ਗਾਇਕ ਰੋਹਨਪ੍ਰੀਤ ਸਿੰਘ ਦੀਆਂ ਭੈਣਾਂ ਨੇ ਬੰਨ੍ਹੀ ਰੱਖੜੀ, ਗਾਇਕ ਨੇ ਤਸਵੀਰਾਂ ਕੀਤੀਆਂ ਸਾਂਝੀਆਂ
ਬੀਤੇ ਦਿਨ ਰੱਖੜੀ (Rakhi 2024) ਦਾ ਤਿਉਹਾਰ ਦੇਸ਼ ਭਰ ‘ਚ ਧੂਮਧਾਮ ਦੇ ਨਾਲ ਮਨਾਇਆ ਗਿਆ । ਉੱਥੇ ਹੀ ਪੰਜਾਬੀ ਗਾਇਕ ਰੋਹਨਪ੍ਰੀਤ ਸਿੰਘ ਨੇ ਵੀ ਰੱਖੜੀ ਦਾ ਤਿਉਹਾਰ ਮਨਾਇਆ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਰੋਹਨਪ੍ਰੀਤ ਦੀਆਂ ਭੈਣਾਂ ਉਨ੍ਹਾਂ ਦੇ ਗੁੱਟ ‘ਤੇ ਰੱਖੜੀ ਬੰਨ ਰਹੀਆਂ ਹਨ ।
ਹੋਰ ਪੜ੍ਹੋ : ਪੰਜਾਬੀ ਸੈਲੀਬ੍ਰੇਟੀਜ਼ ਦੀਆਂ ਰੱਖੜੀ ‘ਤੇ ਵੇਖੋ ਭਰਾਵਾਂ ਦੇ ਨਾਲ ਖੂਬਸੂਰਤ ਤਸਵੀਰਾਂ
ਸੋਸ਼ਲ ਮੀਡੀਆ ‘ਤੇ ਗਾਇਕ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ । ਰੋਹਨਪ੍ਰੀਤ ਨੇ ਇੱਕ ਤੋਂ ਬਾਅਦ ਇੱਕ ਚਾਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਸ ਦੇ ਨਾਲ ਹੀ ਇੱਕ ਵੀਡੀਓ ਵੀ ਸ਼ੇਅਰ ਕੀਤਾ ਹੈ।
ਜਿਸ ‘ਚ ਗਾਇਕ ਆਪਣੀ ਭੈਣ ਤੋਂ ਰੱਖੜੀ ਬੰਨਵਾਉਂਦਾ ਹੋਇਆ ਦਿਖਾਈ ਦੇ ਰਿਹਾ ਹੈ। ਜਦੋਂਕਿ ਤਸਵੀਰਾਂ ‘ਚ ਉਹ ਆਪਣੀਆਂ ਭੈਣਾਂ ਦੇ ਨਾਲ ਵੱਖੋ ਵੱਖ ਪੋਜ਼ ਦਿੰਦੇ ਹੋਏ ਦਿਖਾਈ ਦੇ ਰਹੇ ਹਨ।
ਰੋਹਨਪ੍ਰੀਤ ਦੀ ਨਿੱਜੀ ਜ਼ਿੰਦਗੀ
ਗਾਇਕ ਰੋਹਨਪ੍ਰੀਤ ਸਿੰਘ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਕਈ ਗੀਤ ਗਾਏ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਪਤਨੀ ਨੇਹਾ ਕੱਕੜ ਦੇ ਨਾਲ ਵੀ ਗੀਤ ਗਾਏ ਹਨ । ਰੋਹਨਪ੍ਰੀਤ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਨੇਹਾ ਕੱਕੜ ਦੇ ਨਾਲ ਉਨ੍ਹਾਂ ਦੀ ਮੁਲਾਕਾਤ ਇੱਕ ਗੀਤ ਦੀ ਸ਼ੂਟਿੰਗ ਦੇ ਦੌਰਾਨ ਹੋਈ ਸੀ ਅਤੇ ਇਸ ਤੋਂ ਬਾਅਦ ਹੀ ਦੋਵਾਂ ਨੇ ਇੱਕ ਦੂਜੇ ਨੂੰ ਆਪਣਾ ਹਮਸਫ਼ਰ ਬਨਾਉਣ ਦਾ ਫੈਸਲਾ ਕਰ ਲਿਆ ਸੀ।
- PTC PUNJABI