ਅਦਾਕਾਰਾ ਨੀਰੂ ਬਾਜਵਾ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਅਦਾਕਾਰਾ ਦੀ ਜ਼ਿੰਦਗੀ ਨਾਲ ਜੁੜੀਆਂ ਦਿਲਚਸਪ ਗੱਲਾਂ

ਉਸ ਨੇ ਬਤੌਰ ਮਾਡਲ ਪੰਜਾਬੀ ਇੰਡਸਟਰੀ ‘ਚ ਕਮਲਹੀਰ ਦੇ ਨਾਲ ‘ਕੁੜੀਏ ਨੀ ਸੱਗੀ ਫੁੱਲ ਵਾਲੀਏ’ ਦੇ ਨਾਲ ਆਪਣੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਸ ਨੂੰ ਅਨੇਕਾਂ ਹੀ ਫ਼ਿਲਮਾਂ ‘ਚ ਕੰਮ ਕਰਨ ਦੇ ਆਫਰ ਮਿਲੇ ਅਤੇ ਦਿਲਜੀਤ ਦੋਸਾਂਝ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।

Reported by: PTC Punjabi Desk | Edited by: Shaminder  |  August 26th 2024 08:00 AM |  Updated: August 23rd 2024 04:00 PM

ਅਦਾਕਾਰਾ ਨੀਰੂ ਬਾਜਵਾ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਅਦਾਕਾਰਾ ਦੀ ਜ਼ਿੰਦਗੀ ਨਾਲ ਜੁੜੀਆਂ ਦਿਲਚਸਪ ਗੱਲਾਂ

ਅਦਾਕਾਰਾ ਨੀਰੂ ਬਾਜਵਾ (Neeru Bajwa) ਦਾ ਅੱਜ ਜਨਮਦਿਨ (Birthday) ਹੈ। ਅੱਜ ਅਦਾਕਾਰਾ ਦੇ ਜਨਮ ਦਿਨ ‘ਤੇ ਅਸੀਂ ਤੁਹਾਨੂੰ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ ਦੱਸਾਂਗੇ ।ਨੀਰੂ ਬਾਜਵਾ ਕੈਨੇਡਾ ਦੀ ਜੰਮਪਲ ਹੈ ਅਤੇ ਉਸ ਦਾ ਅਸਲ ਨਾਮ ਅਰਸ਼ਵੀਰ  ਕੌਰ ਬਾਜਵਾ ਹੈ। ਪਰ ਇੰਡਸਟਰੀ ‘ਚ ਉਸ ਨੂੰ ਨੀਰੂ ਬਾਜਵਾ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਅਦਾਕਾਰਾ ਨੇ 1998  ‘ਚ ਦੇਵ ਅਨੰਦ ਦੇ ਨਾਲ ਫ਼ਿਲਮ ਤੋਂ ਆਪਣੀ ਸ਼ੁਰੂਆਤ ਕੀਤੀ ਸੀ ।

 ਹੋਰ ਪੜ੍ਹੋ : ਪ੍ਰਸਿੱਧ ਸੋਸ਼ਲ ਮੀਡੀਆ ਸਟਾਰ ਇੰਸ਼ਾ ਘਈ ਦੇ ਪਤੀ ਅੰਕਿਤ ਕਾਲੜਾ ਦਾ ਕਾਰਡਿਕ ਅਰੈਸਟ ਕਾਰਨ ਦਿਹਾਂਤ,ਇੰਸ਼ਾ ਘਈ ਨੇ ਸਾਂਝੀ ਕੀਤੀ ਦੁਖਦਾਇਕ ਖਬਰ

ਜਿਸ ਤੋਂ ਬਾਅਦ ਅਦਾਕਾਰਾ ਨੇ ਪੰਜਾਬੀ ਇੰਡਸਟਰੀ ਦਾ ਰੁਖ ਕੀਤਾ । ਕਿਉਂਕਿ ਬਾਲੀਵੁੱਡ ‘ਚ ਉਸ ਨੂੰ ਕੁਝ ਅਸਹਿਜ ਸਥਿਤੀਆਂ ਦਾ ਸਾਹਮਣਾ ਕਰਨਾ ਪਿਆ ਸੀ । ਜਿਸ ਕਾਰਨ ਉਸ ਨੇ ਬਾਲੀਵੁੱਡ ਇੰਡਸਟਰੀ ਤੋਂ ਦੂਰੀ ਬਣਾ ਲਈ ਸੀ।ਇਸ ਤੋਂ ਬਾਅਦ ਅਦਾਕਾਰਾ ਨੇ ਪੰਜਾਬੀ ਇੰਡਸਟਰੀ ਦਾ ਰੁਖ ਕੀਤਾ ।

