ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !

ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਇੰਡਸਟਰੀ ‘ਚ ਵੀ ਕੰਮ ਕੀਤਾ ਹੈ। ਜੀ ਹਾਂ ਬਤੌਰ ਮਾਡਲ ਉਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।

Reported by: PTC Punjabi Desk | Edited by: Shaminder  |  July 24th 2024 06:10 PM |  Updated: July 24th 2024 06:10 PM

ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !

ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਜੋ ਫੈਨਸ ਨੂੰ ਬਹੁਤ ਜ਼ਿਆਦਾ ਪਸੰਦ ਆਉਂਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਇੰਡਸਟਰੀ ‘ਚ ਵੀ ਕੰਮ ਕੀਤਾ ਹੈ। ਜੀ ਹਾਂ ਬਤੌਰ ਮਾਡਲ ਉਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਸ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ‘ਚ ਨਜ਼ਰ ਆਏ । ਅਸੀਂ ਗੱਲ ਕਰ ਰਹੇ ਹਾਂ ਅਦਾਕਾਰ ਅਮਨ ਧਾਲੀਵਾਲ ਦੀ ।

ਜਿਨ੍ਹਾਂ ਦੇ ਬਚਪਨ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰ ਦਸਤਾਰ ‘ਚ ਨਜ਼ਰ ਆ ਰਿਹਾ ਹੈ ਅਤੇ ਬਹੁਤ ਹੀ ਕਿਊਟ ਲੱਗ ਰਹੇ ਹਨ । ਇਸ ਤਸਵੀਰ ਨੂੰ ਅਮਨ ਧਾਲੀਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਸਮਾਂ ਪਹਿਲਾਂ ਸਾਂਝਾ ਕੀਤਾ ਸੀ । ਜਿਸ ‘ਤੇ ਫੈਨਸ ਦੇ ਵੱਲੋਂ ਵੀ ਖੂਬ ਰਿਐਕਸ਼ਨ ਆ ਰਹੇ ਹਨ।

ਅਮਨ ਧਾਲੀਵਾਲ ਬੀਤੇ ਕੁਝ ਸਮੇਂ ਤੋਂ ਧਾਰਮਿਕਤਾ ਵੱਲ ਵਧੇ ਹਨ । ਉਹ ਪ੍ਰਮਾਤਮਾ ਦੀ ਭਗਤੀ ‘ਚ ਜੁਟੇ ਹੋਏ ਹਨ ਅਤੇ ਅਜੋਕੇ ਸਮੇਂ ‘ਚ ਹਰ ਕਿਸੇ ਨੂੰ ਉਸ ਪ੍ਰਮਾਤਮਾ ਦੇ ਨਾਮ ਨਾਲ ਜੁੜਨ ਦੀ ਅਪੀਲ ਕਰ ਰਹੇ ਹਨ । ਉਨ੍ਹਾਂ ਨੇ ਹਾਲ ਹੀ ‘ਚ ਪੌਡਕਾਸਟ ਦੇ ਦੌਰਾਨ ਕਈ ਖੁਲਾਸੇ ਕੀਤੇ ਹਨ।ਜਿਸ ‘ਚ ਉਹ ਆਪਣੇ ਰੂਹਾਨੀ ਸਫ਼ਰ ਦੇ ਬਾਰੇ ਗੱਲਬਾਤ ਕਰਦੇ ਹੋਏ ਦਿਖਾਈ ਦਿੰਦੇ ਹਨ । 

 

 

ਹੋਰ ਪੜ੍ਹੋ 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network