ ਰੂਹ ਖੁਸ਼ ਹੋ ਗਈ’।
ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ । ਸ਼ਿਖਰ ਧਵਨ ਅਤੇ ਗੁਰਦਾਸ ਮਾਨ ਇਨ੍ਹਾਂ ਤਸਵੀਰਾਂ ‘ਚ ਬਹੁਤ ਹੀ ਖੁਸ਼ ਨਜ਼ਰ ਆ ਰਹੇ ਹਨ ।
ਗੁਰਦਾਸ ਮਾਨ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ
ਗੁਰਦਾਸ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ । ਗੀਤਾਂ ਦੇ ਨਾਲ-ਨਾਲ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਹਾਲ ਹੀ ‘ਚ ਦਿਲਜੀਤ ਦੋਸਾਂਝ ਦੇ ਨਾਲ ਵੀ ਉਨ੍ਹਾਂ ਨੇ ਆਪਣਾ ਗੀਤ ‘ਛੱਲਾ’ ਮੁੜ ਰਿਲੀਜ਼ ਕੀਤਾ ਸੀ । ਜਿਸ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ।
ਹੋਰ ਪੜ੍ਹੋ
- PTC PUNJABI