ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਜਾਇਆ ਢੋਲ, ਵੇਖੋ ਵੀਡੀਓ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਵੱਖਰੇ ਅੰਦਾਜ਼ 'ਚ ਨਜ਼ਰ ਆਏ। ਪ੍ਰਧਾਨ ਮੰਤਰੀ ਨੇ ਕੇਂਦਰੀ ਮੰਤਰੀ ਸਰਬਾਨੰਦ ਸੋਨੋਵਾਲ ਦੀ ਰਿਹਾਇਸ਼ 'ਤੇ ਆਯੋਜਿਤ ਰੋਂਗਲੀ ਬੀਹੂ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਜਿੱਥੇ ਪੀ.ਐੱਮ ਮੋਦੀ ਨੇ ਆਸਾਮ ਦੇ ਕਲਾਕਾਰਾਂ ਵੱਲੋਂ ਬੀਹੂ ਨਾਚ ਅਤੇ ਲੋਕ ਨਾਚ ਦਾ ਆਨੰਦ ਲਿਆ। ਉਨ੍ਹਾਂ ਕਲਾਕਾਰਾਂ ਅਤੇ ਹੋਰ ਮਹਿਮਾਨਾਂ ਨਾਲ ਵੀ ਗੱਲਬਾਤ ਕੀਤੀ।
Image Source: Twitter
ਹੋਰ ਪੜ੍ਹੋ :ਪੰਜਾਬ ਦੇ ਬੰਦੇ ਨਾਲ ਠੱਗੀ: 23 ਲੱਖ 'ਚ ਖਰੀਦਿਆ ਸੀ ਕਾਲਾ ਘੋੜਾ, ਘਰ ਜਾ ਕੇ ਨਹਾਇਆ ਤਾਂ ਨਿਕਲਿਆ...
ਸੋਸ਼ਲ ਮੀਡੀਆ ਉੱਤੇ ਪੀ.ਐੱਮ ਮੋਦੀ ਦਾ ਇੱਕ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਉਹ ਢੋਲ ਵਜਾਉਂਦੇ ਹੋਏ ਨਜ਼ਰ ਆ ਰਹੇ ਹਨ। ਪ੍ਰਸ਼ੰਸਕਾਂ ਨੂੰ ਪ੍ਰਧਾਨ ਮੰਤਰੀ ਦਾ ਇਹ ਕੂਲ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ।
Image Source: Twitter
ਸੋਨੋਵਾਲ ਨੇ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਅਸਾਮ ਦੇ ਲੋਕਾਂ ਅਤੇ ਉਨ੍ਹਾਂ ਦੇ ਸੱਭਿਆਚਾਰ ਲਈ ਮੋਦੀ ਦੇ ਪਿਆਰ ਨੂੰ ਦਰਸਾਉਂਦਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਉਹ ਬੀਹੂ ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਪ੍ਰਧਾਨ ਮੰਤਰੀ ਦੇ ਆਸ਼ੀਰਵਾਦ ਲਈ ਧੰਨਵਾਦੀ ਹਨ। ਪਿਛਲੇ ਅੱਠ ਸਾਲਾਂ ਵਿੱਚ ਅਸਾਮ ਅਤੇ ਉੱਤਰ-ਪੂਰਬ ਦੇ ਸਮੁੱਚੇ ਵਿਕਾਸ ਵਿੱਚ ਉਨ੍ਹਾਂ ਦੀ ਦਿਲਚਸਪੀ ਅਤੇ ਪਹਿਲਕਦਮੀ ਬੇਮਿਸਾਲ ਹੈ। ਸਮਾਰੋਹ ਵਿੱਚ ਕੇਂਦਰੀ ਮੰਤਰੀਆਂ ਅਨੁਰਾਗ ਸਿੰਘ ਠਾਕੁਰ ਅਤੇ ਨਗੇਂਦਰ ਸਿੰਘ ਤੋਮਰ ਤੋਂ ਇਲਾਵਾ ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰੀਵੰਸ਼ ਨੇ ਵੀ ਸ਼ਿਰਕਤ ਕੀਤੀ।
ਹੋਰ ਪੜ੍ਹੋ : ਅਮਰਿੰਦਰ ਗਿੱਲ ਦੇ ਪ੍ਰਸ਼ੰਸਕਾਂ ਲਈ ਚੰਗੀ ਖਬਰ ! ‘ਛੱਲਾ ਮੁੜਕੇ ਨਹੀਂ ਆਇਆ’ ਫ਼ਿਲਮ ਦੇ ਡਾਇਰੈਕਸ਼ਨ ‘ਚ ਕਰਨ ਜਾ ਰਹੇ ਨੇ ਡੈਬਿਊ