ਉਸ ਨੇ ਬਤੌਰ ਮਾਡਲ ਪੰਜਾਬੀ ਇੰਡਸਟਰੀ ‘ਚ ਕਮਲਹੀਰ ਦੇ ਨਾਲ ‘ਕੁੜੀਏ ਨੀ ਸੱਗੀ ਫੁੱਲ ਵਾਲੀਏ’ ਦੇ ਨਾਲ ਆਪਣੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਸ ਨੂੰ ਅਨੇਕਾਂ ਹੀ ਫ਼ਿਲਮਾਂ ‘ਚ ਕੰਮ ਕਰਨ ਦੇ ਆਫਰ ਮਿਲੇ ਅਤੇ ਦਿਲਜੀਤ ਦੋਸਾਂਝ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।ਫ਼ਿਲਮਾਂ ‘ਚ ਆਉਣ ਤੋਂ ਪਹਿਲਾਂ ਨੀਰੂ ਬਾਜਵਾ ਵਿਦੇਸ਼ ‘ਚ ਇੱਕ ਗ੍ਰੋਸਰੀ ਸਟੋਰ ‘ਚ ਕੰਮ ਕਰਦੀ ਸੀ। 

ਨੀਰੂ ਬਾਜਵਾ ਦੀ ਨਿੱਜੀ ਜ਼ਿੰਦਗੀ

ਅਦਾਕਾਰਾ ਦੀ ਨਿੱਜੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕੁਝ ਸਾਲ ਪਹਿਲਾਂ ਹੈਰੀ ਜਵੰਦਾ ਦੇ ਨਾਲ ਵਿਆਹ ਕਰਵਾਇਆ ਸੀ। ਜਿਸ ਤੋਂ ਬਾਅਦ ਉਸ ਦੇ ਘਰ ਧੀ ਦਾ ਜਨਮ ਹੋਇਆ । ਅਦਾਕਾਰਾ ਲਾਕਡਾਊਨ ਦੇ ਦੌਰਾਨ ਦੂਜੀ ਵਾਰ ਗਰਭਵਤੀ ਹੋਈ ਤਾਂ ਉਸ ਦੇ ਘਰ ਦੋ ਜੁੜਵਾ ਧੀਆਂ ਅਨਾਇਆ ਅਤੇ ਆਲੀਆ ਦਾ ਜਨਮ ਹੋਇਆ ।

ਧੀਆਂ ਕਾਰਨ ਨੀਰੂ ਬਾਜਵਾ ਨੂੰ ਸੁਣਨੇ ਪਏ ਸਨ ਤਾਅਨੇ 

ਪਰ ਧੀਆਂ ਦੇ ਜਨਮ ਤੋਂ ਬਾਅਦ ਅਦਾਕਾਰਾ ਨੂੰ ਲੋਕਾਂ ਦੀਆਂ ਗੱਲਾਂ ਸੁਣਨੀਆਂ ਪਈਆਂ ਸਨ । ਕਈ ਲੋਕ ਤਾਂ ਇੱਥੋਂ ਤੱਕ ਕਹਿੰਦੇ ਸਨ ਕਿ ਤਿੰਨ ਧੀਆਂ, ਹੋਰ ਨਹੀਂ ਕਰਨਾ। ਨੀਰੂ ਬਾਜਵਾ ਨੇ ਕਿਹਾ ਕਿ ਮੈਨੂੰ ਇਹ ਸਭ ਕੁਝ ਸੁਣਨ ਨੂੰ ਮਿਲਦਾ ਹੈ। ਮੈਨੂੰ ਇਹ ਸਮਝ ਨਹੀਂ ਆਉਂਦਾ ਕਿ ਧੀਆਂ ਨੂੰ ਲੈ ਕੇ ਸਮਾਜ ਦੀ ਸੋਚ ਕਦੋਂ ਬਦਲੇਗੀ । 

 

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network