ਸੁਨੰਦਾ ਸ਼ਰਮਾ ਨੇ ਸੜਕ ‘ਤੇ ਕੀਤੀ ਖੂਬ ਮਸਤੀ, ਵੀਡੀਓ ਸੋਸ਼ਲ ਮੀਡੀਆ ‘ਤੇ ਹੋਇਆ ਵਾਇਰਲ

Reported by: PTC Punjabi Desk | Edited by: Shaminder  |  December 23rd 2023 01:16 PM |  Updated: December 23rd 2023 01:16 PM

ਸੁਨੰਦਾ ਸ਼ਰਮਾ ਨੇ ਸੜਕ ‘ਤੇ ਕੀਤੀ ਖੂਬ ਮਸਤੀ, ਵੀਡੀਓ ਸੋਸ਼ਲ ਮੀਡੀਆ ‘ਤੇ ਹੋਇਆ ਵਾਇਰਲ

ਸੁਨੰਦਾ ਸ਼ਰਮਾ (Sunanda Sharma) ਆਪਣੇ ਮਸਤ ਅੰਦਾਜ਼ ਦੇ ਲਈ ਜਾਣੀ ਜਾਂਦੀ ਹੈ । ਉਸ ਦੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਹੁਣ ਗਾਇਕਾ ਦਾ ਇੱਕ ਵੀਡੀਓ ਖੂਬ ਪਸੰਦ ਕੀਤਾ ਜਾ ਰਿਹਾ ਹੈ । ਜਿਸ ਨੂੰ ਉਸ ਨੇ ਕੁਝ ਦਿਨ ਪਹਿਲਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਸੀ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁਨੰਦਾ ਰਿਕਸ਼ੇ ‘ਤੇ ਮਸਤੀ ਕਰਦੇ ਹੋਏ ਦਿਖਾਈ ਦੇ ਰਹੀ ਹੈ ।ਉਸ ਦੇ ਨਾਲ ਇੱਕ ਬਜ਼ੁਰਗ ਵੀ ਨਜ਼ਰ ਆ ਰਿਹਾ ਹੈ । ਜੋ ਸੁਨੰਦਾ ਦੇ ਨਾਲ ਮਸਤ ਅੰਦਾਜ਼ ‘ਚ ਨਜ਼ਰ ਆ ਰਿਹਾ ਹੈ ।

Sunanda Sharma.jpg

ਹੋਰ ਪੜ੍ਹੋ : ਕ੍ਰਿਸਮਸ ਦੇ ਰੰਗ ‘ਚ ਰੰਗੇ ਕਰਣ ਦਿਓਲ, ਕ੍ਰਿਸਮਸ ਦੀ ਕਰ ਰਹੇ ਤਿਆਰੀ, ਭੂਆ ਈਸ਼ਾ ਦਿਓਲ ਨੇ ਵੀ ਸਾਂਝੀ ਕੀਤੀ ਤਸਵੀਰ

ਸੁਨੰਦਾ ਸ਼ਰਮਾ ਦਾ ਵਰਕ ਫ੍ਰੰਟ ਸੁਨੰਦਾ ਸ਼ਰਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਇਨ੍ਹੀਂ ਦਿਨੀਂ ਉਹ ਆਪਣੇ ਗੀਤ ‘ਚੰਡੀਗੜ੍ਹ ਦਾ ਛੋਕਰਾ’ ਨੂੰ ਲੈ ਕੇ ਚਰਚਾ ‘ਚ ਹਨ । ਇਸ ਗੀਤ ਨੂੰ ਸਰੋਤਿਆਂ ਦਾ ਰੱਜਵਾਂ ਪਿਆਰ ਮਿਲਿਆ ਹੈ । ਇਸ ਤੋਂ ਇਲਾਵਾ ਉਸ ਨੇ ਕਈ ਹਿੱਟ ਗੀਤ ਗਾਏ ਹਨ । ਜੋ ਸਰੋਤਿਆਂ ਦੀ ਪਹਿਲੀ ਪਸੰਦ ਬਣੇ ਹੋਏ ਹਨ । ਜਿਸ ‘ਚ ਬੁਲੈਟ ਤਾਂ ਰੱਖਿਆ ਪਟਾਕੇ ਪਾਉਣ ਨੂੰ, ਸੈਂਡਲ, ਚੋਰੀ ਚੋਰੀ ਨੱਚਣਾ ਪਿਆ, ਮੰਮੀ ਨੂੰ ਪਸੰਦ ਨਹੀਂ ਤੂੰ, ਦੂਜੀ ਵਾਰ ਪਿਆਰ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।

Sunanda Sharma 2.jpg

ਸੁਨੰਦਾ ਸ਼ਰਮਾ ਨੇ ਬਤੌਰ ਗਾਇਕਾ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।ਜਿਸ ਤੋਂ ਬਾਅਦ ਉਸ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ ।ਜਲਦ ਹੀ ‘ਬੀਬੀ ਰਜਨੀ’ ਟਾਈਟਲ ਹੇਠ ਆਉਣ ਵਾਲੀ ਫ਼ਿਲਮ ‘ਚ ਵੀ ਦਿਖਾਈ ਦੇਵੇਗੀ ।ਸੁਨੰਦਾ ਸ਼ਰਮਾ ਦੇ ਪਿਤਾ ਦਾ ਦਿਹਾਂਤ ਮਾਰਚ ਮਹੀਨੇ ‘ਚ ਹੋਇਆ ਸੀ । ਜਿਸ ਤੋਂ ਬਾਅਦ ਸੁਨੰਦਾ ਸ਼ਰਮਾ ਕਈ ਦਿਨਾਂ ਤੱਕ ਉਨ੍ਹਾਂ ਦੇ ਜਾਣ ਕਾਰਨ ਗਮਗੀਨ ਰਹੇ । ਪਰ ਹੁਣ ਮੁੜ ਤੋਂ ਉਨ੍ਹਾਂ ਦੀ ਜ਼ਿੰਦਗੀ ਮੁੜ ਤੋਂ ਲੀਹ ‘ਤੇ ਆ ਗਈ ਹੈ ਅਤੇ ਆਪਣੇ ਗੀਤਾਂ ਦੇ ਨਾਲ ਉਹ ਸਰੋਤਿਆਂ ਦਾ ਲਗਾਤਾਰ ਮਨੋਰੰਜਨ ਕਰ ਰਹੇ ਹਨ । 

-


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network