ਪਿਆਰ ਦੇ ਹਸੀਨ ਸਫਰ ‘ਤੇ ਲੈ ਜਾ ਰਹੇ ਨੇ ਗਾਇਕ ਪ੍ਰਭ ਗਿੱਲ ਆਪਣੇ ਨਵੇਂ ਗੀਤ ‘ਸ਼ੁਕਰਗੁਜ਼ਾਰ’ ‘ਚ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

Reported by: PTC Punjabi Desk | Edited by: Lajwinder kaur  |  January 28th 2022 02:14 PM |  Updated: January 28th 2022 02:14 PM

ਪਿਆਰ ਦੇ ਹਸੀਨ ਸਫਰ ‘ਤੇ ਲੈ ਜਾ ਰਹੇ ਨੇ ਗਾਇਕ ਪ੍ਰਭ ਗਿੱਲ ਆਪਣੇ ਨਵੇਂ ਗੀਤ ‘ਸ਼ੁਕਰਗੁਜ਼ਾਰ’ ‘ਚ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

ਪਿਆਰ ਦੇ ਹਸੀਨ ਸੁਫਨਿਆਂ ਦਾ ਅਨੰਦ ਦਿੰਦੇ ਨੇ ਗਾਇਕ ਪ੍ਰਭ ਗਿੱਲ ਦੇ ਗੀਤ। ਤਾਂਹੀ ਉਨ੍ਹਾਂ ਨੂੰ ਰੋਮਾਂਟਿਕ ਗੀਤਾਂ ਦਾ ਬਾਦਸ਼ਾਹ ਕਿਹਾ ਜਾਂਦਾ ਹੈ। ਇਸ ਵਾਰ ਉਹ ਇੱਕ ਵਾਰ ਫਿਰ ਤੋਂ ਦਰਸ਼ਕਾਂ ਦੇ ਲਈ ਰੋਮਾਂਟਿਕ ਗੀਤ ਲੈ ਕੇ ਆਏ ਨੇ। ਉਹ ਸ਼ੁਕਰਗੁਜ਼ਾਰ (Shukarguzar) ਟਾਈਟਲ ਹੇਠ ਨਵਾਂ ਗੀਤ ਲੈ ਕੇ ਆਏ ਨੇ।

ਹੋਰ ਪੜ੍ਹੋ : ਬਹੁਤ ਸਮੇਂ ਬਾਅਦ ਗਾਇਕ ਹਰਫ ਚੀਮਾ ਨੇ ਸਾਂਝੀਆਂ ਕੀਤੀਆਂ ਆਪਣੀ ਪਤਨੀ ਜੈਸਮੀਨ ਚੀਮਾ ਦੀਆਂ ਨਵੀਆਂ ਤਸਵੀਰਾਂ, ਪੋਸਟ ਪਾ ਕੇ ਪਤਨੀ ਨੂੰ ਦਿੱਤੀ ਜਨਮਦਿਨ ਦੀ ਵਧਾਈ

inside image of parbh gill new song

ਪਿਆਰ ਦੇ ਰੰਗਾਂ ਦੇ ਨਾਲ ਭਰਿਆ ਇਹ ਗੀਤ ਪ੍ਰਭ ਗਿੱਲ ਨੇ ਬਹੁਤ ਹੀ ਕਮਾਲ ਦਾ ਗਾਇਆ ਹੈ। ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ Farmaan ਵੱਲੋਂ ਲਿਖੇ ਗਏ ਨੇ ਤੇ ਮਿਊਜ਼ਿਕ ਮਿਊਜ਼ਿਕ Quan ਨੇ ਦਿੱਤਾ ਹੈ। ਗਾਣੇ ਦਾ ਸ਼ਾਨਦਾਰ ਵੀਡੀਓ Anmol Mavi ਵੱਲੋਂ ਤਿਆਰ ਕੀਤਾ ਗਿਆ ਹੈ। ਵੀਡੀਓ 'ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ  ਪ੍ਰਭ ਗਿੱਲ ਅਤੇ ਅਦਾਕਾਰਾ ਓਸ਼ੀਨ ਬਰਾੜ। ਦੋਵਾਂ ਦੀ ਰੋਮਾਂਟਿਕ ਕਮਿਸਟਰੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ। ਪ੍ਰਭ ਗਿੱਲ ਦੇ ਆਫੀਸ਼ੀਅਲ ਯੂਟਿਊਬ ਚੈਨਲ ਉੱਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਜਿਸ ਕਰਕੇ ਗੀਤ ਦੇ ਵਿਊਜ਼ ਲਗਾਤਾਰ ਵੱਧ ਰਹੇ ਨੇ। ਜਿਸ ਕਰਕੇ ਗੀਤ ਟਰੈਂਡਿੰਗ 'ਚ ਚੱਲ ਰਿਹਾ ਹੈ।

punjabi singer prabh gill

ਹੋਰ ਪੜ੍ਹੋ : ਗੁਰਬਾਜ਼ ਗਰੇਵਾਲ ਨੇ ਪਿਆਰੀ ਜਿਹੀ ਵੀਡੀਓ ਨਾਲ ਸ਼ਹਿਨਾਜ਼ ਗਿੱਲ ਨੂੰ ਕੀਤਾ ਬਰਥਡੇਅ ਵਿਸ਼, ਦਰਸ਼ਕਾਂ ਨੂੰ ਗੁਰਬਾਜ਼ ਤੇ ਸ਼ਹਿਨਾਜ਼ ਦਾ ਕਿਊਟ ਅੰਦਾਜ਼ ਆ ਰਿਹਾ ਹੈ ਖੂਬ ਪਸੰਦ

ਜੇ ਗੱਲ ਕਰੀਏ ਪ੍ਰਭ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਜਿਨ੍ਹਾਂ ਨੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਹੈ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਵੀ ਕੰਮ ਕਰ ਰਹੇ ਨੇ। ਪਿਛਲੇ ਸਾਲ ਉਨ੍ਹਾਂ ਨੇ ਯਾਰ ਅਣਮੁੱਲੇ ਰਿਟਰਨਜ਼ ਦੇ ਨਾਲ ਅਦਾਕਾਰੀ ਦੇ ਖੇਤਰ ਚ ਕਦਮ ਰੱਖਿਆ ਹੈ। ਇਸ ਤੋਂ ਇਲਾਵਾ ਕਈ ਪੰਜਾਬੀ ਫ਼ਿਲਮਾਂ ਲਈ ਗੀਤ ਵੀ ਗਾ ਚੁੱਕੇ ਹਨ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network