ਗਾਇਕ ਅਤੇ ਸਮਾਜ ਸੇਵੀ ਅਨਮੋਲ ਕਵਾਤਰਾ ਨੇ ਮਾਂ ਦੇ ਨਾਲ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕਾ ਨੇ ਖੂਬ ਲੁਟਾਇਆ ਪਿਆਰ
ਆਪਣੇ ਲਈ ਤਾਂ ਹਰ ਕੋਈ ਜਿਉਂਦਾ ਹੈ, ਪਰ ਜੋ ਹੋਰਾਂ ਦੇ ਲਈ ਜਿਉਂਦੇ ਹਨ । ਅਜਿਹੇ ਲੋਕ ਟਾਵੇਂ ਟਾਵੇਂ ਹੀ ਹੁੰਦੇ ਨੇ । ਉਨ੍ਹਾਂ ਵਿੱਚੋਂ ਹੀ ਇੱਕ ਹਨ ਅਨਮੋਲ ਕਵਾਤਰਾ। ਜੋ ਲੋੜਵੰਦਾਂ ਦੀ ਮਦਦ ਲਈ ਦਿਨ ਰਾਤ ਕੰਮ ਕਰ ਰਹੇ ਹਨ ।ਗਾਇਕ ਅਤੇ ਸਮਾਜ ਸੇਵੀ ਅਨਮੋਲ ਕਵਾਤਰਾ (Anmol Kwatra) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਜ਼ਰੂਰਤਮੰਦ ਲੋਕਾਂ ਦੀ ਮਦਦ ਕਰਦੇ ਅਤੇ ਉਨ੍ਹਾਂ ਦੀ ਸੇਵਾ ‘ਚ ਜੁਟੇ ਦਿਖਾਈ ਦਿੰਦੇ ਹਨ ।
ਹੁਣ ਉਨ੍ਹਾਂ ਦੀਆਂ ਆਪਣੀ ਮਾਂ ਦੇ ਨਾਲ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਹਨ । ਜਿਨ੍ਹਾਂ ‘ਚ ਉਹ ਆਪਣੀ ਮਾਂ ਦੇ ਨਾਲ ਦਿਖਾਈ ਦੇ ਰਹੇ ਹਨ ।
ਫੈਨਸ ਨੂੰ ਵੀ ਇਹ ਤਸਵੀਰਾਂ ਬਹੁਤ ਪਸੰਦ ਆ ਰਹੀਆਂ ਹਨ ਅਤੇ ਫੈਨਸ ਵੀ ਉਨ੍ਹਾਂ ਦੀ ਮਾਂ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ । ਜਿਨ੍ਹਾਂ ਨੇ ਅਨਮੋਲ ਕਵਾਤਰਾ ਵਰਗੇ ਪੁੱਤਰ ਨੂੰ ਜਨਮ ਦਿੱਤਾ ਹੈ । ਹਾਲਾਂਕਿ ਇਹ ਤਸਵੀਰਾਂ ਕੁਝ ਦਿਨ ਪਹਿਲਾਂ ਦੀਆਂ ਹਨ ।
ਪਰਮੀਸ਼ ਵਰਮਾ ਵੀ ਪਹੁੰਚੇ ਸਨ ਯੋਗਦਾਨ ਪਾਉਣ
ਅਨਮੋਲ ਸਮਾਜ ਸੇਵਾ ਦੇ ਕੰਮਾਂ ਲਈ ਜਾਣੇ ਜਾਂਦੇ ਹਨ । ਸਮਾਜ ਸੇਵਾ ਦੇ ਨਾਲ-ਨਾਲ ਉਹ ਆਪਣੀ ਗਾਇਕੀ ਅਤੇ ਅਦਾਕਾਰੀ ਦੇ ਸ਼ੌਂਕ ਨੂੰ ਵੀ ਪੂਰਾ ਕਰ ਰਹੇ ਹਨ । ਸਮੇਂ ਸਮੇਂ ‘ਤੇ ਆਮ ਲੋਕ ਵੀ ਆਪਣਾ ਸਹਿਯੋਗ ਉਨ੍ਹਾਂ ਨੂੰ ਦੇਣ ਦੇ ਲਈ ਪਹੁੰਚਦੇ ਹਨ ।ਬੀਤੇ ਦਿਨੀਂ ਪਰਮੀਸ਼ ਵਰਮਾ ਵੀ ਉਨ੍ਹਾਂ ਦੇ ਕੋਲ ਪਹੁੰਚੇ ਸਨ । ਜਿਸ ਦਾ ਵੀਡੀਓ ਅਨਮੋਲ ਕਵਾਤਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਸੀ । ਜਿਸ ‘ਚ ਪਰਮੀਸ਼ ਵਰਮਾ ਲੋੜਵੰਦਾਂ ਦੀ ਮਦਦ ਕਰਨ ਦੇ ਲਈ ਪਹੁੰਚੇ ਸਨ ।
- PTC PUNJABI