ਦੁਖਦ ਖ਼ਬਰ : ਪੰਜਾਬੀ ਗਾਇਕ ਰਣਜੀਤ ਸਿੰਘ ਦਾ ਹੋਇਆ ਦਿਹਾਂਤ, ਰਿਸ਼ਤੇਦਾਰਾਂ ਨਾਲ ਝਗੜਾ ਹੋਣ ਮਗਰੋਂ ਗਾਇਕ ਨੇ ਕੀਤੀ ਖ਼ੁਦਕੁਸ਼ੀ
Punjabi Singer Ranjit Singh Death: ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਅੱਜ ਤੜਕੇ ਇੱਕ ਦੁਖਦ ਖ਼ਬਰ ਸਾਹਮਣੇ ਆਈ ਹੈ। ਮੁਸ਼ਹੂਰ ਪੰਜਾਬੀ ਗਾਇਕ ਰਣਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਗਾਇਕ ਦੇ ਦਿਹਾਂਤ ਦੀ ਖ਼ਬਰ ਸਾਹਮਣੇ ਆਉਣ ਮਗਰੋਂ ਫੈਨਜ਼ ਤੇ ਪੰਜਾਬੀ ਸੰਗੀਤ ਜਗਤ 'ਚ ਸੋਗ ਲਹਿਰ ਛਾ ਗਈ ਹੈ।
ਜਾਣਕਾਰੀ ਮੁਤਾਬਕ ਗਾਇਕ ਨੇ ਖ਼ੁਦਕੁਸ਼ੀ ਕਰ ਲਈ ਹੈ। ਦਰਅਸਲ ਗਾਇਕ ਵੱਲੋਂ ਰਿਸ਼ਤੇਦਾਰਾਂ ਤੋਂ ਤੰਗ ਆ ਇਹ ਖੌਫਨਾਕ ਕਦਮ ਚੁੱਕਿਆ ਗਿਆ ਹੈ। ਗਾਇਕ ਲਗਾਤਾਰ ਆਪਣੇ ਰਿਸ਼ਤੇਦਾਰਾਂ ਨਾਲ ਹੋਣ ਵਾਲੇ ਵਿਵਾਦ ਤੇ ਝਗੜੇ ਤੋਂ ਪਰੇਸ਼ਾਨ ਸੀ, ਜਿਸ ਦੇ ਚੱਲਦੇ ਰਣਜੀਤ ਸਿੰਘ ਨੇ ਮੌਤ ਨੂੰ ਗਲ੍ਹੇ ਲਗਾ ਲਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਰਣਜੀਤ ਸਿੰਘ ਦਾ ਆਪਣੇ ਰਿਸ਼ਤੇਦਾਰਾਂ ਨਾਲ ਲੜਾਈ ਝਗੜਾ ਚੱਲਦਾ ਸੀ। ਇਸ ਦੌਰਾਨ ਉਸਦੀ ਪਤਨੀ ਨੇ ਬਿਆਨ ਦਿੱਤਾ ਹੈ ਕਿ ਕੁਝ ਸਮਾਂ ਪਹਿਲਾਂ ਰਣਜੀਤ ਸਿੰਘ ਨੇ ਆਪਣੀ ਕੁੜੀ ਦਾ ਵਿਆਹ ਕੀਤਾ ਸੀ ਅਤੇ ਉਸਦੇ ਰਿਸ਼ਤੇਦਾਰਾਂ ਨਾਲ ਉਸਦਾ ਲੈਣ-ਦੇਣ ਦਾ ਝਗੜਾ ਸੀ। ਜਿਸ ਨੂੰ ਲੈ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਰਣਜੀਤ ਸਿੰਘ ਨੇ ਰਿਸ਼ਤੇਦਾਰਾਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ।
ਖਬਰਾਂ ਮੁਤਾਬਕ ਰੇਲਵੇ ਟਰੈਕ ਤੋਂ ਰਾਤ ਨੂੰ ਇੱਕ ਲਾਸ਼ ਮਿਲੀ ਸੀ ਜਿਸ ਨੂੰ ਜੀ. ਆਰ. ਪੀ. ਚੌਂਕੀ ’ਚ ਜਾਂਚ ਲਈ ਰੱਖਿਆ ਗਿਆ ਸੀ। ਉਸ ਦੀ ਜਾਂਚ ਤੋਂ ਬਾਅਦ ਪਤਾ ਲੱਗਿਆ ਕਿ ਲਾਸ਼ ਦੀ ਪਛਾਣ ਰਣਜੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਸੁਨਾਮ ਵਜੋਂ ਹੋਈ ਹੈ। ਇਸ ਮੌਕੇ ਜੀ.ਆਰ.ਪੀ. ਦੇ ਨਰਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੇ 306,506,34 ਆਈਪੀਸੀ ਧਾਰਾ ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।
ਹੋਰ ਪੜ੍ਹੋ: Harnaaz Kaur Sandhu: ਹਰਨਾਜ਼ ਕੌਰ ਸੰਧੂ ਨੂੰ ਡੂੰਘਾ ਸਦਮਾ, ਦਿਲ ਦਾ ਦੌਰਾ ਪੈਣ ਕਾਰਨ ਹੋਇਆ ਪਿਤਾ ਦਾ ਦਿਹਾਂਤ
ਦੱਸ ਦੇਈਏ ਕਿ ਪੰਜਾਬੀ ਗਾਇਕ ਰਣਜੀਤ ਸਿੰਘ ਦੀ ਮੌਤ ਨਾਲ ਮਿਊਜ਼ਿਕ ਇੰਡਸਟਰੀ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਜਿਸ ਤੋਂ ਬਾਅਦ ਲਗਾਤਾਰ ਦੁੱਖ ਜਤਾਇਆ ਜਾ ਰਿਹਾ ਹੈ। ਦੱਸਣਯਗੋ ਹੈ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਹੋਰ ਵੀ ਕਈ ਸਿਤਾਰੇ ਹਨ ਜਿਨ੍ਹਾਂ ਦਾ ਆਪਣੇ ਹੀ ਪਰਿਵਾਰ ਵਾਲਿਆਂ ਨਾਲ ਵਿਵਾਦ ਚੱਲ ਰਿਹਾ ਹੈ। ਇਸ ਵਿੱਚ ਜੋਤੀ ਨੂਰਾਂ ਸਣੇ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਵੀ ਸ਼ਾਮਿਲ ਹਨ।
- PTC PUNJABI