ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਗੁਰਦੁਆਰਾ ਬੰਗਲਾ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਹੋ ਰਹੀਆਂ ਵਾਇਰਲ
ਮਹਿਲਾ ਪਹਿਲਵਾਨਾਂ (Wrestler Protest) ਦੇ ਵੱਲੋਂ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜਭੂਸ਼ਣ ਸਿੰਘ ਦੇ ਖਿਲਾਫ ਦਿੱਲੀ ਦੇ ਜੰਤਰ ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਇਨ੍ਹਾਂ ਮਹਿਲਾ ਪਹਿਲਵਾਨਾਂ ਦਾ ਧਰਨਾ ਜਾਰੀ ਹੈ । ਪਹਿਲਵਾਨਾਂ ਨੇ ਬੰਗਲਾ ਸਾਹਿਬ ਗੁਰਦੁਆਰੇ ਤੱਕ ਮਾਰਚ ਕੱਢਿਆ । ਇਸ ਦੌਰਾਨ ਮਹਿਲਾ ਪਹਿਲਵਾਨ ਸੰਗੀਤਾ ਫੋਗਾਟ, ਸਾਕਸ਼ੀ ਮਲਿਕ ਸਣੇ ਕਈ ਮਹਿਲਾ ਪਹਿਲਵਾਨ ਗੁਰਦੁਆਰਾ ਬੰਗਲਾ ਸਾਹਿਬ ‘ਚ ਵੀ ਪਹੁੰਚੇ ।
ਹੋਰ ਪੜ੍ਹੋ : ਜੈਸਮੀਨ ਜੱਸੀ ਦੀਆਂ ਪਰਿਵਾਰ ਦੇ ਨਾਲ ਵੇਖੋ ਖ਼ੂਬਸੂਰਤ ਤਸਵੀਰਾਂ, ਵੇਖੋ ਕਿਵੇਂ ਮਸਤੀ ਕਰਦੀ ਨਜ਼ਰ ਆਈ ਗਾਇਕਾ
ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਿਆ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਇਨ੍ਹਾਂ ਪਹਿਲਵਾਨਾਂ ਨੇ ਗੁਰਦੁਆਰਾ ਸਾਹਿਬ ‘ਚ ਅਰਦਾਸ ਵੀ ਕੀਤੀ ।
ਭੀਮ ਆਰਮੀ ਦੇ ਪ੍ਰਧਾਨ ਵੀ ਪਹੁੰਚੇ ਗੁਰਦੁਆਰਾ ਸਾਹਿਬ
ਭੀਮ ਆਰਮੀ ਦੇ ਪ੍ਰਧਾਨ ਚੰਦਰਸ਼ੇਖੲ ਆਜ਼ਾਦ ਵੀ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਸਨ । ਇਸ ਮੌਕੇ ‘ਤੇ ਕੁਸ਼ਤੀ ਫੈਡਰੇਸ਼ਨ ਆਫ ਇੰਡੀਆ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਵਿਰੋਧ ‘ਚ ਸਭ ਨੇ ਮਾਰਚ ਕੀਤਾ ਅਤੇ ਸਭ ਨੇ ਆਪਣੇ ਹੱਥਾਂ ‘ਚ ਬੈਨਰ ਫੜਿਆ ਹੋਇਆ ਸੀ ਜਿਸ ‘ਤੇ ਲਿਖਿਆ ਸੀ ‘ਧੀਆਂ ਨੂੰ ਇਨਸਾਫ ਦਿਓ’।
ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਧਰਨਾ ਪ੍ਰਦਰਸ਼ਨ
ਦੱਸ ਦਈਏ ਕਿ ਭਾਰਤੀ ਕੁਸ਼ਤੀ ਮਹਾ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪਿਛਲੇ 22 ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ । ਇਸ ਮਾਮਲੇ ‘ਚ ਹਾਲੇ ਤੱਕ ਬ੍ਰਿਜ ਭੂਸ਼ਣ ਸ਼ਰਨ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ । ਪਰ ਹੁਣ ਪਹਿਲਵਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਇਹ ਅੰਦੋਲਨ ਰੰਗ ਲਿਆ ਰਿਹਾ ਹੈ ਅਤੇ ਪੁਲਿਸ ਹਰਕਤ ‘ਚ ਆਉਂਦੀ ਦਿਖਾਈ ਦੇ ਰਹੀ ਹੈ ।
- PTC PUNJABI