ਪ੍ਰੀਤ ਹਰਪਾਲ ਨੇ ਵੀ ਸਿੰਘੂ ਬਾਰਡਰ ਤੇ ਪਹੁੰਚ ਕੇ ਕਿਸਾਨਾਂ ਦੇ ਅੰਦੋਲਨ ਦਾ ਕੀਤਾ ਸਮਰਥਨ
ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨਾਂ ਨੂੰ ਹਰ ਪਾਸਿਓਂ ਵੱਡਮੁਲਾ ਸਮਰਥਨ ਮਿਲ ਰਿਹਾ ਹੈ। ਇਸ ਸਭ ਦੇ ਚਲਦੇ ਕਿਸਾਨਾਂ ਦੇ ਸਮਰਥਨ 'ਚ ਗਾਇਕ ਪ੍ਰੀਤ ਹਰਪਾਲ ਨੇ ਸਰਕਾਰ ਖਿਲਾਫ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਉਹਨਾਂ ਨੇ ਮੋਦੀ ਸਰਕਾਰ ਨੂੰ ਖੂਬ ਖਰੀਆਂ ਖੋਟੀਆਂ ਸੁਣਾਈਆਂ ।
ਹੋਰ ਪੜ੍ਹੋ :
ਉਹਨਾਂ ਨੇ ਕਿਹਾ ਕਿ ਕੁਝ ਲੋਕ ਕਿਸਾਨਾਂ ਦੇ ਅੰਦੋਲਨ ਦਾ ਕੂੜ ਪ੍ਰਚਾਰ ਕਰ ਰਹੇ ਹਨ, ਪਰ ਇਹਨਾਂ ਲੋਕਾਂ ਨੂੰ ਪੰਜਾਬੀਆਂ ਦਾ ਪਤਾ ਨਹੀਂ ਕਿ ਉਹਨਾਂ ਦੇ ਹੌਂਸਲੇ ਕਿੰਨੇ ਬੁਲੰਦ ਹਨ । ਇਸ ਮੌਕੇ ਉਹਨਾਂ ਨੇ ਹੋਰ ਵੀ ਕਈ ਮੁੱਦਿਆਂ ਤੇ ਆਪਣੇ ਵਿਚਾਰ ਰੱਖੇ ।
ਤੁਹਾਨੂੰ ਦੱਸ ਦਿੰਦੇ ਹਾਂ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਸੰਬੰਧੀ ਕਿਸਾਨਾਂ ਦੇ ਅੰਦੋਲਨ ਦਾ ਅੱਜ 29 ਵਾਂ ਦਿਨ ਹੈ। ਕਿਸਾਨ ਜੱਥੇਬੰਦੀਆਂ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਵੱਲੋਂ ਦਿੱਤੇ ਸੋਧ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ। ਸਰਕਾਰ ਵੱਲੋਂ ਗੱਲਬਾਤ ਲਈ ਕਿਸਾਨਾਂ ਵੱਲੋਂ ਕੋਈ ਤਾਰੀਖ ਨਿਰਧਾਰਤ ਨਹੀਂ ਕੀਤੀ ਗਈ ਹੈ। ਕਿਸਾਨ ਅੰਦੋਲਨ ਨੂੰ ਲੈ ਕੇ ਰਾਜਨੀਤੀ ਵੀ ਆਪਣੇ ਸਿਖਰ ਉਤੇ ਹੈ।