ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਯਰ’ ਦੀ ਸ਼ੂਟਿੰਗ ਸ਼ੁਰੂ, ਨੀਰੂ ਬਾਜਵਾ ਨੇ ਤਸਵੀਰਾਂ ਕੀਤੀਆਂ ਸਾਂਝੀਆਂ

ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਜਲਦ ਹੀ ਆਪਣੀ ਨਵੀਂ ਫ਼ਿਲਮ ‘ਸ਼ਾਯਰ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣ ਜਾ ਰਹੇ ਹਨ । ਜਿਸ ਦੀਆਂ ਤਸਵੀਰਾਂ ਗਾਇਕ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ।

Reported by: PTC Punjabi Desk | Edited by: Shaminder  |  October 02nd 2023 07:00 AM |  Updated: October 02nd 2023 07:00 AM

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਯਰ’ ਦੀ ਸ਼ੂਟਿੰਗ ਸ਼ੁਰੂ, ਨੀਰੂ ਬਾਜਵਾ ਨੇ ਤਸਵੀਰਾਂ ਕੀਤੀਆਂ ਸਾਂਝੀਆਂ

ਨੀਰੂ ਬਾਜਵਾ (Neeru Bajwa) ਅਤੇ ਸਤਿੰਦਰ ਸਰਤਾਜ ਜਲਦ ਹੀ ਆਪਣੀ ਨਵੀਂ ਫ਼ਿਲਮ ‘ਸ਼ਾਯਰ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣ ਜਾ ਰਹੇ ਹਨ । ਜਿਸ ਦੀਆਂ ਤਸਵੀਰਾਂ ਗਾਇਕ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਸ ਫ਼ਿਲਮ ‘ਚ ਯੋਗਰਾਜ ਸਿੰਘ, ਮਲਕੀਤ ਰੌਣੀ ਸਣੇ ਕਈ ਹੋਰ ਕਲਾਕਾਰ ਨਜ਼ਰ ਆਉਣਗੇ।

ਹੋਰ ਪੜ੍ਹੋ :  ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਨੇ ਮਨਾਇਆ ਧੀ ਦਾ ਜਨਮ ਦਿਨ,ਇੱਕ ਸਾਲ ਦੀ ਹੋਈ ਧੀ ਸਦਾ ਕੌਰ, ਤਸਵੀਰਾਂ ਕੀਤੀਆਂ ਸਾਂਝੀਆਂ

ਇਸ ਫ਼ਿਲਮ ਦੀਆਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਸਤਿੰਦਰ ਸਰਤਾਜ ਨੇ ਲਿਖਿਆ ‘ਜਦੋਂ ਕੋਈ ਫ਼ਿਲਮ ਬਣਦੀ ਏ ਤਾਂ ਇੱਕ ਇਤਿਹਾਸ ਬਣਦਾ ਏ !ਜੀ ਕਾਲ਼ੇ ਕੈਮਰੇ ‘ਚੋਂ ਲੰਘ ਕੇ ਹੀ ਕੋਈ ਖ਼ਾਸ ਬਣਦਾ ਏ’ !


‘ਕਲੀ ਜੋਟਾ’ ਫ਼ਿਲਮ ‘ਚ ਇੱਕਠੇ ਆਏ ਸੀ ਨਜ਼ਰ 

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਇਸ ਤੋਂ ਪਹਿਲਾਂ ‘ਕਲੀ ਜੋਟਾ’ ‘ਚ ਨਜ਼ਰ ਆਏ ਸਨ । ਇਸ ਫ਼ਿਲਮ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਿਆਰ ਮਿਲਿਆ ਸੀ । ਇਸ ਤੋਂ ਪਹਿਲਾਂ ਸਤਿੰਦਰ ਸਰਤਾਜ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਜਿਸ ‘ਚ ‘ਬਲੈਕ ਪ੍ਰਿੰਸ’, ‘ਇੱਕੋਮਿੱਕੇ’ ਸਣੇ ਕਈ ਹਿੱਟ ਫ਼ਿਲਮਾਂ ਸ਼ਾਮਿਲ ਹਨ ।

ਨੀਰੂ ਬਾਜਵਾ ਨੇ ਵੀ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।ਜਿਸ ‘ਚ ਜੱਟ ਐਂਡ ਜੂਲੀਅਟ, ਕਲੀ ਜੋਟਾ, ਬੂਹੇ ਬਾਰੀਆਂ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ।ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਾਲੀਵੁੱਡ ਫ਼ਿਲਮਾਂ ਦੇ ਨਾਲ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦਾ ਰੁਖ ਕੀਤਾ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਰਹੇ ਹਨ । ਜਲਦ ਹੀ ਉਨ੍ਹਾਂ ਦੀ ਹਾਲੀਵੁੱਡ ਫ਼ਿਲਮ ਵੀ ਰਿਲੀਜ਼ ਹੋਣ ਜਾ ਰਹੀ ਹੈ ।   

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network