ਸੁਦੇਸ਼ ਕੁਮਾਰੀ ਨੂੰ ਹਸਪਤਾਲ ਚੋਂ ਮਿਲੀ ਛੁੱਟੀ, ਸਿਹਤ ਸਬੰਧੀ ਪ੍ਰੇਸ਼ਾਨੀਆਂ ਦੇ ਚੱਲਦੇ ਹਸਪਤਾਲ ‘ਚ ਭਰਤੀ ਸੀ ਗਾਇਕਾ
ਸੁਦੇਸ਼ ਕੁਮਾਰੀ (Sudesh Kumari) ਨੂੰ ਹਸਪਤਾਲ ਚੋਂ ਛੁੱਟੀ ਮਿਲ ਗਈ ਹੈ । ਉਹ ਪਿਛਲੇ ਕਈ ਦਿਨਾਂ ਤੋਂ ਸਿਹਤ ਸਬੰਧੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਸਨ । ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ । ਪਰ ਹੁਣ ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ ।ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਚੋਂ ਛੁੱਟੀ ਮਿਲ ਗਈ ਹੈ ।
ਹੋਰ ਪੜ੍ਹੋ : ਧਰਮਿੰਦਰ ਦੇ ਨਾਲ ਸ਼ਬਾਨਾ ਆਜ਼ਮੀ ਦਾ ਇਹ ਦ੍ਰਿਸ਼ ਵੇਖ ਦਰਸ਼ਕ ਹੋਏ ਹੈਰਾਨ, ਕਿਹਾ ‘ਇਸਦੀ ਕਿਸੇ ਨੇ ਨਹੀਂ ਸੀ ਕੀਤੀ ਉਮੀਦ’
ਸੁਦੇਸ਼ ਕੁਮਾਰੀ ਨੇ ਸਾਂਝੀ ਕੀਤੀ ਪੋਸਟ
ਸੁਦੇਸ਼ ਕੁਮਾਰੀ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਗਈ ਹੈ । ਜਿਸ ‘ਚ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਅਪਡੇਟ ਸਾਂਝੀ ਕੀਤੀ ਗਈ ਹੈ । ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਲਿਖਿਆ ਗਿਆ ਹੈ ‘ਆਪ ਸਭ ਦੀਆਂ ਦੁਆਵਾਂ ਅਤੇ ਸ਼ੁਭਕਾਮਨਾਵਾਂ ਲਈ ਧੰਨਵਾਦ। ਸੁਦੇਸ਼ ਕੁਮਾਰੀ ਜੀ ਤੰਦਰੁਸਤ ਹਨ ਅਤੇ ਘਰ ਵਾਪਸ ਆ ਗਏ ਹਨ’।
ਸੁਦੇਸ਼ ਕੁਮਾਰੀ ਨੇ ਦਿੱਤੇ ਕਈ ਹਿੱਟ ਗੀਤ
ਸੁਦੇਸ਼ ਕੁਮਾਰੀ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਸੋਸ਼ਲ ਮੀਡੀਆ ‘ਤੇ ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਆਉਣ ਵਾਲੇ ਪ੍ਰੋਜੈਕਟਸ ਦੇ ਬਾਰੇ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ ।ਉਨ੍ਹਾਂ ਦੀ ਧੀ ਵੀ ਉਨ੍ਹਾਂ ਵਾਂਗ ਵਧੀਆ ਗਾਇਕਾ ਹੈ । ਸੁਦੇਸ਼ ਕੁਮਾਰੀ ਅਕਸਰ ਆਪਣੀ ਧੀ ਦੇ ਨਾਲ ਅਕਸਰ ਤਸਵੀਰਾਂ ਅਤੇ ਵੀਡੀਓਜ਼ ਵੀ ਸ਼ੇਅਰ ਕਰਦੇ ਰਹਿੰਦੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ । ਸੁਦੇਸ਼ ਕੁਮਾਰੀ ਆਪਣੀ ਬਿਹਤਰੀਨ ਗਾਇਕੀ ਦੇ ਲਈ ਜਾਣੇ ਜਾਂਦੇ ਹਨ
- PTC PUNJABI