ਜੌਰਡਨ ਸੰਧੂ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਗਾਇਕ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ
ਜੌਰਡਨ ਸੰਧੂ ਦਾ ਅੱਜ ਜਨਮਦਿਨ ਹੈ। ਉਨ੍ਹਾਂ ਦੇ ਜਨਮਦਿਨ ‘ਤੇ ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਾਂਗੇ । ਜੌਰਡਨ ਸੰਧੂ ਦਾ ਜਨਮ 12 ਜੁਲਾਈ 1994 ਨੂੰ ਹੋਇਆ ।ਉਨ੍ਹਾਂ ਦਾ ਅਸਲ ਨਾਂਅ ਜਸਮਿੰਦਰ ਸਿੰਘ ਸੰਧੂ ਹੈ ਪਰ ਇੰਡਸਟਰੀ ‘ਚ ਉਹ ਜੌਰਡਨ ਸੰਧੂ ਦੇ ਨਾਂਅ ਨਾਲ ਮਸ਼ਹੂਰ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ। ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਇੱਕ ਤੋਂ ਬਾਅਦ ਇੱਕ ਕਈ ਫ਼ਿਲਮਾਂ ‘ਚ ਨਜ਼ਰ ਆਏ । ਉਹ ਹੁਣ ਤੱਕ ਕਾਲਾ ਸ਼ਾਹ ਕਾਲਾ, ਗਿੱਦੜ ਸਿੰਗੀ ਸਣੇ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।
ਹੋਰ ਪੜ੍ਹੋ : ਅਨੰਤ ਅੰਬਾਨੀ ਤੇ ਰਾਧਿਕਾ ਮਾਰਚੈਂਟ ਦਾ ਅੱਜ ਵਿਆਹ
ਇਸ ਗੀਤ ਦੇ ਨਾਲ ਮਿਲੀ ਪਛਾਣ
ਜੌਰਡਨ ਸੰਧੂ ਨੇ ਉਂਝ ਤਾਂ ਕਈ ਗੀਤ ਗਾਏ ਹਨ, ਪਰ ਉਨ੍ਹਾਂ ਨੂੰ ਪਛਾਣ ਮਿਲੀ ‘ਅੱਜ ਜਸ਼ਨ ਮਨਾਏ ਜਾਣਗੇ’ ਗੀਤ ਦੇ ਨਾਲ । ਇਸ ਤੋਂ ਬਾਅਦ ਉਹ ਪੰਜਾਬੀ ਇੰਡਸਟਰੀ ‘ਚ ਪ੍ਰਸਿੱਧ ਹੋ ਗਏ ਅਤੇ ਉਨ੍ਹਾਂ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੱਤੇ । ਜਿਸ ‘ਚ ਕੋਕਾ, ਬੋਤਲ ਫ੍ਰੀ, ਜੱਟੀਏ, ਦੋ ਵਾਰ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।
ਜੌਰਡਨ ਸੰਧੂ ਦੀ ਨਿੱਜੀ ਜ਼ਿੰਦਗੀ
ਜੌਰਡਨ ਸੰਧੂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ 2022‘ਚ ਜਸਪ੍ਰੀਤ ਕੌਰ ਦੇ ਨਾਲ ਵਿਆਹ ਕਰਵਾਇਆ । ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ।
- PTC PUNJABI