ਪੰਜਾਬੀ ਅਦਾਕਾਰ ਦੇਵ ਖਰੌੜ ਦਾ ਅੱਜ ਹੈ ਜਨਮਦਿਨ, ਜਨਮ ਦਿਨ ‘ਤੇ ਜਾਣੋ ਫ਼ਿਲਮਾਂ ‘ਚ ਦਮਦਾਰ ਕਿਰਦਾਰ ਨਿਭਾਉਣ ਵਾਲਾ ਅਦਾਕਾਰ ਕਿਸ ਚੀਜ਼ ਤੋਂ ਹੈ ਡਰਦਾ
ਪੰਜਾਬੀ ਅਦਾਕਾਰ ਦੇਵ ਖਰੌੜ (Dev Kharoud) ਦਾ ਅੱਜ ਜਨਮ ਦਿਨ (Birthday) ਹੈ। ਇਸ ਮੌਕੇ ‘ਤੇ ਅਦਾਕਾਰ ਦੇ ਫੈਨਸ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ । ਅੱਜ ਅਦਾਕਾਰ ਦੇ ਜਨਮ ਦਿਨ ‘ਤੇ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਗੱਲਾਂ ਦੱਸਾਂਗੇ । ਦੇਵ ਖਰੌੜ ਦੇ ਜਨਮ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਜਨਮ ਪਟਿਆਲਾ ਦੇ ਨਜ਼ਦੀਕ ਪੈਂਦੇ ਪਿੰਡ ਦੌਣਕਲਾਂ ‘ਚ ਹੋਇਆ ਸੀ ।ਸਕੂਲੀ ਪੜ੍ਹਾਈ ਤੋਂ ਬਾਅਦ ਉਨ੍ਹਾਂ ਨੇ ਪੰਜਾਬੀ ਯੂਨੀਰਸਿਟੀ ਤੋਂ ਆਪਣੀ ਸਿੱਖਿਆ ਹਾਸਲ ਕੀਤੀ ।
2015 ‘ਚ ਦੇਵ ਖਰੌੜ ਦੀ ਫ਼ਿਲਮ ‘ਰੁਪਿੰਦਰ ਗਾਂਧੀ’ ਆਈ ਸੀ । ਇਸ ਫ਼ਿਲਮ ‘ਚ ਉਨ੍ਹਾਂ ਦੇ ਕਿਰਦਾਰ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਜਿਸ ਤੋਂ ਬਾਅਦ ਇੰਡਸਟਰੀ ‘ਚ ਉਹ ਜਾਣੇ ਜਾਣ ਲੱਗ ਪਏ ਸਨ । ਇਸ ਤੋਂ ਪਹਿਲਾਂ ਉਨ੍ਹਾਂ ਨੇ ਛੋਟੇ ਪਰਦੇ ਤੇ ਥਿਏਟਰ ‘ਚ ਵੀ ਕੰਮ ਕੀਤਾ ਸੀ ।
ਦੇਵ ਖਰੌੜ ਵਿਦੇਸ਼ ਜਾਣ ਦੇ ਨਾਂਅ ਤੋਂ ਹਮੇਸ਼ਾ ਪਰੇਸ਼ਾਨ ਹੋ ਜਾਂਦੇ ਹਨ । ਕਿਉਂਕਿ ਉਨ੍ਹਾਂ ਨੂੰ ਜਹਾਜ਼ ‘ਚ ਸਫ਼ਰ ਕਰਨ ਦੌਰਾਨ ਡਰ ਲੱਗਦਾ ਹੈ । ਇਸ ਲਈ ਉਹ ਹਮੇਸ਼ਾ ਹੀ ਜਹਾਜ਼ ‘ਚ ਸਫ਼ਰ ਕਰਨ ਤੋਂ ਬਚਦੇ ਹਨ । ਦੇਵ ਖਰੌੜ ਵਾਲੀਬਾਲ ਤੇ ਕ੍ਰਿਕੇਟ ਦੇ ਵਧੀਆ ਖਿਡਾਰੀ ਹਨ ।
ਦੇਵ ਖਰੌੜ ਨੇ ਫ਼ਿਲਮਾਂ ‘ਚ ਆਉਣ ਦੇ ਲਈ ਕਰੜਾ ਸੰਘਰਸ਼ ਕੀਤਾ । ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਉਨ੍ਹਾਂ ਨੇ ਹੁਣ ਤੱਕ ਬਲੈਕੀਆ, ਰੁਪਿੰਦਰ ਗਾਂਧੀ, ਡਾਕੂਆਂ ਦਾ ਮੁੰਡਾ, ਕਾਕਾ ਜੀ, ਡੀਐੱਸਪੀ ਦੇਵ ਸਣੇ ਕਈ ਫ਼ਿਲਮਾਂ ‘ਚ ਬਿਹਤਰੀਨ ਕੰਮ ਕੀਤਾ ਹੈ।
- PTC PUNJABI