ਜਲਦ ਆ ਰਿਹਾ ਹੈ ਸਿੱਧੂ ਮੂਸੇਵਾਲਾ ਤੇ ਸਟੈਫਲਨ ਡੌਨ ਦਾ ਗੀਤ 'DILEMMA', ਜਾਣੋ ਕਦੋਂ ਹੋਵੇਗਾ ਰਿਲੀਜ਼

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ 2 ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰ ਅਜੇ ਵੀ ਉਨ੍ਹਾਂ ਨੂੰ ਯਾਦ ਕਰਦੇ ਰਹਿੰਦੇ ਹਨ। ਜਲਦ ਹੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਹੋਣ ਵਾਲਾ ਹੈ ਜੋ ਕਿ ਮਸ਼ਹੂਰ ਬ੍ਰਿਟਿਸ਼ ਰੈਪਰ ਸਟੈਫਲਨ ਡੌਨ ਨਾਲ ਹੈ।

Reported by: PTC Punjabi Desk | Edited by: Pushp Raj  |  June 22nd 2024 12:35 PM |  Updated: June 22nd 2024 12:35 PM

ਜਲਦ ਆ ਰਿਹਾ ਹੈ ਸਿੱਧੂ ਮੂਸੇਵਾਲਾ ਤੇ ਸਟੈਫਲਨ ਡੌਨ ਦਾ ਗੀਤ 'DILEMMA', ਜਾਣੋ ਕਦੋਂ ਹੋਵੇਗਾ ਰਿਲੀਜ਼

Sidhu Moosewala and Stefflon Don Song : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ 2 ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰ ਅਜੇ ਵੀ ਉਨ੍ਹਾਂ ਨੂੰ ਯਾਦ ਕਰਦੇ ਰਹਿੰਦੇ ਹਨ। ਜਲਦ ਹੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਹੋਣ ਵਾਲਾ ਹੈ ਜੋ ਕਿ ਮਸ਼ਹੂਰ ਬ੍ਰਿਟਿਸ਼ ਰੈਪਰ ਸਟੈਫਲਨ ਡੌਨ ਨਾਲ ਹੈ। 

ਦੱਸਣਯੋਗ ਹੈ ਕਿ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੀ ਬਰਸੀ ਮੌਕੇ ਬਾਪੂ ਬਲਕੌਰ ਸਿੰਘ ਨੇ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਤੇ ਸਟੈਫਲਨ ਡੌਨ ਦੇ ਇਸ ਨਵੇਂ ਗੀਤ ਦੇ ਰਿਲੀਜ਼ ਹੋਣ ਬਾਰੇ ਜ਼ਿਕਰ ਕੀਤਾ ਸੀ। ਜਿਵੇਂ ਇਹ ਖ਼ਬਰ ਸਾਹਮਣੇ ਆਈ ਸਿੱਧੂ ਦੇ ਚਾਹੁਣ ਵਾਲੇ ਉਨ੍ਹਾਂ ਦੇ ਇਸ ਨਵੇਂ ਗੀਤ ਲਈ ਕਾਫੀ ਉਤਸ਼ਾਹਤ ਨਜ਼ਰ ਆਏ।

ਹਾਲ ਹੀ ਵਿੱਚ ਮਸ਼ਹੂਰ ਬ੍ਰਿਟਿਸ਼ ਰੈਪਰ ਸਟੈਫਲਨ ਡੌਨ ਨੇ ਸਿੱਧੂ ਮੂਸੇਵਾਲਾ ਨਾਲ ਕੋਲੈਬ ਕੀਤੇ ਆਪਣੇ ਨਵੇਂ ਗੀਤ DILEMMA ਨੂੰ ਜਲਦ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ। ਗਾਇਕਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਗੀਤ ਦਾ ਪੋਸਟਰ ਤੇ ਗੀਤ DILEMMA ਦੇ ਰਿਲੀਜ਼ ਹੋਣ ਦੀ ਤਰੀਕ ਦਾ ਐਲਾਨ ਕੀਤਾ ਹੈ। 

ਇਸ ਦੇ ਨਾਲ-ਨਾਲ ਇਸ ਗੀਤ ਦਾ ਪ੍ਰੋਮੋ ਵੀ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਵਿੱਚ ਸਟੈਫਲਨ ਡੌਨ ਦੇ ਨਾਲ-ਨਾਲ ਸਿੱਧੂ ਮੂਸੇਵਾਲਾ ਵੀ ਨਜ਼ਰ ਆ ਰਹੇ ਹਨ। ਇਹ ਗੀਤ 24 ਜੂਨ ਨੂੰ ਰਿਲੀਜ਼ ਹੋਵੇਗਾ। 

ਹੋਰ ਪੜ੍ਹੋ : ਪੰਜਾਬੀਆਂ ਨੂੰ ਅੱਤਵਾਦੀ ਕਹਿਣ 'ਤੇ ਕੰਗਨਾ ਰਣੌਤ ਖਿਲਾਫ ਹੋਈ ਸਖ਼ਤ ਕਾਰਵਾਈ, ਅਦਾਕਾਰਾ ਦੇ ਖਿਲਾਫ ਜਾਰੀ ਹੋਇਆ ਕਾਨੂੰਨੀ ਨੋਟਿਸ

ਸਿੱਧੂ ਮੂਸੇਵਾਲਾ ਦੇ ਫੈਨਜ਼ ਗਾਇਕ ਦੇ ਇਸ ਨਵੇਂ ਗੀਤ ਦੇ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਹੇ ਹਨ। ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਦਿਹਾਂਤ ਮਗਰੋਂ ਸਟੈਫਲਨ ਡੌਨ ਪਿੰਡ ਮੂਸਾ ਵਿਖੇ ਪਹੁੰਚੀ ਸੀ ਤੇ ਇੱਥੇ ਪਹੁੰਚ ਕੇ ਉਸ ਨੇ ਮਰਹੂਮ ਗਾਇਕ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕੀਤੀ ਅਤੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ। 

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network