ਪੰਜਾਬ ਪੁਲਿਸ ਤੋਂ ਪ੍ਰੇਸ਼ਾਨ ਹੋਏ ਗਾਇਕ ਸਿੰਗਾ, ਲਾਈਵ ਹੋ ਕੇ ਕਿਹਾ ‘ਪਰਚਾ ਰੱਦ ਕਰਨ ਦੇ ਮੰਗ ਰਹੇ 10 ਲੱਖ’

Reported by: PTC Punjabi Desk | Edited by: Shaminder  |  December 21st 2023 03:31 PM |  Updated: December 21st 2023 03:31 PM

ਪੰਜਾਬ ਪੁਲਿਸ ਤੋਂ ਪ੍ਰੇਸ਼ਾਨ ਹੋਏ ਗਾਇਕ ਸਿੰਗਾ, ਲਾਈਵ ਹੋ ਕੇ ਕਿਹਾ ‘ਪਰਚਾ ਰੱਦ ਕਰਨ ਦੇ ਮੰਗ ਰਹੇ 10 ਲੱਖ’

ਪੰਜਾਬੀ ਗਾਇਕ ਸਿੰਗਾ ਇੱਕ ਵਾਰ ਮੁੜ ਤੋਂ ਚਰਚਾ ‘ਚ ਆ ਗਏ ਹਨ । ਜਿਸ ਦਾ ਕਾਰਨ ਹੈ ਉਨ੍ਹਾਂ ਦੇ ਵੱਲੋਂ ਜਾਰੀ ਕੀਤਾ ਗਿਆ ਇੱਕ ਵੀਡੀਓ । ਜਿਸ ‘ਚ ਗਾਇਕ ਸਿੰਗਾ ਦੱਸ ਰਹੇ ਹਨ ਕਿ ਉਨ੍ਹਾਂ ਦੇ ਖਿਲਾਫ ਦੋ ਤਿੰਨ ਮਹੀਨੇ ਪਹਿਲਾਂ 294 ਤੇ 295 ਏ ਦਾ ਪਰਚਾ ਦਰਜ ਹੋਇਆ ਸੀ । ਇਹ ਪਰਚਾ ਗਾਣੇ ‘ਚ ਗੰਨ ਕਲਚਰ ਨੂੰ ਪ੍ਰਮੋਟ ਕਰਨ ਅਤੇ ਈਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲਈ ਦਰਜ ਕੀਤਾ ਗਿਆ ਸੀ । ਸਿੰਗਾ ਨੇ ਇਸ ਵੀਡੀਓ ‘ਚ ਦੱਸਿਆ ਹੈ ਕਿ ਕਿਸ ਤਰ੍ਹਾਂ ਉਸ ਤੋਂ ਪੁਲਿਸ ਨੇ ਪਰਚਾ ਰੱਦ ਕਰਨ ਦੇ ਲਈ ਦਸ ਲੱਖ ਰੁਪਏ ਦੀ ਮੰਗ ਕੀਤੀ । 

Singga.jpg

ਹੋਰ ਪੜ੍ਹੋ : ਗਾਇਕਾ ਪਰਵੀਨ ਭਾਰਟਾ ਦੀ ਧੀ ਦਾ ਅੱਜ ਹੈ ਜਨਮ ਦਿਨ, ਗਾਇਕਾ ਨੇ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ

ਗਾਇਕ ਸਿੰਗਾ ਦਾ ਵਰਕ ਫ੍ਰੰਟ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਗਾਇਕ ਸਿੰਗਾ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਿਆ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਵੀ ਅਦਾਕਾਰੀ ਕਰ ਚੁੱਕੇ ਹਨ । 

singer singga.jpg

 ਗਾਇਕ ਹੋਇਆ ਭਾਵੁਕ ਵੀਡੀਓ ‘ਚ ਗਾਇਕ ਸਿੰਗਾ ਭਾਵੁਕ ਹੁੰਦੇ ਹੋਏ ਨਜ਼ਰ ਆ ਰਿਹਾ ਹੈ ।ਉਨ੍ਹਾਂ ਨੇ ਕਿਹਾ ਕਿ ਉਹ ਸਭ ਧਰਮਾਂ ਦਾ ਸਤਿਕਾਰ ਕਰਦੇ ਹਨ ਅਤੇ ਹੁਣ ਵੀ ਉਹ ਗੁਰਦੁਆਰਾ ਸਾਹਿਬ ਦੇ ਸਾਹਮਣੇ ਖੜੇ ਹਨ ਅਤੇ ਉਨ੍ਹਾਂ ਦੇ ਖਿਲਾਫ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦਾ ਸਭ ਤੋਂ ਸਭ ਤੋਂ ਵੱਡਾ ਨੁਕਸਾਨ ਉਨ੍ਹਾਂ ਦੇ ਪਰਿਵਾਰ ਨੂੰ ਭੁਗਤਣਾ ਪਿਆ ਹੈ। ਕਿਉਂਕਿ ਉਨ੍ਹਾਂ ਦੇ ਪਿਤਾ ਜੀ ਨੇ ਕਿਹਾ ਸੀ ਕਿ ‘ਜੇ ਤੂੰ ਮਰ ਜਾਂਦਾ ਤਾਂ ਚੰਗਾ ਹੁੰਦਾ’ ।

Singga (2).j

ਸਿੰਗਾ ਵੀਡੀਓ ‘ਚ ਆਪਣੇ ਜਜ਼ਬਾਤਾਂ ‘ਤੇ ਕਾਬੂ ਨਹੀਂ ਰੱਖ ਸਕੇ ਅਤੇ ਭਾਵੁਕ ਹੋ ਗਏ । ਗਾਇਕ ਸਿੰਗਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇਾ ਅਤੇ ਇਸ ਮਾਮਲੇ ‘ਚ ਕਾਰਵਾਈ ਕੀਤੀ ਜਾਵੇ। 

 

 

 

-


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network