ਪ੍ਰਿਯੰਕਾ ਚੋਪੜਾ ਨੇ ਮਾਂ ਬਣਨ ਤੋਂ ਬਾਅਦ ਕਰਵਾਇਆ ਫੋੋੋਟੋ ਸ਼ੂਟ
ਬੀਤੇ ਦਿਨੀਂ ਪ੍ਰਿਯੰਕਾ ਚੋਪੜਾ (Priyanka Chopra) ਸੈਰੋਗੇਸੀ ਦੇ ਜ਼ਰੀਏ ਮਾਂ ਬਣੀ ਹੈ ।ਜਿਸ ਤੋਂ ਬਾਅਦ ਅਦਾਕਾਰਾ ਨੇ ਬੋਲਡ ਫੋੋੋਟੋਸ਼ੂਟ (PhotoShoot) ਕਰਵਾਇਆ ਹੈ । ਜਿਸ ਦੀਆਂ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ ।ਪ੍ਰਿਯੰਕਾ ਚੋਪੜਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਛਾਈਆਂ ਹੋਈਆਂ ਹਨ ਅਤੇ ਇਨ੍ਹਾਂ ਤਸਵੀਰਾਂ ਨੂੰ ਅਦਾਕਾਰਾ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।
image from instagram
ਹੋਰ ਪੜ੍ਹੋ : ਸ਼ਮਿਤਾ ਸ਼ੈੱਟੀ ਦੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ
ਦੱਸ ਦਈਏ ਕਿ ਪ੍ਰਿਯੰਕਾ ਚੋਪੜਾ ਨੇ ਵਿਦੇਸ਼ੀ ਮੂਲ ਦੇ ਨਿੱੱਕ ਜੋਨਸ ਦੇ ਨਾਲ ਵਿਆਹ ਕਰਵਾਇਆ ਹੈ ।ਵਿਆਹ ਤੋਂ ਬਾਅਦ ਪ੍ਰਿਯੰਕਾ ਚੋਪੜਾ ਵਿਦੇਸ਼ 'ਚ ਜਾ ਕੇ ਵੱਸ ਗਈ ਹੈ,ਪਰ ਉਹ ਭਾਰਤੀ ਕਦਰਾਂ ਕੀਮਤਾਂ ਨੂੰ ਨਹੀਂ ਭੁੱਲੀ ਹੈ । 22 ਜਨਵਰੀ ਨੂੰ ਪ੍ਰਿਯੰਕਾ ਆਪਣੇ ਮਾਂ ਬਣਨ ਦੀ ਖੁਸ਼ੀ ਨੂੰ ਸਾਂਝਾ ਕੀਤਾ ਸੀ ।
image From instagram
ਜਿਸ ਤੋਂ ਬਾਅਦ ਉਸ ਦੇ ਬੱਚੇ ਨੂੰ ਲੈ ਕੇ ਲੇਖਿਕਾ ਤਸਲੀਮਾ ਨਸਰੀਨ ਨੇ ਤਲਖ ਟਿੱਪਣੀ ਕੀਤੀ ਸੀ ਜਿਸ ਤੋਂ ਬਾਦ ਅਦਾਕਾਰਾ ਦੇ ਪ੍ਰਸ਼ੰਸਕ ਦੋ ਧਿਰਾਂ 'ਚ ਵੰਡੇ ਗਏ ਸਨ । ਇੱਕ ਅਦਾਕਾਰਾ ਦੇ ਖਿਲਾਫ ਸੀ, ਜਦੋਂਕਿ ਦੂਜਾ ਉਸ ਦੇ ਪੱਖ 'ਚ । ਪ੍ਰਸ਼ੰਸਕ ਉਸ ਦੇ ਮਾਂ ਬਣਨ ਦੇ ਤਰੀਕੇ ਨੂੰ ਲੈ ਕੇ ਉਸ ਨੂੰ ਟ੍ਰੋਲ ਕਰ ਰਹੇ ਸਨ । ਪ੍ਰਿਯੰਕਾ ਚੋਪੜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਇਸ ਤੋਂ ਇਲਾਵਾ ਉਹ ਹਾਲੀਵੁੱਡ ਦੀਆਂ ਫ਼ਿਲਮਾਂ 'ਚ ਵੀ ਸਰਗਰਮ ਹੈ।
View this post on Instagram