Surinder shinda last rites: ਪੰਜ ਤੱਤਾ 'ਚ ਵਿਲੀਨ ਹੋਏ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ, ਪਰਿਵਾਰ,ਸਾਥੀ ਕਲਾਕਾਰਾਂ ਸਣੇ ਫੈਨਜ਼ ਨੇ ਆਪਣੇ ਚਹੇਤੇ ਗਾਇਕ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
Surinder shinda last rites: ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ (Surinder Shinda) ਦਾ ਅੰਤਿਮ ਸੰਸਕਾਰ ਅੱਜ ਯਾਨੀ 29 ਜੁਲਾਈ ਨੂੰ ਲੁਧਿਆਣਾ ਦੇ ਮਾਡਲ ਟਾਊਨ ਸ਼ਮਸ਼ਾਨਘਾਟ ਕੀਤਾ ਗਿਆ । ਸੁਰਿੰਦਰ ਛਿੰਦਾ ਦੇ ਪੁੱਤਰ ਮਨਿੰਦਰ ਛਿੰਦਾ ਨੇ ਇਹ ਜਾਣਕਾਰੀ ਮੀਡੀਆ ਦੇ ਨਾਲ ਕੀਤੀ ਗੱਲਬਾਤ ਜ਼ਰੀਏ ਸਾਂਝੀ ਕੀਤੀ।
ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਆਪਣੀ ਸੰਸਾਰਿਕ ਯਾਤਰਾ ਪੂਰੀ ਕਰ ਹਮੇਸ਼ਾ-ਹਮੇਸ਼ਾ ਲਈ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਲੋਕ ਗਾਇਕ ਸੁਰਿੰਦਰ ਛਿੰਦਾ ਪੰਜ ਤੱਤਾਂ 'ਚ ਵਿਲੀਨ ਹੋ ਗਏ ਹਨ। ਇਸ ਦੌਰਾਨ ਨਮ ਅੱਖਾਂ ਨਾਲ ਉਨ੍ਹਾਂ ਦੇ ਦੋਵਾਂ ਪੁੱਤਰਾਂ ਅਤੇ ਧੀ ਨੇ ਮਰਹੂਮ ਗਾਇਕ ਨੂੰ ਅੰਤਿਮ ਵਿਦਾਈ ਦਿੱਤੀ। ਪੰਜਾਬੀ ਲੋਕ ਗਾਇਕ ਦੇ ਅੰਤਿਮ ਸੰਸਕਾਰ ਮੌਕੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਵੀ ਪੁੱਜੇ।
ਸੁਰਿੰਦਰ ਛਿੰਦਾ ਦੀ ਅੰਤਿਮ ਯਾਤਰਾ ਲਈ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਟਰੱਕ ਨੂੰ ਫੁੱਲਾਂ ਨਾਲ ਵਿਸ਼ੇਸ਼ ਤੌਰ 'ਤੇ ਸਜਾਇਆ ਗਿਆ । ਉਸ ਟਰੱਕ ਦੇ ਅੱਗੇ ਛਿੰਦੇ ਦੀ ਤਸਵੀਰ ਵੀ ਲਾਈ ਗਈ। ਛਿੰਦਾ ਦੇ ਸਮਰਥਕ ਉਨ੍ਹਾਂ ਨੇ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਕੀਤੇ ।
ਉਨ੍ਹਾਂ ਦੇ ਅੰਤਿਮ ਸੰਸਕਾਰ 'ਚ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਪੰਜਾਬੀ ਲੋਕ ਗਾਇਕ ਵੱਡੀ ਗਿਣਤੀ 'ਚ ਪਹੁੰਚੇ। ਛਿੰਦਾ ਨੇ ਬੁੱਧਵਾਰ 26 ਜੁਲਾਈ ਨੂੰ ਡੀਐਮਸੀ ਹਸਪਤਾਲ ਵਿੱਚ ਆਖਰੀ ਸਾਹ ਲਿਆ।
ਛਿੰਦਾ ਦਾ ਪੁੱਤਰ ਸਿਮਰਨ ਅਤੇ ਬੇਟੀ ਵਿਦੇਸ਼ ਵਿਚ ਰਹਿੰਦੇ ਹਨ, ਜਿਸ ਕਾਰਨ ਉਨ੍ਹਾਂ ਦੀ ਮੌਤ ਤੋਂ ਤਿੰਨ ਦਿਨ ਬਾਅਦ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ। ਛਿੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਲੋਕ ਗਾਇਕਾਂ ਵਿੱਚ ਸੋਗ ਦੀ ਲਹਿਰ ਹੈ।
ਹੋਰ ਪੜ੍ਹੋ: World Nature Conservation Day 2023: ਜਾਣੋ ਕਿਉਂ ਮਨਾਇਆ ਜਾਂਦਾ ਹੈ ਵਿਸ਼ਵ ਕੁਦਰਤੀ ਸੰਭਾਲ ਦਿਵਸ
26 ਜੁਲਾਈ ਨੂੰ ਹੋਇਆ ਸੀ ਦਿਹਾਂਤ
ਦੱਸ ਦਈਏ ਕਿ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦਾ 26 ਜੁਲਾਈ ਦੇ ਦਿਨ ਤਕਰੀਬਨ 6.30 ਵਜੇ ਲੁਧਿਆਣਾ ਦੇ ਡੀ.ਐੱਮ.ਸੀ ਵਿੱਚ ਦਿਹਾਂਤ ਹੋ ਗਿਆ ਸੀ। ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਦਿਹਾਂਤ ਸੰਗੀਤ ਜਗਤ ਵਿੱਚ ਹੋਏ ਸਭ ਤੋਂ ਵੱਡੇ ਘਾਟੇ ਵਿੱਚੋਂ ਇੱਕ ਹੈ। ਜਿਸ ਨੂੰ ਕੋਈ ਪੂਰਾ ਨਹੀਂ ਕਰ ਸਕਦਾ। ਕਲਾਕਾਰ ਦੀ ਮੌਤ ਨਾਲ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
- PTC PUNJABI