ਦਸਮ ਪਾਤਸ਼ਾਹ ਗੁਰੁ ਗੋਬਿੰਦ ਸਿੰਘ ਜੀ ਅੱਜ ਹੈ ਗੁਰਤਾ ਗੱਦੀ ਦਿਵਸ, ਦਰਸ਼ਨ ਔਲਖ ਅਤੇ ਨਿਸ਼ਾ ਬਾਨੋ ਨੇ ਸੰਗਤਾਂ ਨੂੰ ਦਿੱਤੀ ਵਧਾਈ
ਦਸਵੇਂ ਪਾਤਸ਼ਾਹ ਗੁਰੁ ਗੋਬਿੰਦ ਸਿੰਘ ਜੀ (Guru Gobind Singh ji) ਦਾ ਅੱਜ ਗੁਰਤਾ ਗੱਦੀ ਦਿਵਸ ਮਨਾਇਆ ਜਾ ਰਿਹਾ ਹੈ । ਜਿਸ ਦੀਆਂ ਪੰਜਾਬੀ ਕਲਾਕਾਰਾਂ ਨੇ ਵੀ ਵਧਾਈਆਂ ਦਿੱਤੀਆਂ ਹਨ । ਅਦਾਕਾਰ ਦਰਸ਼ਨ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਗੁਰੁ ਗੋਬਿੰਦ ਸਿੰਘ ਜੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਸਭ ਸੰਗਤਾਂ ਨੂੰ ਵਧਾਈ ਦਿੱਤੀ ਹੈ । ਅਦਾਕਾਰ ਨੇ ਲਿਖਿਆ ‘ਧੰਨਨ ਧੰਨ ਦਸਵੇਂ ਪਾਤਸਾਹਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ”ਗੁਰਤਾ ਗੱਦੀ”ਦਿਵਸ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ ‘।
ਹੋਰ ਪੜ੍ਹੋ : ਅਦਾਕਾਰ ਸ਼੍ਰੇਅਸ ਤਲਪੜੇ ਨੂੰ ਪਿਆ ਦਿਲ ਦਾ ਦੌਰਾ, ਆਈ ਸੀ ਯੂ ‘ਚ ਭਰਤੀ
ਨਿਸ਼ਾ ਬਾਨੋ ਨੇ ਵੀ ਦਿੱਤੀ ਵਧਾਈ
ਅਦਾਕਾਰਾ ਨਿਸ਼ਾ ਬਾਨੋ ਨੇ ਵੀ ਗੁਰੁ ਸਾਹਿਬ ਜੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਸਮੂਹ ਸੰਗਤਾਂ ਨੂੰ ਦਸਵੇਂ ਪਾਤਸ਼ਾਹ ਦੇ ਗੁਰਤਾ ਗੱਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ । ਦਸਵੇਂ ਪਾਤਸ਼ਾਹ ਗੁਰੁ ਗੋਬਿੰਦ ਸਿੰਘ ਜੀ ਦਾ ਜੀਵਨ ਕੁਰਬਾਨੀਆਂ ਦੇ ਨਾਲ ਭਰਿਆ ਹੋਇਆ ਹੈ ।
ਉਨ੍ਹਾਂ ਨੇ ਆਪਣੇ ਪਿਤਾ ਅਤੇ ਨੌਵੇਂ ਪਾਤਸ਼ਾਹ ਗੁਰੁ ਤੇਗ ਬਹਾਦਰ ਸਾਹਿਬ ਜੀ ਨੂੰ ਸ਼ਹਾਦਤ ਲਈ ਪ੍ਰੇਰਿਆ ਉਨ੍ਹਾਂ ਦੇ ਵੱਡੇ ਸਾਹਿਬਜ਼ਾਦੇ ਚਮਕੌਰ ਸਾਹਿਬ ‘ਚ ਸ਼ਹੀਦ ਹੋਏ ਜਦੋਂਕਿ ਛੋਟੇ ਸਾਹਿਬਜ਼ਾਦਿਆਂ ਨੂੰ ਫਤਿਹਗੜ੍ਹ ਸਾਹਿਬ ਦੀ ਧਰਤੀ ‘ਤੇ ਸਥਿਤ ਸਰਹਿੰਦ ‘ਚ ਜਿਉਂਦੇ ਨੀਹਾਂ ‘ਚ ਚਿਣਵਾ ਦਿੱਤਾ ਗਿਆ । ਇਸੇ ਕਰਕੇ ਉਨ੍ਹਾਂ ਨੂੰ ਸਰਬੰਸ ਦਾਨੀ ਵੀ ਕਿਹਾ ਜਾਂਦਾ ਹੈ ।
ਜਿਨ੍ਹਾਂ ਨੇ ਦੇਸ਼ ਅਤੇ ਕੌਮ ਦੀ ਖਾਤਿਰ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ ਸੀ । ਆਪ ਸਭ ਨੂੰ ਵੀ ਦਸਮ ਪਿਤਾ ਗੁਰੁ ਗੋਬਿੰਦ ਸਿੰਘ ਜੀ ਦੇ ਗੁਰਤਾ ਗੱਦੀ ਪੁਰਬ ਦੀਆਂ ਬਹੁਤ-ਬਹੁਤ ਵਧਾਈਆਂ ਹੋਵਣ ਜੀ।
- PTC PUNJABI