ਸਿਹਰੇ ‘ਚ ਸੱਜਿਆ ਇਹ ਹੈ ਪੰਜਾਬੀ ਇੰਡਸਟਰੀ ਦਾ ਮੰਨਿਆ ਪ੍ਰਮੰਨਿਆ ਸਟਾਰ, ਕੀ ਤੁਸੀਂ ਪਛਾਣਿਆ !

ਪੰਜਾਬੀ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਹੁਣ ਪੰਜਾਬੀ ਇੰਡਸਟਰੀ ਦੇ ਇੱਕ ਮਸ਼ਹੂਰ ਅਦਾਕਾਰ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਜਿਸ ‘ਚ ਪੰਜਾਬੀ ਇੰਡਸਟਰੀ ਦਾ ਇੱਕ ਮਸ਼ਹੂਰ ਅਦਾਕਾਰ ਦਿਖਾਈ ਦੇ ਰਿਹਾ ਹੈ ।

Reported by: PTC Punjabi Desk | Edited by: Shaminder  |  September 16th 2023 11:12 AM |  Updated: September 16th 2023 11:12 AM

ਸਿਹਰੇ ‘ਚ ਸੱਜਿਆ ਇਹ ਹੈ ਪੰਜਾਬੀ ਇੰਡਸਟਰੀ ਦਾ ਮੰਨਿਆ ਪ੍ਰਮੰਨਿਆ ਸਟਾਰ, ਕੀ ਤੁਸੀਂ ਪਛਾਣਿਆ !

ਪੰਜਾਬੀ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ (Punjabi Stars Old Pic)ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਹੁਣ ਪੰਜਾਬੀ ਇੰਡਸਟਰੀ ਦੇ ਇੱਕ ਮਸ਼ਹੂਰ ਅਦਾਕਾਰ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਜਿਸ ‘ਚ ਪੰਜਾਬੀ ਇੰਡਸਟਰੀ ਦਾ ਇੱਕ ਮਸ਼ਹੂਰ ਅਦਾਕਾਰ ਦਿਖਾਈ ਦੇ ਰਿਹਾ ਹੈ । ਇਹ ਤਸਵੀਰ ਅਦਾਕਾਰ ਦੇ ਵਿਆਹ ਦੀ ਹੈ ।ਅੱਸੀ ਦੇ ਦਹਾਕੇ ‘ਚ ਇਸ ਅਦਾਕਾਰ ਦੀ ਪੰਜਾਬੀ ਇੰਡਸਟਰੀ ‘ਚ ਤੂਤੀ ਬੋਲਦੀ ਸੀ ।

ਹੋਰ ਪੜ੍ਹੋ :  ਕੰਵਰ ਗਰੇਵਾਲ ਅਤੇ ਪੰਮਾ ਡੂਮੇਵਾਲ ਦਾ ਨਵਾਂ ਗੀਤ ਵਿਰਾਸਤੀ ਸਵਾਲ ਲੋਕਾਂ ਨੂੰ ਆ ਰਿਹਾ ਪਸੰਦ, ਕੀ ਤੁਹਾਨੂੰ ਪਤਾ ਹੈ ਕੰਵਰ ਗਰੇਵਾਲ ਦੇ ਇਸ ਸਵਾਲ ਦਾ ਜਵਾਬ

ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਨਹੀਂ ਸਮਝੇ ! ਤਾਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ । ਇਸ ਤਸਵੀਰ ‘ਚ ਨਜ਼ਰ ਆ ਰਿਹਾ ਸ਼ਖਸ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਅਦਾਕਾਰ ਵਰਿੰਦਰ (Veerendra)। ਜਿਸ ਨੇ ਅੱਸੀ ਦੇ ਦਹਾਕੇ ‘ਚ ਕਈ ਫ਼ਿਲਮਾਂ ਦਿੱਤੀਆਂ ਸਨ ।

ਇਹ ਤਸਵੀਰ ਅਦਾਕਾਰ ਦੇ ਵਿਆਹ ਦੀ ਹੈ । ਜਿਸ ‘ਚ ਉਹ ਬਹੁਤ ਹੀ ਖੁਸ਼ ਦਿਖਾਈ ਦੇ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਇਸ ਤਸਵੀਰ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਲਗਾਤਾਰ ਰਿਐਕਸ਼ਨ ਦੇ ਰਹੇ ਹਨ । 

ਵਰਿੰਦਰ ਦਾ ਹੋਇਆ ਸੀ ਕਤਲ 

ਪੰਜਾਬ ‘ਚ ਕਾਲੇ ਦੌਰ ਦੇ ਦੌਰਾਨ ਅਦਾਕਾਰ ਵਰਿੰਦਰ ਦਾ ਕਤਲ ਕਰ ਦਿੱਤਾ ਗਿਆ ਸੀ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਸਨ । ਜਿਸ ‘ਚ ਪਟੋਲਾ, ਯਾਰੀ ਜੱਟ ਦੀ, ਜੱਟ ‘ਤੇ ਜ਼ਮੀਨ, ਨਿੰਮੋ, ਸਰਪੰਚ ਸਣੇ ਕਈ ਫ਼ਿਲਮਾਂ ਸ਼ਾਮਿਲ ਸਨ । ਇਨ੍ਹਾਂ ਫ਼ਿਲਮਾਂ ਦੀ ਬਦੌਲਤ ਅਦਾਕਾਰ ਦੀ ਪੰਜਾਬੀ ਇੰਡਸਟਰੀ ‘ਚ ਮੰਨਿਆ ਪ੍ਰਮੰਨਿਆ ਚਿਹਰਾ ਸਨ ।  

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network