ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ, ਜਾਣੋ ਕਦੋਂ ਤੇ ਕਿੱਥੇ ਮਰਹੂਮ ਗਾਇਕ ਦੀ ਮਨਾਈ ਜਾਵੇਗੀ ਬਰਸੀ, ਮਾਂ ਚਰਨ ਕੌਰ ਨੇ ਦਿੱਤੀ ਜਾਣਕਾਰੀ
ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮਨਾਉਣ ਦੀ ਤਿਆਰੀ ਚੱਲ ਰਹੀ ਹੈ। ਜਿਸ ਦੀ ਜਾਣਕਾਰੀ ਮਰਹੂਮ ਗਾਇਕ ਦੀ ਮਾਂ ਚਰਨ ਕੌਰ ਨੇ ਆਪਣੇ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀ ਕੀਤੀ ਹੈ। ਜਿਸ ‘ਚ ਸਿੱਧੂ ਮੂਸੇਵਾਲਾ ਦੀ ਯਾਦ ‘ਚ ਰਖਵਾਏ ਜਾਣ ਵਾਲੇ ਸੁਖਮਨੀ ਸਾਹਿਬ ਜੀ ਦੇ ਪਾਠ ਬਾਰੇ ਜਾਣਕਾਰੀ ਦਿੱਤੀ ਹੈ। ਸਰਦਾਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ‘ਤੇ ਵਾਹਿਗੁਰੂ ਦੇ ਘਰੋਂ ਇਨਸਾਫ ਦੀ ਮੰਗ ਕਰਦੇ ਹੋਏ ਹੋਏ ਤੇ ਦਰਦ ਭਰੇ ਵਿਛੋੜੇ ਨੂੰ ਮੁੱਖ ਰੱਖਦਿਆਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਮਿਤੀ 29 ਮਈ 2024ਨੂੰ ਗੁਰਦੁਆਰਾ ਬਾਬਾ ਮੜ੍ਹ ਸਾਹਿਬ ਜੰਡਿਆਲਾ ਮੰਜਕੀ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਹੈ।
29 ਮਈ 2023 ਨੂੰ ਹੋਇਆ ਸੀ ਕਤਲ
ਸਿੱਧੂ ਮੂਸੇਵਾਲਾ ਦਾ ਕਤਲ ੨੯ ਮਈ ੨੦੨੩ ‘ਚ ਕੁਝ ਹਥਿਆਰਬੰਦ ਲੋਕਾਂ ਦੇ ਵੱਲੋਂ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਦੁਨੀਆ ਭਰ ‘ਚ ਬੈਠੇ ਗਾਇਕ ਦੇ ਪ੍ਰਸ਼ੰਸਕਾਂ ਨੇ ਉਸ ਦੇ ਦਿਹਾਂਤ ‘ਤੇ ਦੁੱਖ ਜਤਾਇਆ ਸੀ ਅਤੇ ਲੱਖਾਂ ਦੀ ਗਿਣਤੀ ‘ਚ ਅੰਤਿਮ ਸ਼ਰਧਾਂਜਲੀ ਦੇਣ ਦੇ ਲਈ ਲੋਕ ਪਹੁੰਚੇ ਸਨ ਅਤੇ ਪੂਰਾ ਸਾਲ ਵਿਦੇਸ਼ ਤੋਂ ਕਈ ਸੈਲੀਬ੍ਰੇਟੀਜ਼ ਵੀ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਨਾਲ ਦੁੱਖ ਪ੍ਰਗਟ ਕਰਨ ਦੇ ਲਈ ਪੁੱਜੇ ਸਨ ।
ਸਿੱਧੂ ਮੂਸੇਵਾਲਾ ਦਾ ਵਰਕ ਫ੍ਰੰਟ
ਸਿੱਧੂ ਮੂਸੇਵਾਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਅਤੇ ਪੂਰੀ ਦੁਨੀਆ ‘ਚ ਆਪਣੀ ਪਛਾਣ ਬਣਾਈ । ਬੇਸ਼ੱਕ ਉਹ ਸਰੀਰਕ ਤੌਰ ‘ਤੇ ਸਾਡੇ ਦਰਮਿਆਨ ਮੌਜੂਦ ਨਹੀਂ ਹਨ, ਪਰ ਉਹ ਆਪਣੇ ਗੀਤਾਂ ਦੇ ਕਾਰਨ ਹਮੇਸ਼ਾ ਸਾਡੇ ਦਰਮਿਆਨ ਮੌਜੂਦ ਰਹਿਣਗੇ ।
ਹੋਰ ਪੜ੍ਹੋ
- PTC PUNJABI