ਸੁਨੰਦਾ ਸ਼ਰਮਾ ਨੇ ਆਪਣੇ ਯੋਗ ਆਸਣਾਂ ਨਾਲ ਫੈਨਸ ਨੂੰ ਕੀਤਾ ਹੈਰਾਨ
ਸੁਨੰਦਾ ਸ਼ਰਮਾ (Sunanda Sharma) ਪੰਜਾਬੀ ਇੰਡਸਟਰੀ ਦੀਆਂ ਮੰਨੀਆਂ ਪ੍ਰਮੰਨੀਆਂ ਗਾਇਕਾਂ ਚੋਂ ਇੱਕ ਹੈ । ਸੋਸ਼ਲ ਮੀਡੀਆ ‘ਤੇ ਗਾਇਕਾ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਦੇ ਨਾਲ ਫੈਨਸ ਨੂੰ ਹੈਰਾਨ ਕਰ ਦਿੰਦੀ ਹੈ। ਹੁਣ ਗਾਇਕਾ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਨ੍ਹਾਂ ‘ਚ ਗਾਇਕਾ ਯੋਗ ਦੇ ਵੱਖ ਵੱਖ ਆਸਣ (Yog Asan )ਕਰਦੀ ਹੋਈ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਨੇ ਆਪਣੇ ਯੋਗ ਆਸਣਾਂ ਦੇ ਨਾਲ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ। ਫੈਨਸ ਵੀ ਇਨ੍ਹਾਂ ਤਸਵੀਰਾਂ ‘ਤੇ ਖੂਬ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ਅਤੇ ਉਸ ਦੀ ਫਲੈਕਸੀਬਿਲਟੀ ਵੇਖ ਕੇ ਹੈਰਾਨ ਹਨ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਾਇਕਾ ਜਿੰਮ ‘ਚ ਵੀ ਖੂਬ ਪਸੀਨਾ ਵਹਾਉਂਦੀ ਹੋਈ ਨਜ਼ਰ ਆਉਂਦੀ ਹੈ।
ਹੋਰ ਪੜ੍ਹੋ : ਪਤੀ ਤੋਂ ਵੱਖ ਹੋਣ ਦੀਆਂ ਖ਼ਬਰਾਂ ਦਰਮਿਆਨ ਈਸ਼ਾ ਦਿਓਲ ਨੇ ਸਾਂਝੀ ਕੀਤੀ ਪੋਸਟ
ਸੁਨੰਦਾ ਸ਼ਰਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਸੈਂਡਲ, ਉੱਡਦੀ ਫਿਰਾਂ,ਪਟਾਕੇ ਪਾਉਣ, ਮੇਰੀ ਮੰਮੀ ਨੂੰ ਪਸੰਦ ਨਹੀਂ ਤੂੰ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ । ਸੁਨੰਦਾ ਸ਼ਰਮਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕਾ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਕੁਝ ਕੁ ਫ਼ਿਲਮਾਂ ‘ਚ ਕੰਮ ਵੀ ਕੀਤਾ ਹੈ । ਉਹ ਦਿਲਜੀਤ ਦੋਸਾਂਝ ਦੇ ਨਾਲ ਇੱਕ ਫ਼ਿਲਮ ‘ਚ ਕੰਮ ਵੀ ਕਰ ਚੁੱਕੇ ਹਨ ।
ਸੁਨੰਦਾ ਸ਼ਰਮਾ ਨੂੰ ਗਾਉਣ ਦਾ ਸ਼ੌਂਕ ਸੀ । ਉਹ ਅਕਸਰ ਆਪਣੀ ਗਾਇਕੀ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਸਾਂਝੇ ਕਰਦੀ ਰਹਿੰਦੀ ਸੀ ।ਇਸੇ ਤਰ੍ਹਾਂ ਉਨ੍ਹਾਂ ਨੇ ਇੱਕ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝਾ ਕੀਤਾ ਸੀ ਅਤੇ ਇਸੇ ਵੀਡੀਓ ਦੇ ਨਾਲ ਉਹ ਰਾਤੋ ਰਾਤ ਚਰਚਾ ‘ਚ ਆ ਗਈ ਸੀ। ਜਿਸ ਤੋਂ ਬਾਅਦ ਹਰ ਪਾਸੇ ਉਸ ਦੀ ਚਰਚਾ ਹੋਈ ਅਤੇ ਇਸੇ ਤਰ੍ਹਾਂ ਉਨ੍ਹਾਂ ਦੀ ਪੰਜਾਬੀ ਇੰਡਸਟਰੀ ‘ਚ ਐਂਟਰੀ ਹੋ ਗਈ । ਸੁਨੰਦਾ ਸ਼ਰਮਾ ਜਲਦ ਹੀ ਇੱਕ ਹੋਰ ਫ਼ਿਲਮ ‘ਚ ਵੀ ਨਜ਼ਰ ਆਉਣ ਵਾਲੀ ਹੈ। ਜਿਸ ਬਾਰੇ ਗਾਇਕਾ ਨੇ ਕੁਝ ਸਮਾਂ ਪਹਿਲਾਂ ਇੱਕ ਪੋਸਟ ਸਾਂਝੀ ਕਰਦੇ ਹੋਏ ਇਸ ਬਾਰੇ ਫੈਨਸ ਨੂੰ ਜਾਣਕਾਰੀ ਦਿੱਤੀ ਸੀ।
-