ਸੁਨੰਦਾ ਸ਼ਰਮਾ ਆਟੋ 'ਚ ਬੈਠ ਕੇ 'ਸਾਗਰ ਦੀ ਵੁਹਟੀ' ਗੀਤ 'ਤੇ ਰੀਲ ਬਣਾਉਂਦੀ ਹੋਈ ਆਈ ਨਜ਼ਰ, ਵੇਖੋ ਵੀਡੀਓ
Sunanda Sharma Reel on Sagar di vahuti: ਮਸ਼ਹੂਰ ਪੰਜਾਬੀ ਗਾਇਕਾ ਤੇ ਅਦਾਕਾਰਾ ਸੁਨੰਦਾ ਸ਼ਰਮਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੀ ਹੈ। ਹਾਲ ਹੀ ਵਿੱਚ ਗਾਇਕਾ ਨੇ ਇੱਕ ਨਵੀਂ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਉਹ ਆਟੋ 'ਚ ਬੈਠ ਕੇ ਗੀਤ ਸਾਗਰ ਦੀ ਵੁਹਟੀ ਉੱਤੇ ਰੀਲ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ।
ਦੱਸ ਦਈਏ ਕਿ ਸੁਨੰਦਾ ਸ਼ਰਮਾ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਨਾਲ ਸ਼ੇਅਰ ਕਰਦੀ ਰਹਿੰਦੀ ਹੈ।
ਹਾਲ ਹੀ ਵਿੱਚ ਸੁਨੰਦਾ ਸ਼ਰਮਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਦੇ ਵਿੱਚ ਉਹ ਆਟੋ ਵਿੱਚ ਬੈਠ ਕੇ ਵਾਇਰਲ ਗੀਤ ਸਾਗਰ ਦੀ ਵੁਹਟੀ ਉੱਤੇ ਰੀਲ ਬਣਾਉਂਦੀ ਅਤੇ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ।
ਫੈਨਜ਼ ਗਾਇਕਾ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਕਈ ਯੂਜ਼ਰਸ ਨੇ ਸੁਨੰਦਾ ਦੇ ਇਸ ਖੁਸ਼ਮਿਜਾਜ਼ ਅੰਦਾਜ਼ ਦੀ ਤਾਰੀਫ ਵੀ ਕੀਤੀ ਹੈ।
ਹੋਰ ਪੜ੍ਹੋ : Pushpa 2 Teaser: ਅੱਲੂ ਅਰਜੂਨ ਦੀ ਫਿਲਮ 'ਪੁਸ਼ਪਾ-2' ਦੇ ਟੀਜ਼ਰ ਦੀ ਰਿਲੀਜ਼ ਡੇਟ ਆਈ ਸਾਹਮਣੇ, ਜਾਣੋ ਕਦੋਂ ਹੋਵੇਗਾ ਰਿਲੀਜ਼
ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹੈ ਅਤੇ ਉਹ ਅਕਸਰ ਆਪਣੇ ਗੀਤਾਂ ਨਾਲ ਫੈਨਜ਼ ਦਾ ਮਨੋਰੰਜਨ ਕਰਦੀ ਰਹੀ ਹੈ। ਇਨ੍ਹਾਂ ‘ਚ ਬੁਲੇਟ, ਚੋਰੀ ਚੋਰੀ, ਸੈਂਡਲ ਸਣੇ ਕਈ ਗੀਤ ਸ਼ਾਮਿਲ ਹਨ । ਸੁਨੰਦਾ ਸ਼ਰਮਾ ਜਲਦ ਹੀ ਫਿਲਮ ‘ਬੀਬੀ ਰਜਨੀ’ ‘ਚ ਨਜ਼ਰ ਆਉਣ ਵਾਲੀ ਹੈ । ਇਸ ਫਿਲਮ ਦੀ ਫਰਸਟ ਲੁੱਕ ਬੀਤੇ ਦਿਨੀਂ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀ ਕੀਤੀ ਸੀ ।
-