ਸਿੱਪੀ ਗਿੱਲ ਆਪਣੇ ਫਾਰਮ ਹਾਊਸ ਤੋਂ ਸਾਂਝਾ ਕੀਤਾ ਵੀਡੀਓ, ਪੁੱਤਰ ਨਾਲ ਵੀ ਕੀਤੀ ਮਸਤੀ

ਸਿੱਪੀ ਗਿੱਲ ਸੋਸ਼ਲ ਮੀਡੀਆ ‘ਤੇ ਅਕਸਰ ਆਪਣੇ ਫਾਰਮ ਹਾਊਸ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਫਾਰਮ ਹਾਊਸ ਤੋਂ ਇੱਕ ਹੋਰ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਗਾਇਕ ਆਪਣੇ ਫਾਰਮ ਹਾਊਸ ‘ਤੇ ਨਜ਼ਰ ਆ ਰਿਹਾ ਹੈ।

Reported by: PTC Punjabi Desk | Edited by: Shaminder  |  June 27th 2024 06:00 PM |  Updated: June 27th 2024 06:00 PM

ਸਿੱਪੀ ਗਿੱਲ ਆਪਣੇ ਫਾਰਮ ਹਾਊਸ ਤੋਂ ਸਾਂਝਾ ਕੀਤਾ ਵੀਡੀਓ, ਪੁੱਤਰ ਨਾਲ ਵੀ ਕੀਤੀ ਮਸਤੀ

ਸਿੱਪੀ ਗਿੱਲ (Sippy Gill )ਸੋਸ਼ਲ ਮੀਡੀਆ ‘ਤੇ ਅਕਸਰ ਆਪਣੇ ਫਾਰਮ ਹਾਊਸ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਫਾਰਮ ਹਾਊਸ ਤੋਂ ਇੱਕ ਹੋਰ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਗਾਇਕ ਆਪਣੇ ਫਾਰਮ ਹਾਊਸ ‘ਤੇ ਨਜ਼ਰ ਆ ਰਿਹਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿੱਪੀ ਗਿੱਲ ਆਪਣੇ ਫਾਰਮ ਹਾਊਸ ‘ਤੇ ਆਪਣੇ ਘੋੜਿਆਂ, ਕੁੱਤਿਆਂ ਅਤੇ ਹੋਰ ਪਸ਼ੂ ਪੰਛੀਆਂ ਦੇ ਨਾਲ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਨੇ ।

ਹੋਰ ਪੜ੍ਹੋ  : ਗਾਈਸ ਭੈਣ ਉਰਫ ਮੀਨੂ ਸਰਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਦਰਸ਼ਨ ਕਰਨ ਪੁੱਜੀ, ਤਸਵੀਰਾਂ ਕੀਤੀਆਂ ਸਾਂਝੀਆਂ

ਪੁੱਤਰ ਨਾਲ ਕੀਤੀ ਮਸਤੀ

ਸਿੱਪੀ ਗਿੱਲ ਨੇ ਇੱਕ ਹੋਰ ਵੀਡੀਓ ਵੀ ਸਾਂਝ ਕੀਤਾ ਹੈ। ਜਿਸ ‘ਚ ਉਹ ਆਪਣੇ ਬੇਟੇ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ । ਸਿੱਪੀ ਗਿੱਲ ਦੇ ਬੇਟੇ ਦਾ ਨਾਮ ਜੁਝਾਰ ਗਿੱਲ ਹੈ ਅਤੇ ਉਹ ਆਪਣੇ ਬੇਟੇ ਦੇ ਨਾਲ ਅਕਸਰ ਹੀ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ।

ਸਿੱਪੀ ਗਿੱਲ ਦਾ ਵਰਕ ਫ੍ਰੰਟ 

ਸਿੱਪੀ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।

ਉਨ੍ਹਾਂ ਨੇ ਬਤੌਰ ਗਾਇਕ ਹੀ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਪਰ ਬਾਅਦ ‘ਚ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਜੱਦੀ ਸਰਦਾਰ, ਮਰਜਾਣੇ, ਟਾਈਗਰ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network