ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਅਜਿਹੇ ਸਿਤਾਰੇ ਦੇ ਬਾਰੇ ਦੱਸਣ ਜਾ ਰਹੇ ਹਾਂ ਜਿਸ ਨੇ ਬਹੁਤ ਹੀ ਛੋਟੀ ਉਮਰ ‘ਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਸੀ, ਪਰ ਮੌਤ ਤੋਂ ਬਾਅਦ ਵੀ ਇਹ ਗਾਇਕ ਦੁਨੀਆ ‘ਤੇ ਛਾਇਆ ਹੋਇਆ ਹੈ ਅਤੇ ਆਪਣੇ ਗੀਤਾਂ ਦੇ ਰਾਹੀਂ ਦੁਨੀਆ ਦੇ ਦਿਲਾਂ ‘ਤੇ ਰਾਜ ਕਰ ਰਿਹਾ ਹੈ। ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਨਹੀਂ ਸਮਝੇ ! ਤਾਂ ਚੱਲੋ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ ।
ਹੋਰ ਪੜ੍ਹੋ : ਕੈਂਸਰ ਦੇ ਇਲਾਜ ਦੌਰਾਨ ਹਿਨਾ ਖ਼ਾਨ ਨੇ ਕਟਵਾਏ ਆਪਣੇ ਸਾਰੇ ਵਾਲ, ਵੀਡੀਓ ਕੀਤਾ ਸਾਂਝਾ
ਇਹ ਗਾਇਕ ਕਿਸੇ ਪਛਾਣ ਦਾ ਮੁਹਤਾਜ਼ ਨਹੀਂ ਹੈ। ਅਸੀਂ ਗੱਲ ਕਰ ਰਹੇ ਹਾਂ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose wala) ਦੀ । ਜਿਸ ਦੀ ਦਸਤਾਰ ‘ਚ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ‘ਚ ਸਿੱਧੂ ਮੂਸੇਵਾਲਾ ਬਹੁਤ ਹੀ ਪਿਆਰਾ ਲੱਗ ਰਿਹਾ ਹੈ ਤੇ ਪੂਰੇ ਟਸ਼ਨ ‘ਚ ਪੋਜ਼ ਦੇ ਰਿਹਾ ਹੈ । ਤਸਵੀਰ ਨੂੰ ਵੇਖ ਕੇ ਗਾਇਕ ਦੇ ਫੈਨਸ ਵੀ ਭਾਵੁਕ ਹੁੰਦੇ ਹੋਏ ਵਿਖਾਈ ਦੇ ਰਹੇ ਹਨ ਅਤੇ ਆਪੋ ਆਪਣੇ ਰਿਐਕਸ਼ਨ ਦੇ ਰਹੇ ਹਨ ।
ਸਿੱਧੂ ਮੂਸੇਵਾਲਾ ਦਾ ਹੋਇਆ ਸੀ ਕਤਲ
ਦੋ ਸਾਲ ਪਹਿਲਾਂ ੨੯ ਮਈ ਵਾਲੇ ਦਿਨ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਉਸ ਵੇਲੇ ਗਾਇਕ ਆਪਣੀ ਬਿਮਾਰ ਮਾਸੀ ਦਾ ਹਾਲ ਚਾਲ ਜਾਨਣ ਦੇ ਲਈ ਜਾ ਰਹੇ ਸਨ । ਪਰ ਰਸਤੇ ‘ਚ ਕੁਝ ਹਥਿਆਰਬੰਦ ਲੋਕਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਗੋਲੀਆਂ ਮਾਰ ਕੇ ਗਾਇਕ ਦਾ ਕਤਲ ਕਰ ਦਿੱਤਾ ਸੀ । ਸਿੱਧੂ ਮੂਸੇਵਾਲਾ ਦੇ ਮਾਪੇ ਹਾਲੇ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ ।
- PTC PUNJABI