ਟਵਿੰਕਲ ਖੰਨਾ ਦਾ ਅੱਜ ਹੈ ਜਨਮ ਦਿਨ, ਪਤੀ ਅਕਸ਼ੇ ਕੁਮਾਰ ਦੇ ਨਾਲ ਅਦਾਕਾਰਾ ਨੇ ਇੰਝ ਮਨਾਇਆ ਜਨਮ ਦਿਨ ਦਾ ਜਸ਼ਨ

Reported by: PTC Punjabi Desk | Edited by: Shaminder  |  December 29th 2023 02:03 PM |  Updated: December 29th 2023 02:03 PM

ਟਵਿੰਕਲ ਖੰਨਾ ਦਾ ਅੱਜ ਹੈ ਜਨਮ ਦਿਨ, ਪਤੀ ਅਕਸ਼ੇ ਕੁਮਾਰ ਦੇ ਨਾਲ ਅਦਾਕਾਰਾ ਨੇ ਇੰਝ ਮਨਾਇਆ ਜਨਮ ਦਿਨ ਦਾ ਜਸ਼ਨ

 ਟਵਿੰਕਲ ਖੰਨਾ (Twinkle Khanna)ਅੱਜ ਆਪਣਾ ਜਨਮ ਦਿਨ ਮਨਾ ਰਹੀ ਹੈ । ਇਸ ਮੌਕੇ ‘ਤੇ ਅਦਾਕਾਰਾ ਨੇ ਆਪਣਾ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੇ ਪਰਿਵਾਰ ਦੇ ਨਾਲ ਸਮੁੰਦਰ ਦੀਆਂ ਲਹਿਰਾਂ ਦੇ ਨਾਲ ਅਠਖੇਲੀਆਂ ਕਰਦੀ ਹੋਈ ਦਿਖਾਈ ਦੇ ਰਹੀ ਹੈ। ਇਸ ਦੇ ਨਾਲ ਹੀ ਅਦਾਕਾਰਾ ਪਰਿਵਾਰ ਦੇ ਨਾਲ ਸਮੁੰਦਰੀ ਜੀਵ ਜੰਤੂਆਂ ਦੇ ਨਾਲ ਵੀ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ। 

ਅਕਸ਼ੇ ਕੁਮਾਰ ਦੀ ਪਤਨੀ ਟਵਿੰਕਲ ਖੰਨਾ ਧੀ ਦੇ ਨਾਲ ਆਟੋ ਦੀ ਸਵਾਰੀ ਕਰਦੀ ਆਈ ਨਜ਼ਰ

ਹੋਰ ਪੜ੍ਹੋ : ਕਰੀਨਾ ਕਪੂਰ ਪਰਿਵਾਰ ਦੇ ਨਾਲ ਸਵਿਟਜ਼ਰਲੈਂਡ ‘ਚ ਮਨਾ ਰਹੀ ਵੈਕੇਸ਼ਨ, ਤਸਵੀਰਾਂ ਕੀਤੀਆਂ ਸਾਂਝੀਆਂਫੈਨਸ ਨੇ ਵੀ ਕੀਤਾ ਵਿਸ਼ ਟਵਿੰਕਲ ਖੰਨਾ ਦੇ 50ਵੇਂ ਜਨਮ ਦਿਨ ਦੇ ਮੌਕੇ ‘ਤੇ ਫੈਨਸ ਦੇ ਵੱਲੋਂ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ।ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ‘ਤੁਹਾਨੂੰ 50ਵਾਂ ਜਨਮ ਦਿਨ ਮੁਬਾਰਕ ਹੋਵੇ’।ਇੱਕ ਹੋਰ ਨੇ ਲਿਖਿਆ ‘ਜਨਮ ਦਿਨ ਮੁਬਾਰਕ ਹੋਵੇ ਸਭ ਤੋਂ ਪ੍ਰੇਰਣਾਦਾਇਕ ਅਤੇ ਖੂਬਸੂਰਤ ਮਹਿਲਾਵਾਂ ਚੋਂ ਇੱਕ’।

ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਵੀ ਟਵਿੰਕਲ ਖੰਨਾ ਨੂੰ ਬਰਥਡੇ ਦੀ ਵਧਾਈ ਦਿੱਤੀ ਹੈ। ਦੱਸ ਦਈਏ ਕਿ ਅਦਾਕਾਰਾ ਨੇ ਕੁਝ ਸਮਾਂ ਪਹਿਲਾਂ ਹੀ ਆਪਣੀ ਚੌਥੀ ਕਿਤਾਬ ‘ਵੈਲਕਮ ਟੂ ਪੈਰਾਡਾਈਜ਼’ ਰਿਲੀਜ਼ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀਆਂ ਤਿੰਨ ਹੋਰ ਕਿਤਾਬਾਂ ਵੀ ਰਿਲੀਜ਼ ਹੋ ਚੁੱਕੀਆਂ ਹਨ। 

'Parents require training before having kids', says Twinkle Khannaਟਵਿੰਕਲ ਤੇ ਅਕਸ਼ੇ ਕੁਮਾਰ ਦੇ ਹਨ ਦੋ ਬੱਚੇ ਟਵਿੰਕਲ ਖੰਨਾ ਅਤੇ ਅਕਸ਼ੇ ਕੁਮਾਰ ਦੇ ਦੋ ਬੱਚੇ ਹਨ । ਇੱਕ ਧੀ ਅਤੇ ਇੱਕ ਪੁੱਤਰ । ਜਿਨ੍ਹਾਂ ਦੇ ਨਾਲ ਅਕਸ਼ੇ ਕੁਮਾਰ ਦੀਆਂ ਤਸਵੀਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ । ਟਵਿੰਕਲ ਖੰਨਾ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। ਪਰ ਉਨ੍ਹਾਂ ਨੂੰ ਫ਼ਿਲਮਾਂ ‘ਚ ਓਨੀ ਕਾਮਯਾਬੀ ਹਾਸਲ ਨਹੀਂ ਹੋ ਸਕੀ । ਜਿੰਨੀ ਕਿ ਅਕਸ਼ੇ ਕੁਮਾਰ ਨੂੰ ਮਿਲੀ ਹੈ । ਕੁਝ ਕੁ ਫ਼ਿਲਮਾਂ ‘ਚ ਕੰਮ ਕਰਨ ਤੋਂ ਬਾਅਦ ਟਵਿੰਕਲ ਖੰਨਾ ਨੇ ਬਾਲੀਵੁੱਡ ਨੂੰ ਅਲਵਿਦਾ ਆਖ ਦਿੱਤਾ ਅਤੇ ਆਪਣੀ ਘਰ ਗ੍ਰਹਿਸਥੀ ‘ਚ ਰੁੱਝ ਗਈ ।  

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network