ਨਿੱਕੇ ਸ਼ੁਭ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬਲਕੌਰ ਸਿੰਘ ਤੇ ਚਰਨ ਕੌਰ, ਵੀਡੀਓ ਹੋਈ ਵਾਇਰਲ
Sidhu Moose Wala Parents Visit Takht Sri Damdama Sahib: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਆਪਣੇ ਨਵਜੰਮੇ ਬੱਚੇ ਨਾਲ ਸ਼ਨੀਵਾਰ ਨੂੰ ਤਲਵੰਡੀ ਸਾਬੋ ਸਥਿਤ ਤਖਤ ਸ੍ਰੀ ਦਮਦਮਾ ਸਾਹਿਬ ਗੁਰਦੁਆਰਾ ਵਿਖੇ ਮੱਥਾ ਟੇਕਣ ਲਈ ਪਹੁੰਚੇ। ਜਿੱਥੋਂ ਉਨ੍ਹਾਂ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ।
ਮੀਡੀਆ ਰਿਪੋਰਟਸ ਦੇ ਮੁਤਾਬਕ ਸਿੱਧੂ ਮੂਸੇਵਾਲਾ ਦੇ ਮਾਤਾ- ਪਿਤਾ ਬਲਕੌਰ ਸਿੰਘ ਆਪਣੇ ਨਵਜੰਮੇ ਬੱਚੇ ਨਾਲ ਸ਼ਨੀਵਾਰ ਨੂੰ ਤਲਵੰਡੀ ਸਾਬੋ ਸਥਿਤ ਤਖਤ ਸ੍ਰੀ ਦਮਦਮਾ ਸਾਹਿਬ ਗੁਰਦੁਆਰਾ ਵਿਖੇ ਮੱਥਾ ਟੇਕਣ ਲਈ ਪਹੁੰਚੇ। ਮੂਸੇਵਾਲਾ ਦੀ ਮਾਤਾ ਚਰਨ ਕੌਰ ਨੂੰ ਸਵੇਰੇ 9 ਵਜੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।
ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ 58 ਸਾਲ ਦੀ ਉਮਰ ਵਿੱਚ ਇਨ ਵਿਟਰੋ ਫਰਟੀਲਾਈਜੇਸ਼ਨ (ਆਈਵੀਐਫ) ਤਕਨੀਕ ਦੀ ਮਦਦ ਨਾਲ ਇੱਕ ਬੱਚੇ ਨੂੰ ਜਨਮ ਦਿੱਤਾ। ਕਿਉਂਕਿ ਭਾਰਤ ਵਿੱਚ ਆਈਵੀਐਫ ਲਈ ਵੱਧ ਤੋਂ ਵੱਧ ਉਮਰ 50 ਸਾਲ ਨਿਰਧਾਰਤ ਕੀਤੀ ਗਈ ਹੈ, ਚਰਨ ਕੌਰ ਵਿਦੇਸ਼ ਤੋਂ ਇਸ ਤਕਨੀਕ ਰਾਹੀਂ ਗਰਭਵਤੀ ਹੋਈ। ਇਸ ਲਈ ਕੇਂਦਰ ਨੇ ਪ੍ਰਜਨਨ ਤਕਨਾਲੋਜੀ ਐਕਟ ਦਾ ਹਵਾਲਾ ਦਿੰਦੇ ਹੋਏ ਇਸ ਮਾਮਲੇ ਵਿੱਚ ਵਿਸਥਾਰਤ ਰਿਪੋਰਟ ਅਤੇ ਕਾਰਵਾਈ ਦੀ ਰਿਪੋਰਟ ਦੀ ਜਾਣਕਾਰੀ ਮੰਗੀ ਹੈ।
ਹੋਰ ਪੜ੍ਹੋ: ਜਨਮਦਿਨ 'ਤੇ ਮਾਂ ਬਗਲਾਮੁਖੀ ਦੇ ਦਰਸ਼ਨਾਂ ਲਈ ਪਹੁੰਚੀ ਅਦਾਕਾਰਾ ਕੰਗਨਾ ਰਣੌਤ, ਭਤੀਜੇ ਨੂੰ ਗੋਦੀ 'ਚ ਲੈ ਕੇ ਕੀਤੇ ਦਰਸ਼ਨ
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨਿੱਕੇ ਸ਼ੁਭ ਸੁਆਗਤ ‘ਚ ਹਵੇਲੀ ਸੱਜ ਗਈ ਹੈ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਨਿੱਕੇ ਸ਼ੁਭ ਦਾ ਸੁਆਗਤ ਫੁੱਲਾਂ ਦੇ ਨਾਲ ਕੀਤਾ ਜਾ ਰਿਹਾ ਹੈ। ਫੁੱਲਾਂ ਦੇ ਨਾਲ ਬਾਹਰ ਲਿਖਿਆ ਗਿਆ ਹੈ ‘ਵੈਲਕਮ ਬੈਕ’। ਹਵੇਲੀ ਦੇ ਗੇਟ ਦੇ ਬਾਹਰ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ।
-