ਪ੍ਰੀਤ ਹਰਪਾਲ ਤੇ ਭੂਮਿਕਾ ਸ਼ਰਮਾ ਲੈ ਕੇ ਆ ਰਹੇ ਨੇ ਨਵਾਂ ਗੀਤ ‘DARSHAN MEHNGEY’, ਦਰਸ਼ਕਾਂ ਦੇ ਨਾਲ ਸਾਂਝਾ ਕੀਤਾ ਪੋਸਟਰ

Reported by: PTC Punjabi Desk | Edited by: Lajwinder kaur  |  December 29th 2021 05:34 PM |  Updated: December 29th 2021 05:34 PM

ਪ੍ਰੀਤ ਹਰਪਾਲ ਤੇ ਭੂਮਿਕਾ ਸ਼ਰਮਾ ਲੈ ਕੇ ਆ ਰਹੇ ਨੇ ਨਵਾਂ ਗੀਤ ‘DARSHAN MEHNGEY’, ਦਰਸ਼ਕਾਂ ਦੇ ਨਾਲ ਸਾਂਝਾ ਕੀਤਾ ਪੋਸਟਰ

ਪੰਜਾਬੀ ਗਾਇਕ ਪ੍ਰੀਤ ਹਰਪਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਬਹੁਤ ਜਲਦ ਉਹ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਨਵੇਂ ਗੀਤ ਦਰਸ਼ਨ ਮਹਿੰਗੇ ‘DARSHAN MEHNGEY’ ਦਾ ਪੋਸਟਰ ਸ਼ੇਅਰ ਕੀਤਾ ਹੈ। ਜੀ ਹਾਂ ਇਹ ਡਿਊਟ ਗੀਤ ਹੋਵੇਗਾ, ਜਿਸ ਨੂੰ ਭੂਮਿਕਾ ਸ਼ਰਮਾ ਅਤੇ ਪ੍ਰੀਤ ਹਰਪਾਲ ਮਿਲਕੇ ਗਾਉਂਦੇ ਹੋਏ ਨਜ਼ਰ ਆਉਣਗੇ।

Preet Harpal

ਹੋਰ ਪੜ੍ਹੋ : 86 ਸਾਲ ਦੀ ਉਮਰ ‘ਚ ਧਰਮਿੰਦਰ ਦਾ ਵਰਕਆਊਟ ਦੇਖ ਕੇ ਉੱਡ ਜਾਣਗੇ ਤੁਹਾਡੇ ਵੀ ਹੋਸ਼, ਸਾਈਕਲ ਨਾਲ ਆਟਾ ਪੀਸਦੇ ਨਜ਼ਰ ਆਏ ਐਕਟਰ

ਪ੍ਰੀਤ ਹਰਪਾਲ ਨੇ ਬਿਨਾਂ ਕਿਸੇ ਕੈਪਸ਼ਨ ਤੋਂ ਗਾਣੇ ਦਾ ਪੋਸਟਰ ਸ਼ੇਅਰ ਕੀਤਾ ਹੈ। ਪੋਸਟਰ ਉੱਤੇ ਪ੍ਰੀਤ ਹਰਪਾਲ ਅਤੇ Bhumika Sharma ਨਜ਼ਰ ਆ ਰਹੇ ਹਨ। ਪੋਸਟਰ ਤੇ ਦੋਵਾਂ ਦੀ ਲੁੱਕ ਦੇਖ ਕੇ ਲੱਗਦਾ ਹੈ ਇਹ ਗੀਤ ਬੀਟ ਸੌਂਗ ਹੋਵੇਗਾ, ਜੋ ਕਿ ਦਰਸ਼ਕਾਂ ਨੂੰ ਨੱਚਣ ਲਈ ਮਜ਼ਬੂਰ ਕਰੇਗਾ। ਗੀਤ ਦਾ ਪੋਸਟਰ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ। ਪ੍ਰੀਤ ਹਰਪਾਲ ਦੀ ਪੋਸਟ ਉੱਤੇ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਸ਼ੁਭਕਾਮਨਾਵਾਂ ਦੇ ਰਹੇ ਹਨ।

inside image of preet harpal

ਇਸ ਗੀਤ ਦੇ ਬੋਲ ਅਨਮੋਲ ਪ੍ਰੀਤ ਦੀ ਕਲਮ 'ਚੋਂ ਨਿਕਲੇ ਨੇ ਤੇ ਮਿਊਜ਼ਿਕ ਹੋਵੇਗਾ ਗੁਪਜ਼ ਸ਼ੇਰਾ ਦਾ। ਇਹ ਪੂਰਾ ਗੀਤ ਅਗਲੇ ਸਾਲ ਯਾਨੀ ਕਿ 6 ਜਨਵਰੀ ਨੂੰ ਰਿਲੀਜ਼ ਹੋਵੇਗਾ। ਪ੍ਰਸ਼ੰਸਕ ਇਸ ਗੀਤ ਨੂੰ ਲੈ ਕੇ ਕਾਫੀ ਉਤਸੁਕ ਨੇ।

ਹੋਰ ਪੜ੍ਹੋ : ਪਹਿਲੀ ਵਾਰ ਬੇਬੀ ਬੰਪ ਫਲਾਂਟ ਕਰਦੀ ਨਜ਼ਰ ਆਈ ਭਾਰਤੀ ਸਿੰਘ, ਤਸਵੀਰ ਪੋਸਟ ਕਰਦੇ ਹੋਏ ਪ੍ਰਸ਼ੰਸਕਾਂ ਤੋਂ ਪੁੱਛਿਆ ਇਹ ਸਵਾਲ, ਕੀ ਤੁਹਾਨੂੰ ਪਤਾ ਹੈ ਜਵਾਬ?

ਪ੍ਰੀਤ ਹਰਪਾਲ ਇਸ ਤੋਂ ਪਹਿਲਾਂ ਵੀ ਕਈ ਹਿੱਟ ਗੀਤ ਗਾ ਚੁੱਕੇ ਹਨ । ਉਹ ਪਿਛਲੇ ਲੰਮੇ ਸਮੇਂ ਤੋਂ ਮਿਊਜ਼ਿਕ ਇੰਡਸਟਰੀ ‘ਚ ਸਰਗਰਮ ਹਨ । ਜਿੱਥੇ ਉਹ ਵਧੀਆ ਗਾਇਕ ਹਨ, ਉੱਥੇ ਹੀ ਵਧੀਆ ਲੇਖਣੀ ਦੇ ਵੀ ਮਾਲਕ ਹਨ । ਭੂਮਿਕਾ ਸ਼ਰਮਾ ਵੀ ਪੰਜਾਬੀ ਮਿਊਜ਼ਿਕ ਜਗਤ ਦੇ ਨਾਲ ਜੁੜੀ ਹੋਈ ਹੈ। ਉਹ ਵੀ ਕਈ ਹਿੱਟ ਗੀਤ ਦੇ ਚੁੱਕੀ ਹੈ। ਇਸ ਤੋਂ ਇਲਾਵਾ ਉਹ ‘ਸੱਸ ਮੇਰੀ ਨੇ ਮੁੰਡਾ ਜੰਮਿਆ’ ਫ਼ਿਲਮ ਚ ਦਿਲਪ੍ਰੀਤ ਢਿੱਲੋਂ ਦੇ ਨਾਲ ਸਕਰੀਨ ਸ਼ੇਅਰ ਕਰਦੀ ਹੋਈ ਨਜ਼ਰ ਆਵੇਗੀ।

 

 

View this post on Instagram

 

A post shared by Preet Harpal (@preet.harpal)

 

 

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network